ਚੰਡੀਗੜ੍ਹ :ਬੀਤੇ ਦਿਨੀਂ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ਉੱਤੇ ਮੁੜ ਤੋਂ ਡੇਰਾ ਲਾਉਣ ਲਈ ਕੁਛ ਕੀਤੀ ਗਈ। ਇੱਸ ਦੌਰਾਨ ਕੇਂਦਰ ਦੇ ਇਸ਼ਾਰੇ ਉੱਤੇ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਉੱਤੇ ਵੱਡੇ ਬੈਰੀਅਰ ਅਤੇ ਕੰਡੀਲੀਆਂ ਤਾਰਾਂ ਤਾਂ ਲਾਈਆਂ ਹੀ ਗਈਆਂ। ਨਾਲ ਹੀ ਕਿਸਾਨਾਂ ਉੱਤੇ ਬਲ ਦਾ ਇਸਤਮਾਲ ਕਰਦੇ ਹੋਏ ਅਥਰੂ ਗੈਸ ਦੇ ਐਕਸਪਾਇਰੀ ਗੋਲੇ ਸੁੱਟੇ ਗਏ ਅਤੇ ਨਾਲ ਹੀ ਡੰਡਿਆਂ ਨਾਲ ਕੁੱਟਮਾਰ ਵੀ ਕੀਤੀ ਗਈ। ਇਸ ਕੁੱਟਮਾਰ ਦਾ ਸ਼ਿਕਾਰ ਹੋਏ ਪੰਜਾਬ ਦੇ ਕਿਸਾਨ ਦੇ ਰੋਹਤਕ 'ਚ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਉਸ ਨੂੰ ਬੀਤੇ ਦਿਨੀਂ ਚੰਡੀਗੜ੍ਹ ਰੈਫਰ ਕੀਤਾ ਗਿਆ।
ਕਿਸਾਨਾਂ 'ਤੇ ਹਰਿਆਣਾ ਪੁਲਿਸ ਦੀ ਕਾਰਵਾਈ ਖਿਲਾਫ ਨਿੱਤਰੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ
ਖਨੌਰੀ ਬਾਰਡਰ ਉੱਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਤੇ ਕੀਤੀ ਕਾਰਵਾਈ ਖਿਲਾਫ ਭਾਜਪਾ ਆਗੂ ਵੀ ਨਿੱਤਰ ਆਏ ਹਨ। ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
Published : Feb 25, 2024, 2:52 PM IST
ਹਰਿਆਣਾ ਦੇ ਮੁੱਖ ਮੰਤਰੀ ਨੂੰ ਐਕਸ਼ਨ ਲੈਣ ਲਈ ਕਿਹਾ:ਇਸ ਦੌਰਾਨ ਹਰਿਆਣਾ ਪੁਲਿਸ ਦੀ ਨਿੰਦਾ ਵੀ ਹਰ ਪਾਸੇ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਪੂਰੀ ਘਟਨਾ ਦੀ ਨਿੰਦਾ ਕੀਤੀ ਹੈ।ਉਹਨਾਂ ਸੋਸ਼ਲ ਮੀਡੀਆ ਹੈਂਡਲ, ਟਵਿਟਰ ਉੱਤੇ ਪੋਸਟ ਸਾਂਝੀ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਲਿਖਿਆ ਕਿ ਹਰਿਆਣਾ ਪੁਲਿਸ ਵੱਲੋਂ ਸਾਡੇ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ‘ਤੇ ਕੀਤੇ ਤਸ਼ੱਦਦ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਹਰਿਆਣਾ ਦੇ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਉਹਨਾਂ ਅਫਸਰਾਂ ਖਿਲਾਫ ਕਾਰਵਾਈ ਕੀਤੀ ਜਾਵੇ ਜਿੰਨਾ ਨੇ ਸਿਰਫ਼ ਲੋਕਾਂ ਨੂੰ ਲੰਗਰ ਛਕਾਉਣ ਵਾਲੇ ਨਿਹੱਥੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਅਧਮਰੀ ਹਾਲਤ ਵਿੱਚ ਸੁੱਟ ਦਿੱਤਾ।
ਰੋਹਤਕ 'ਚ ਇਲਾਜ ਅਧੀਨ ਦੀ ਵੀਡੀਓ ਹੋਈ ਵਾਇਰਲ: ਦੱਸਯੋਗ ਹੈ ਕਿਹਰਿਆਣਾ ਅਤੇ ਪੰਜਾਬ ਸਰਕਾਰ 'ਚ ਪੈਦਾ ਹੋਏ ਵਿਵਾਦ ਤੋਂ ਬਾਅਦ ਪ੍ਰਿਤਪਾਲ ਨੂੰ ਕੁੱਟਮਾਰ ਕਰਕੇ ਰੋਹਤਲ ਰੱਖਿਆ ਗਿਆ ਸੀ ਜਿਸ ਦੀ ਜਾਣਕਾਰੀ ਪਰਿਵਾਰ ਨੂੰ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਵੀਡੀਓ ਤੋਂ ਮਿਲੀ।ਇਸ ਤੋਂ ਬਾਅਦ ਪੰਜਾਬ ਸਕੱਤਰ ਅਨੁਰਾਗ ਵਰਮਾ ਵੱਲੋਂ ਇਕ ਪੱਤਰ ਲਿੱਖ ਕੇ ਪ੍ਰਤਿਪਾਲ ਦਾ ਇਲਾਜ ਪੀ.ਜੀ.ਆਈ ਚੰਡੀਗੜ੍ਹ 'ਚ ਕਰਵਾਉਣ ਲਈ ਕਿਹਾ ਗਿਆ। ਜਿੱਥੋਂ ਦੇਰ ਰਾਤ ਐਂਬੂਲੈਂਸ ਰਾਹੀਂ ਪ੍ਰਿਤਪਾਲ ਨੂੰ ਰੋਹਤਕ ਤੋਂ ਚੰਡੀਗੜ੍ਹ ਲਿਆਉਂਦਾ ਗਿਆ। ਪੰਜਾਬ ਸਰਕਾਰ ਦੀ ਮੈਡੀਕਲ ਟੀਮ ਵੀ ਉੱਥੇ ਮੌਜੂਦ ਸੀ ਅਤੇ ਜਾਂਚ ਤੋਂ ਬਾਅਦ ਉਹ ਪੀ.ਜੀ.ਆਈ.ਚੰਡੀਗੜ੍ਹ ਪਹੁੰਚਿਆ ਇਥੇ ਪ੍ਰਿਤਪਾਲ 4 ਦਿਨਾਂ ਬਾਅਦ ਆਪਣੇ ਪਰਿਵਾਰ ਨੂੰ ਮਿਲਿਆ।