ਬਰਨਾਲਾ: ਕਿਸਾਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਦੀ ਮੌਤ ਹੋਣ ਕਾਰਨ ਪੰਜਾਬ ਦੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਹ ਹੈ। ਇਸਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅੱਜ ਵੱਖ-ਵੱਖ ਥਾਵਾਂ ਤੇ ਰੋਡ ਜਾਮ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਗਏ। ਬਰਨਾਲਾ ਜਿਲ੍ਹੇ ਵਿੱਚ ਬਠਿੰਡਾ, ਮੋਗਾ, ਮਾਨਸਾ ਅਤੇ ਲੁਧਿਆਣਾ ਰੋਡ ਜਾਮ ਕਰਕੇ ਧਰਨੇ ਲਗਾਏ ਗਏ। ਕਿਸਾਨਾਂ ਵਲੋਂ ਖਨੌਰੀ ਘਟਨਾ ਦੌਰਾਨ ਮਰਨ ਵਾਲੇ ਨੌਜਵਾਨ ਲਈ ਪੰਜਾਬ ਸਰਕਾਰ ਨੂੰ ਵੀ ਬਰਾਬਰ ਦਾ ਦੋਸ਼ੀ ਕਿਹਾ ਹੈ।
ਕਿਸਾਨ ਅੰਦੋਲਨ ਦੌਰਾਨ ਨੌਜਵਾਨ ਦੀ ਮੌਤ ਉਪਰੰਤ ਬੀਕੇਯੂ ਕਾਦੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਰੋਡ ਜਾਮ ਕਰਕੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ - ਬੀਕੇਯੂ ਕਾਦੀਆਂ ਵਲੋਂ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅੱਜ ਵੱਖ-ਵੱਖ ਥਾਵਾਂ ਤੇ ਰੋਡ ਜਾਮ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਗਏ। ਕਿਸਾਨਾਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਹਰਿਆਣਾ ਪੁਲਿਸ ਕੇਂਦਰ ਸਰਕਾਰ ਦੀ ਸ਼ਹਿ ਤੇ ਕਰ ਰਹੀ ਹੈ, ਉਸ ਤਰ੍ਹਾਂ ਦਾ ਵਤੀਰਾ ਕੋਈ ਦੁਸ਼ਮਣ ਦੇਸ਼ ਵੀ ਨਹੀਂ ਕਰਦਾ।
Published : Feb 22, 2024, 7:35 PM IST
ਦਿੱਲੀ ਜਾਣ ਦਾ ਹੱਕ : ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਜਗਸੀਰ ਸਿੰਘ ਛੀਨੀਵਾਲ, ਜਸਮੇਲ ਸਿੰਘ, ਬਲਦੇਵ ਸਿੰਘ ਅਤੇ ਨਿਰਮਲ ਸਿੰਘ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਦਿੱਲੀ ਜਾਣ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਅਤੇ ਹਰਿਆਣਾ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਸਾਡਾ ਦਿੱਲੀ ਜਾਣ ਦਾ ਹੱਕ ਖੋਹ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੱਲ੍ਹ ਖਨੌਰੀ ਸਰਹੱਦ ’ਤੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਹਰਿਆਣਾ ਪੁਲਿਸ ਵੱਲੋਂ ਕੀਤਾ ਗਿਆ ਸਿੱਧਾ ਕਤਲ ਹੈ। ਉਹਨਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਹਰਿਆਣਾ ਪੁਲਿਸ ਕੇਂਦਰ ਸਰਕਾਰ ਦੀ ਸ਼ਹਿ ਤੇ ਕਰ ਰਹੀ ਹੈ, ਉਸ ਤਰ੍ਹਾਂ ਦਾ ਵਤੀਰਾ ਕੋਈ ਦੁਸ਼ਮਣ ਦੇਸ਼ ਵੀ ਨਹੀਂ ਕਰਦਾ।
- ਈਟੀਵੀ ਭਾਰਤ 'ਤੇ ਬੋਲੇ ਰਾਕੇਸ਼ ਟਿਕੈਤ, ਕਿਹਾ- ਹਰਿਆਣਾ ਸਰਕਾਰ ਦੀ ਕਾਰਵਾਈ ਗ਼ਲਤ, ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼
- ਚੰਡੀਗੜ੍ਹ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ; ਰਾਕੇਸ਼ ਟਿਕੈਤ ਵੀ ਸ਼ਾਮਲ, ਕਿਹਾ- ਹਰਿਆਣਾ ਸਰਕਾਰ ਜੋ ਕਰ ਰਹੀ ਉਹ ਗ਼ਲਤ ਹੈ
- ਕਿਸਾਨ ਅੰਦੋਲਨ ਦਾ ਅਸਰ ! ਪੰਜਾਬ ਦੇ ਬਾਰਡਰ ਸੀਲ; ਸਬਜ਼ੀਆਂ, ਕਾਰੋਬਾਰ, ਟਰਾਂਸਪੋਰਟ 'ਤੇ ਲੱਗੀ ਬ੍ਰੇਕ, ਵਧੇਗੀ ਮਹਿੰਗਾਈ
ਦੁਸ਼ਮਣਾਂ ਵਾਂਗ ਵਤੀਰਾ: ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨਾਲ ਦੁਸ਼ਮਣਾਂ ਵਾਂਗ ਵਤੀਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੇ ਰੋਹ ਵਿੱਚ ਅੱਜ ਪੰਜਾਬ ਭਰ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸੜਕ ਆਵਾਜ਼ ਆਈ ਬੰਦ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਰਵੱਈਆ ਕਿਸਾਨਾਂ ਦੇ ਮਾਮਲੇ ਵਿੱਚ ਇਸੇ ਤਰ੍ਹਾਂ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਤੇ ਤਿੱਖਾ ਹੋ ਜਾਵੇਗਾ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਪੰਜਾਬ ਦੀ ਹੱਦ ਵਿੱਚ ਆ ਕੇ ਹਰਿਆਣਾ ਪੁਲਿਸ ਕਿਸਾਨਾਂ ਉਪਰ ਜ਼ਬਰ ਕਰ ਰਹੀ ਹੈ, ਪਰ ਪੰਜਾਬ ਦੀ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਇਸ ਜ਼ਬਰ ਦਾ ਮੁਕਾਬਲੇ ਕਿਸਾਨ ਆਪਣੇ ਸਬਰ ਨਾਲ ਕਰਨਗੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਲੋੜ ਪਈ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਹਰਿਆਣਾ ਸਰਹੱਦ 'ਤੇ ਲੜ ਰਹੇ ਆਪਣੇ ਕਿਸਾਨ ਭਰਾਵਾਂ ਨਾਲ ਡਟ ਕੇ ਖੜਨਗੇ।