ਲੁਧਿਆਣਾ:ਆਮ ਆਦਮੀ ਪਾਰਟੀ ਵੱਲੋਂ ਪੱਛਮੀ ਹਲਕੇ ਤੋਂ ਮੌਜੂਦਾ ਰਾਜ ਸਭਾ ਮੈਂਬਰ ਨੂੰ ਟਿਕਟ ਦਿੱਤੇ ਜਾਣ ਨੂੰ ਲੈ ਕੇ ਹੁਣ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ। ਇਸ ਨੂੰ ਲੈ ਕੇ ਹੁਣ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਮੰਨਸ਼ਾ ਪਹਿਲਾਂ ਹੀ ਇਹਨਾਂ ਦੀ ਸਾਫ਼ ਹੋ ਚੁੱਕੀ ਸੀ। ਉਹਨਾਂ ਕਿਹਾ ਕਿ ਹੁਣ ਇਹ ਹਾਲਾਤ ਹੋ ਗਏ ਹਨ ਕਿ ਅਰਵਿੰਦ ਕੇਜਰੀਵਾਲ ਨੂੰ ਰਾਜਸਭਾ ਮੈਂਬਰ ਬਣਾਉਣ ਦੇ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ। ਸਰੀਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਾਹਰਲਿਆਂ ਨੂੰ ਰਾਜਸਭਾ ਮੈਂਬਰ ਬਣਾਇਆ ਗਿਆ ਸੀ।
ਲੋਕਾਂ ਨੇ ਕੇਜਰੀਵਾਲ ਨੂੰ ਨਕਾਰਿਆ
ਅਨਿਲ ਸਰੀਨ ਨੇ ਦਾਅਵਾ ਕੀਤਾ ਕਿ"ਜਿਸ ਤਰ੍ਹਾਂ ਦਿੱਲੀ ਦੇ ਵਿੱਚ ਖੁਦ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਉਹ ਕਿਸੇ ਵੀ ਮਾਮਲੇ ਵਿੱਚ ਗੁਨਾਹਗਾਰ ਹੋਵੇਗਾ ਤਾਂ ਦਿੱਲੀ ਦੇ ਲੋਕ ਉਸਨੂੰ ਨਕਾਰ ਦੇਣਗੇ ਲੋਕਾਂ ਨੇ ਹੁਣ ਇਸ ਦਾ ਸਬੂਤ ਦੇ ਦਿੱਤਾ ਹੈ। ਪੰਜਾਬ ਦੇ ਵਿੱਚ ਵੀ ਇਸੇ ਤਰ੍ਹਾਂ ਨਕਾਰਿਆ ਜਾਵੇਗਾ ਅਸੀਂ ਜਲਦ ਹੀ ਬਹੁਤ ਮਜ਼ਬੂਤ ਉਮੀਦਵਾਰ ਪੱਛਮੀ ਹਲਕੇ ਤੋਂ ਦੇਵਾਂਗੇ।"