ਪੰਜਾਬ

punjab

ETV Bharat / state

ਭਾਜਪਾ ਦੇ ਪ੍ਰਵਾਂਚਲ ਮੋਰਚਾ ਜ਼ਿਲਾ ਪ੍ਰਧਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਕਿਰਾਏ ਤੇ ਸੱਦੇ ਸਨ ਗੁੰਡੇ, ਘਟਨਾ ਸੀਸੀਟੀਵੀ ਵਿੱਚ ਕੈਦ - District president of BJP arrested - DISTRICT PRESIDENT OF BJP ARRESTED

District president of BJP arrested: ਭਾਜਪਾ ਦਾ ਪ੍ਰਵਾਂਚਲ ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਨੀਰਜ ਸ਼ਰਮਾ ਅੰਮ੍ਰਿਤਸਰ ਥਾਣਾ ਮੋਹਕਮਪੁਰਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਹੈ। ਕਿਰਾਏ ਤੇ ਗੁੰਡੇ ਲੈ ਕੇ ਕਿਸੇ ਵਿਅਕਤੀ ਤੇ ਹਮਲਾ ਕਰਵਾਇਆ ਸੀ। ਪੜ੍ਹੋ ਪੂਰੀ ਖਬਰ...

District president of BJP arrested
ਭਾਜਪਾ ਦੇ ਪ੍ਰਵਾਂਚਲ ਮੋਰਚਾ ਜ਼ਿਲਾ ਪ੍ਰਧਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਕਿਰਾਏ ਤੇ ਸੱਦੇ ਸਨ ਗੁੰਡੇ, ਘਟਨਾ ਸੀਸੀਟੀਵੀ ਵਿੱਚ ਕੈਦ

By ETV Bharat Punjabi Team

Published : Apr 20, 2024, 7:51 PM IST

ਭਾਜਪਾ ਦੇ ਪ੍ਰਵਾਂਚਲ ਮੋਰਚਾ ਜ਼ਿਲਾ ਪ੍ਰਧਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਕਿਰਾਏ ਤੇ ਸੱਦੇ ਸਨ ਗੁੰਡੇ, ਘਟਨਾ ਸੀਸੀਟੀਵੀ ਵਿੱਚ ਕੈਦ

ਅੰਮ੍ਰਿਤਸਰ:ਭਾਜਪਾ ਦਾ ਪਰਵਾਂਚਲ ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਨੀਰਜ ਸ਼ਰਮਾ ਅੰਮ੍ਰਿਤਸਰ ਥਾਣਾ ਮੋਹਕਮਪੁਰਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਹੈ। ਕਿਉਂਕਿ ਭਾਜਪਾ ਨੇਤਾ ਨੇ ਕਿਰਾਏ ਤੇ ਗੁੰਡੇ ਲੈ ਕੇ ਕਿਸੇ ਵਿਅਕਤੀ 'ਤੇ ਹਮਲਾ ਕਰਵਾਇਆ ਸੀ। ਇਸ ਲਈ ਪੁਲਿਸ ਨੇ ਕੀਤਾ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਘਰ ਦੇ ਵਿੱਚ ਵੜ ਕੇ ਕੁਝ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ: ਇੱਕ ਪਾਸੇ ਲੋਕ ਸਭਾ ਚੋਣਾਂ ਦਾ ਮਾਹੌਲ ਹੈ ਅਤੇ ਹਰ ਇੱਕ ਪਾਰਟੀ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਅਤੇ ਗੁੰਡਾਗਰਦੀ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਦੂਸਰੇ ਪਾਸੇ ਭਾਜਪਾ ਦਾ ਪਰਵਾਂਚਲ ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਨੀਰਜ ਸ਼ਰਮਾ ਅੰਮ੍ਰਿਤਸਰ ਥਾਣਾ ਮੋਹਕਮਪੁਰਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਥਾਣਾ ਮੁਹਕਮਪੁਰਾ ਅਧੀਨ ਇਲਾਕੇ ਦੇ ਵਿੱਚ ਇੱਕ ਘਰ ਦੇ ਵਿੱਚ ਵੜ ਕੇ ਕੁਝ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਸੀ ਅਤੇ ਉਸ ਸੀਸੀਟੀਵੀ ਵੀਡੀਓ ਦੇ ਆਧਾਰ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਆਰੋਪੀਆਂ ਨੂੰ ਕਾਬੂ ਕੀਤਾ ਹੈ।

ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ: ਮਾਮਲੇ ਦੀ ਪੁੱਛ-ਗਿੱਛ ਦੌਰਾਨ ਪਤਾ ਲੱਗਾ ਕਿ ਭਾਜਪਾ ਦਾ ਪ੍ਰਵਾਂਚਲ ਜ਼ਿਲ੍ਹਾ ਪ੍ਰਧਾਨ ਨੀਰਜ ਸ਼ਰਮਾ ਦੇ ਕਹਿਣ ਤੇ ਹੀ ਇਨ੍ਹਾਂ ਆਰੋਪੀਆਂ ਵੱਲੋਂ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਦੇ ਚਲਦੇ ਪੁਲਿਸ ਨੇ ਭਾਜਪਾ ਨੇਤਾ ਨੀਰਜ ਸ਼ਰਮਾ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਦੇ ਉੱਪਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

...view details