ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ (ETV Bharat (ਅੰਮ੍ਰਿਤਸਰ , ਪੱਤਰਕਾਰ)) ਅੰਮ੍ਰਿਤਸਰ:ਅੰਮ੍ਰਿਤਸਰ ਤਹਿਸੀਲ ਅਜਨਾਲਾ ਵਿਖੇ ਕਿਸਾਨ ਜੱਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਦੇ ਵਿਰੋਧ ਦੇ ਵਿੱਚ ਅੱਜ ਤਹਿਸੀਲ ਅਜਨਾਲਾ ਦੇ ਬਾਹਰ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਜੱਥੇਬੰਦੀਆਂ ਦੇ ਨਾਲ ਕਿਸਾਨ ਮਹਿਲਾਵਾਂ ਵੀ ਮੌਜੂਦ ਸਨ। ਇਸ ਮੌਕੇ ਕਿਸਾਨ ਮਹਿਲਾਵਾਂ ਦਾ ਕਹਿਣਾ ਸੀ ਕਿ ਅਸੀਂ ਪਿੰਡ-ਪਿੰਡ ਜਾ ਕੇ ਮਹਿਲਾਵਾਂ ਨੂੰ ਇਕੱਠਾ ਕਰਕੇ ਦਿੱਲੀ ਵਾਂਗ ਧਰਨਾ ਲਗਾਵਾਂਗੇ।
ਕਾਰਪੋਰੇਟ ਘਰਾਨਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਰੇਬਾਜ਼ੀ: ਉੱਥੇ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜਿਹੜੀਆਂ ਸਾਡੀਆਂ ਮੰਗਾਂ ਹਨ। ਉਹ ਕੇਂਦਰ ਸਰਕਾਰ ਵੱਲੋਂ ਨਹੀਂ ਮੰਨੀਆਂ ਜਾ ਰਹੀਆਂ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਕੇਂਦਰ ਸਰਕਾਰ ਦੇ ਖਿਲਾਫ ਅਸੀਂ ਰੋਸ਼ ਪ੍ਰਦਰਸ਼ਨ ਕਰਦੇ ਰਹਾਂਗੇ। ਇਸ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਲੰਮੇ ਸਮੇਂ ਤੋਂ ਪ੍ਰਦਰਸ਼ਨ:ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਨਿਆਂ ਦੇ ਹੱਕ ਵਿੱਚ ਉੱਤਰੀ ਹੋਈ ਹੈ। ਜਿਸਦੇ ਚਲਦੇ ਉਹ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਲਈ ਉਹ ਆਪਣੀਆਂ ਮਨਮਾਨੀਆਂ ਕਰ ਰਹੀ ਹੈ। ਜਿਹਦੇ ਚਲਦੇ ਅਸੀਂ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਾਂ ਪਰ ਕੇਂਦਰ ਸਰਕਾਰ ਦੇ ਕੰਨ ਤੇ ਦੂਰ ਤੱਕ ਨਹੀਂ ਸਰਕ ਰਹੀ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਰਪੋਰੇਟ ਵਿਰੋਧੀ ਦਿਹਾੜਾ ਮਨਾਇਆ: ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਕੇਂਦਰ ਸਰਕਾਰ ਦੇ ਖਿਲਾਫ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਕੇਂਦਰ ਸਰਕਾਰ ਹੋਵੇਗੀ। ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਰਪੋਰੇਟ ਵਿਰੋਧੀ ਦਿਹਾੜਾ ਮਨਾਇਆ ਗਿਆ ਅਤੇ ਭਾਰਤ ਸਰਕਾਰ ਨੂੰ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਵਿੱਚ ਬਾਹਰ ਆਉਣ ਵਾਸਤੇ ਦਬਾਵ ਬਣਾਉਣ ਲਈ ਪ੍ਰਦਰਸ਼ਨ ਵੀ ਕੀਤਾ ਗਿਆ।
ਟੈਕਸ ਅਤੇ ਸਰਕਾਰੀ ਖੇਤਰ ਨੂੰ ਨਿੱਜੀਕਰਨ:ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਵੱਲੋਂ ਸਬਸੀਟੀਆਂ ਬੰਦ ਕਰਨ ਪਾਣੀ ਉੱਪਰ ਟੈਕਸ ਅਤੇ ਸਰਕਾਰੀ ਖੇਤਰ ਨੂੰ ਨਿੱਜੀਕਰਨ ਹੱਥਾਂ ਵਿੱਚ ਲਿਆਉਣ ਲਈ ਸਰਕਾਰ ਉੱਪਰ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਦੇ ਚਲਦੇ ਅੱਜ ਅਸੀਂ ਇਹ ਧਰਨਾ ਲਗਾ ਕੇ ਕਾਰਪੋਰੇਟ ਘਰਾਣੇ ਦਾ ਪੁਤਲਾ ਫੂਕਿਆ ਹੈ।