ਸਰੂਪ ਚੰਦ ਸਿੰਗਲਾ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ (ETV Bharat Bathinda) ਬਠਿੰਡਾ:2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਦਾ ਸਿਰਫ ਦੋ ਦਿਨ ਦਾ ਸਮਾਂ ਰਹਿ ਗਿਆ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਜੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਬਠਿੰਡਾ ਦੇ ਪਿੰਡ ਝੁੰਬਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ।
'ਕਿਸਾਨਾਂ ਦੀ ਦੁਸ਼ਮਣ ਜਮਾਤ ਹੈ': ਇਸ ਮੌਕੇ ਕਿਸਾਨਾਂ ਵੱਲੋਂ ਜਿੱਥੇ ਭਾਰਤੀ ਜਨਤਾ ਪਾਰਟੀ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵੱਲੋਂ ਭਾਗ ਲਿਆ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੀ ਦੁਸ਼ਮਣ ਜਮਾਤ ਹੈ। ਇਸ ਵੱਲੋਂ ਪਹਿਲਾਂ ਦਿੱਲੀ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਰਡਰ ਤੇ ਰੋਕ ਕੇ ਉਨ੍ਹਾਂ ਤੇ ਤਸ਼ੱਦਦ ਕੀਤਾ।
ਦਲਬਦਲੂ ਸਰੂਪ ਚੰਦ ਸਿੰਗਲਾ: ਕਿਸਨ ਆਗੂ ਦੱਸਿਆ ਕਿ ਪਰਮਜੀਤ ਕੌਰ ਮਲੂਕਾ ਨੇ ਆਉਣਾ ਸੀ ਪਰ ਉਹ ਸਾਡੇ ਵਿਰੋਧ ਤੋਂ ਡਰਦੀ ਨਹੀਂ ਆਈ ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਸਾਡਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾਵੇਗਾ। ਫਿਰ ਉਸਦੀ ਜਗ੍ਹਾਂ ਤੇ ਜਿਹੜਾ ਕਿ ਦਲਬਦਲੂ ਸਰੂਪ ਚੰਦ ਸਿੰਗਲਾ ਪਹਿਲਾਂ ਅਕਾਲੀ ਦਲ ਪਾਰਟੀ ਵਿੱਚ ਰਿਹਾ ਸੀ ਅਤੇ ਹੁਣ ਉਹ ਭਾਜਪਾ ਵਿੱਚ ਹੈ। ਅਸੀਂ ਉਨ੍ਹਾਂ ਨੂੰ ਸਵਾਲ ਜਵਾਬ ਕੀਤੇ ਹਨ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ।
ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ: ਹੁਣ ਇਹ ਪਿੰਡਾਂ ਵਿੱਚ ਵੋਟਾਂ ਮੰਗਣ ਕਿਸ ਮੂੰਹ ਨਾਲ ਆ ਰਹੇ ਹਨ ਕਿਸਾਨ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਕੇ ਭਾਜਪਾ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕਿਸਾਨ ਵਿਰੋਧੀ ਹੈ। ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਜਪਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ।