ਪੰਜਾਬ

punjab

ETV Bharat / state

ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਪਰਿਵਾਰ ਸਮੇਤ ਪਟਿਆਲਾ 'ਚ ਪਾਈ ਵੋਟ - Lok Sabha Elections

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਲਈ ਵੋਟਿੰਗ ਦਾ ਸਮਾਂ ਪੂਰਾ ਹੋ ਚੁੱਕਿਆ ਹੈ। ਉਥੇ ਹੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਪਰਿਵਾਰ ਸਮੇਤ ਪਟਿਆਲਾ 'ਚ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ, ਜਦਕਿ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਉਨ੍ਹਾਂ ਦੇ ਨਾਲ ਨਹੀਂ ਸੀ।

ਕੈਪਟਨ ਪਰਿਵਾਰ ਨੇ ਪਾਈ ਵੋਟ
ਕੈਪਟਨ ਪਰਿਵਾਰ ਨੇ ਪਾਈ ਵੋਟ (ETV BHARAT)

By ETV Bharat Punjabi Team

Published : Jun 1, 2024, 7:31 PM IST

ਕੈਪਟਨ ਪਰਿਵਾਰ ਨੇ ਪਾਈ ਵੋਟ (ETV BHARAT)

ਪਟਿਆਲਾ: ਲੋਕ ਸਭਾ ਚੋਣਾਂ ਦੇ ਚੱਲਦੇ ਅੱਜ ਸੱਤਵੇਂ ਪੜਾਅ ਦੀ ਵੋਟਿੰਗ ਦਾ ਦਿਨ ਹੈ। ਇਸ ਦੇ ਚੱਲਦੇ ਪਟਿਆਲਾ ਸੰਸਦੀ ਹਲਕੇ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੀ ਮਹਾਰਾਣੀ ਪ੍ਰਨੀਤ ਕੌਰ ਅੱਜ ਆਪਣੇ ਪਰਿਵਾਰ ਸਮੇਤ ਪਟਿਆਲਾ ਦੇ ਮਹਿੰਦਰਾ ਕਾਲਜ ਵਿੱਚ ਆਪਣੀ ਵੋਟ ਪਾਉਣ ਪਹੁੰਚੀ। ਇਸ ਮੌਕੇ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਜ਼ਰ ਨਹੀਂ ਆਏ।

4 ਜੂਨ ਦਾ ਰਹੇਗਾ ਇੰਤਜ਼ਾਰ: ਜਿਸ 'ਚ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਆਪਣੇ ਬੇਟੇ, ਬੇਟੀ ਅਤੇ ਪਰਿਵਾਰ ਸਮੇਤ ਵੋਟ ਪਾਉਣ ਨਹੀਂ ਆਏ ਸਨ। ਇਸ ਦੌਰਾਨ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਖੁਸ਼ ਹਨ ਕਿ ਵੋਟ ਪਾਉਣ ਦਾ ਇੱਕ ਵਾਰ ਫਿਰ ਤੋਂ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ 4 ਜੂਨ ਦਾ ਇੰਤਜ਼ਾਰ ਰਹੇਗਾ, ਜਦੋਂ ਉਹ ਦੁਆਰਾ ਜਿੱਤ ਦੇ ਰਾਹ ਪਏ। ਉਨ੍ਹਾਂ ਨਾਲ ਹੀ ਕਿਹਾ ਕਿ ਦੁੱਖ ਹੋਇਆ ਕਿ ਕੈਪਟਨ ਅਮਰਿੰਦਰ ਸਿੰਘ ਵੋਟ ਪਾਉਣ ਨਹੀਂ ਆ ਸਕੇ ਪਰ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਾਮ 6:00 ਵਜੇ ਤੋਂ ਬਾਅਦ ਕਿੰਨੀ ਵੀ ਥਕਾਵਟ ਹੋਵੇ, ਉਹ ਖਤਮ ਹੋ ਜਾਵੇਗੀ।

ਭਾਜਪਾ ਵੱਲ ਲੋਕਾਂ ਦਾ ਝੁਕਾਅ: ਦੂਜੇ ਪਾਸੇ ਮਹਾਰਾਣੀ ਪ੍ਰਨੀਤ ਕੌਰ ਦੀ ਬੇਟੀ ਜੈ ਇੰਦਰ ਕੌਰ ਨੇ ਕਿਹਾ ਕਿ ਉਹ ਵੀ ਪਟਿਆਲਾ ਦੇ ਵੱਖ-ਵੱਖ ਇਲਾਕਿਆਂ 'ਚ ਜਾ ਚੁੱਕੀ ਹੈ ਅਤੇ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਦੇ ਰਹੇ ਹਨ, ਉਨ੍ਹਾਂ ਕਿਹਾ ਕਿ ਰਾਮ ਮੰਦਰ ਦੇ ਨਿਰਮਾਣ ਦਾ ਭਾਜਪਾ ਨੂੰ ਫਾਇਦਾ ਹੋ ਰਿਹਾ ਹੈ। ਉਨ੍ਹਾਂ ਦਾ ਝੁਕਾਅ ਭਾਜਪਾ ਵੱਲ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਜੇਕਰ ਕੈਪਟਨ ਅਮਰਿੰਦਰ ਸਿੰਘ ਦੇ ਸਪੁੱਤਰ ਰਣਇੰਦਰ ਸਿੰਘ ਦੀ ਗੱਲ ਕਰੀਏ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਪਿਤਾ ਦੀ ਬਹੁਤ ਕਮੀ ਮਹਿਸੂਸ ਹੋ ਰਹੀ ਹੈ ਕਿਉਂਕਿ ਉਹ ਹਮੇਸ਼ਾ ਸਾਡੇ ਨਾਲ ਹਨ, ਪਰ ਮੈਨੂੰ ਇਸ ਗੱਲ ਦੀ ਚਿੰਤਾ ਹੈ ਕਿ ਪਟਿਆਲਾ ਵਾਸੀਆਂ ਨੇ ਸਾਨੂੰ ਪੂਰਾ ਪਿਆਰ ਦਿੱਤਾ ਹੈ।

ABOUT THE AUTHOR

...view details