ਸੰਗਰੂਰ:ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸੰਗਰੂਰ ਦਾ ਦੌਰਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਥਾਨਕ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੇ ਯਤਨਾਂ ਦੀ ਬਦੌਲਤ ਪਹੁੰਚੇ ਰਵਨੀਤ ਬਿੱਟੂ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਸੰਗਰੂਰ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮਾਨ ਸਰਕਾਰ ਨੂੰ ਘੇਰਿਆ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਕੇਂਦਰ ਸਰਕਾਰ ਦੀਆਂ ਮੀਟਿੰਗਾਂ ਹੀ ਬਾਇਕਾਟ ਕਰੇਗੀ, ਤਾਂ ਫੰਡ ਕਿੱਥੋ ਮਿਲਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੁਦ ਆਰਡੀਐਫ ਦੇ ਪੈਸੇ ਖੁਰਦ ਬੁਰਦ ਕੀਤੇ ਹਨ ਤੇ ਚੋਣਾਂ ਵਿੱਚ ਵਰਤੇ ਹਨ ਜਿਸ ਕਰਕੇ ਹੁਣ ਇਨ੍ਹਾਂ ਕੋਲ ਕੇਂਦਰ ਸਰਕਾਰ ਨੂੰ ਦੇਣ ਲਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਪੰਜਾਬ ਸਰਕਾਰ, ਕੇਂਦਰ ਸਰਕਾਰ ਦੀ ਮੀਟਿੰਗ ਦਾ ਹਿੱਸਾ ਨਹੀਂ ਬਣ ਰਹੀ, ਇਹ ਲੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਪੰਜਾਬ ਕੈਬਨਿਟ ਦੇ ਮੰਤਰੀ ਹਰਭਜਨ ਸਿੰਘ ਈਟੀਓ ਕੋਲ ਵੀ ਨਿਤਿਨ ਗਡਕਰੀ ਦੇ ਸਵਾਲਾਂ ਦੇ ਜਵਾਬ ਨਹੀਂ ਸਨ।
ਭਾਰਤਮਾਲਾ ਪ੍ਰੋਜੈਕਟ ਲਈ ਜ਼ਮੀਨ ਦੀ ਤਾਰ ਨਹੀਂ ਲਗਾ ਸਕੀ: ਰਵਨੀਤ ਬਿੱਟੂ ਨੇ ਕਿਹਾ ਕਿ RDF ਫੰਡਾਂ ਦੀ ਵਰਤੋਂ ਪੰਜਾਬ ਸਰਕਾਰ ਵੱਲੋਂ ਚੋਣਾਂ ਵਿੱਚ ਕੀਤੀ ਗਈ ਹੈ, ਇਸ ਲਈ ਇਹ ਮੁੱਦਾ ਸਦਨ ਵਿੱਚ ਨਹੀਂ ਉਠਾਇਆ ਗਿਆ। ਮਾਲਵਾ ਨਹਿਰ ਇੱਕ ਚੋਣ ਸਟੰਟ ਹੈ, ਕਿਉਂਕਿ ਗਿੱਦੜਬਾਹਾ ਦੀ ਜ਼ਿਮਨੀ ਚੋਣ ਅੱਗੇ ਹੈ ਅਤੇ ਸਰਕਾਰ ਭਾਰਤਮਾਲਾ ਪ੍ਰੋਜੈਕਟ ਲਈ ਜ਼ਮੀਨ ਦੀ ਤਾਰ ਨਹੀਂ ਲਗਾ ਸਕੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੀਆਂ ਘਟੀਆ ਨੀਤੀਆਂ ਕਾਰਨ ਕਿੰਨੇ ਹੀ ਕੇਂਦਰੀ ਪ੍ਰੋਜੈਕਟ ਰੱਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਪੂਰੇ ਮੰਤਰੀ ਹਵਾਈ ਗੱਲਾਂ ਕਰਕੇ ਲੋਕਾਂ ਦਾ ਧਿਆਨ ਭਟਕਾ ਰਹੇ ਹਨ।
ਚੰਨੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ: ਬਿੱਟੂ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਬਿਆਨ ਤੋਂ ਦੂਰੀ ਬਣਾ ਲਈ ਹੈ ਅਤੇ ਹੁਣ ਚਰਨਜੀਤ ਸਿੰਘ ਚੰਨੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਣ ਰਹੀ ਮਾਲਵਾ ਨਹਿਰ 'ਤੇ ਉਨ੍ਹਾਂ ਨੇ ਕਿਹਾ ਕਿ ਜੈਕ ਇੱਕ ਸਿਆਸੀ ਸਟੰਟ ਹੈ, ਕਿਉਂਕਿ ਅੱਗੇ ਚੋਣਾਂ ਹਨ ਜੋ ਸਰਕਾਰ ਰੇਲਵੇ ਅਤੇ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਕੇ ਨਹੀਂ ਦੇ ਸਕਦੇ, ਉਹ ਨਹਿਰ ਕਿੱਥੋਂ ਬਣਾਵੇਗੀ। ਉੱਥੇ ਹੀ ਕੇਂਦਰੀ ਰਾਜ ਮੰਤਰੀ ਦੀ ਸੰਗਰੂਰ ਫੇਰੀ ਲਈ ਧੰਨਵਾਦ ਕਰਦਿਆਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ 'ਤੇ ਪੂਰਨ ਭਰੋਸਾ ਹੈ ਕਿ ਰਵਨੀਤ ਸਿੰਘ ਬਿੱਟੂ ਸੰਗਰੂਰ ਵਾਸੀਆਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਕੱਢਣਗੇ।