ਹੈਦਰਾਬਾਦ ਡੈਸਕ:ਇੱਕ ਪਾਸੇ ਤਾਂ ਕਿਸਾਨ ਆਪਣਾ ਘਰ-ਬਾਰ ਛੱਡ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ 'ਤੇ ਰੁਲਣ ਨੂੰ ਮਜ਼ਬੂਰ ਹੋ ਰਹੇ ਨੇ ਤਾਂ ਦੂਜੇ ਪਾਸੇ ਸਿਆਸਤ ਦਾਨ ਆਪਣੀਆਂ ਸਿਆਸੀ ਰੋਟੀਆਂ ਸੇਕਣ 'ਚ ਲੱਗੇ ਹੋਏ ਹਨ। ਸਿਆਸਤਦਾਨ ਤਰ੍ਹਾਂ-ਤਰ੍ਹਾਂ ਦੇ ਬਿਆਨ ਕਿਸਾਨਾਂ 'ਤੇ ਦੇ ਰਹੇ ਨੇ ਜਿਸ ਨਾਲ ਜਿੱਥੇ ਕਿਸਾਨਾਂ ਦਾ ਗੁੱਸਾਂ ਸੱਤਵੇਂ ਆਸਮਾਨ 'ਤੇ ਹੈ ਉੱਥੇ ਹੀ ਵਿਰੋਧੀਆਂ ਵੱਲੋਂ ਵੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਧਰਨੇ 'ਤੇ ਬੈਠੇ ਨਕਲੀ ਕਿਸਾਨ
ਸਿਆਸਦਾਨ ਤਾਂ ਹੁਣ ਕਿਸਾਨਾਂ ਨੂੰ ਹੀ ਨਕਲੀ ਕਹਿਣ ਲੱਗ ਗਏ ਹਨ। ਅੰਬਾਲਾ 'ਚ ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਦੇ ਸਬੰਧ 'ਚ ਬਿਆਨ ਦੇ ਕੇ ਇਕ ਵਾਰ ਫਿਰ ਖਲਬਲੀ ਮਚਾ ਦਿੱਤੀ ਹੈ। ਮਨੋਹਰ ਲਾਲ ਖੱਟਰ ਨੇ ਕਿਹਾ ਕਿ "ਉਸ ਪਾਸੇ ਬੈਠਣ ਵਾਲੇ ਕਿਸਾਨ ਨਹੀਂ ਸਗੋਂ ਕਿਸਾਨਾਂ ਦਾ ਮਖੌਟਾ ਪਹਿਨੇ ਲੋਕ ਹਨ ਜੋ ਸਿਸਟਮ ਨੂੰ ਵਿਗਾੜਨਾ ਚਾਹੁੰਦੇ ਹਨ। ਉਨ੍ਹਾਂ ਕਿਹਾ, “ਮੈਂ ਜਾਣਦਾ ਹਾਂ ਕਿ ਇਹ ਇੱਕ ਵੱਡਾ ਮੁੱਦਾ ਹੈ। ਇਸ ਨਾਲ ਸੂਬੇ ਦੇ ਕਾਰੋਬਾਰ ਅਤੇ ਲੋਕ ਪ੍ਰਭਾਵਿਤ ਹੋਏ ਹਨ। ਅਸੀਂ ਸਰਹੱਦ ਖੋਲ੍ਹਣ ਦੀ ਯੋਜਨਾ ਬਣਾਈ ਸੀ ਪਰ ਦੂਜੇ ਪਾਸੇ ਬੈਠੇ ਲੋਕ ਕਿਸਾਨ ਨਹੀਂ ਹਨ। ਕਾਂਗਰਸ 'ਤੇ ਚੁਟਕੀ ਲੈਂਦਿਆਂ ਮਨੋਹਰ ਲਾਲ ਨੇ ਕਿਹਾ ਕਿ ਕਿਸਾਨਾਂ ਦੀ ਆੜ 'ਚ ਇਹ ਲੋਕ ਸਿਸਟਮ ਨੂੰ ਨੁਕਸਾਨ ਪਹੁੰਚਾਉਣਾ ਅਤੇ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨਾ ਚਾਹੁੰਦੇ ਹਨ। ਉਸਨੇ ਕਿਹਾ ਕਿ ਮੈਂ ਇਸ ਬਾਰੇ ਡੂੰਘਾਈ ਵਿੱਚ ਨਹੀਂ ਜਾਣਾ ਚਾਹੁੰਦਾ, ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ"।