ਸ੍ਰੀ ਫਤਹਿਗੜ੍ਹ ਸਾਹਿਬ:ਭਾਰਤੀ ਜਨਤਾ ਪਾਰਟੀ ਐਸਸੀ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਖਿਲਾਫ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਭਰ ਤੋਂ ਆਗੂਆਂ ਤੇ ਵਰਕਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ ਗਿਆ।
ਭਾਜਪਾ ਆਗੂਆਂ ਨੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ, ਸੀਐੱਮ ਦੇ ਅਹੁਦਾ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ - BJP Protest Against Kejriwal - BJP PROTEST AGAINST KEJRIWAL
BJP Protest Against Kejriwal: ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਜੇਲ੍ਹ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੱਟੜ ਬੇਈਮਾਨ ਸ਼ਖ਼ਸ ਨੂੰ ਸੀਐੱਮ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
Published : Apr 11, 2024, 9:09 AM IST
ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ: ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਹ ਮੋਰਚਾ ਆਮ ਆਦਮੀ ਪਾਰਟੀ ਖਿਲਾਫ ਖੋਲਿਆ ਹੈ ਕਿਉਂਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਭ੍ਰਿਸ਼ਟਾਚਾਕ ਦੀ ਦਲਦਲ ਵਿੱਚ ਧਸ ਚੁੱਕੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੈਤਿਕ ਆਧਾਰ ਉੱਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਵੇ ਕਿਉਂਕਿ ਕੇਜਰੀਵਾਲ ਨੂੰ ਹੁਣ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।
- ਬਠਿੰਡਾ 'ਚ ਭਾਜਪਾ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਧੱਕਾ-ਮੁੱਕੀ - scuffle between farmers and police
- ਬਰਨਾਲਾ ਵਿਖੇ ਦਿਨ ਦਿਹਾੜੇ ਹੋਈ ਲੱਖਾਂ ਰੁਪਏ ਦੀ ਲੁੱਟ, ਖੜ੍ਹੀ ਗੱਡੀ 'ਚੋਂ 2 ਲੱਖ 70 ਹਜ਼ਾਰ ਦੀ ਨਕਦੀ ਚੋਰੀ, ਸੀਸੀਟੀਵੀ 'ਚ ਕੈਦ ਹੋਈ ਘਟਨਾ - Cash theft of 2 lakh 70 thousand
- ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਐਕਸ਼ਨ, ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਕੀਤਾ ਕਾਬੂ - accomplice on bribery charges
ਚੋਣਾਂ ਵਿੱਚ ਲੋਕ ਸਿਖਾਉਣਗੇ ਸਬਕ: ਉਹਨਾਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਅਤੇ ਡਾਕਟਰ ਅੰਬੇਦਕਰ ਨਾਲ ਕੇਜਰੀਵਾਲ ਦੀ ਤੁਲਨਾ ਕਰਨਾ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਡਾ ਸ਼ਰਮਨਾਕ ਕਾਰਾ ਹੈ ਅਤੇ ਇਨ੍ਹਾਂ ਸ਼ਹੀਦਾਂ ਦਾ ਅਪਮਾਨ ਕਰਨ ਵਾਲੀ ਪਾਰਟੀ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਉਹਨਾਂ ਕਿਹਾ ਕਿ ਹੁਣ ਦਿੱਲੀ ਕੋਰਟ ਵੱਲੋਂ ਵੀ ਕੇਜਰੀਵਾਲ ਨੂੰ ਆਪਣੇ ਸੱਚੇ ਹੋਣ ਦਾ ਸਬੂਤ ਦੇਣ ਦੀ ਗੱਲ ਆਖੀ ਗਈ ਹੈ। ਜੇਕਰ ਉਹ ਸੱਚੇ ਹੁੰਦੇ ਤਾਂ ਉਹ ਆਪਣਾ ਪੱਖ ਪੇਸ਼ ਜਰੂਰ ਕਰਦੇ।ਕੇਜਰੀਵਾਲ ਨੇ ਲੋਕਾਂ ਨੂੰ ਆਪਣੇ ਝੂਠੇ ਵਾਅਦਿਆਂ ਵਿੱਚ ਫਸਾ ਕੇ ਸਰਕਾਰ ਬਣਾਈ ਸੀ। ਜਿਸਦਾ ਲੋਕਾਂ ਨੂੰ ਹੁਣ ਪਤਾ ਲੱਗ ਗਿਆ ਹੈ ਅਤੇ ਹੁਣ ਲੋਕ ਇਹਨਾਂ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਸਬਕ ਜਰੂਰ ਸਿਖਾਉਣਗੇ।