ਬਰਨਾਲਾ:ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸਿਆਸੀ ਆਗੂਆਂ ਨੂੰ ਸਵਾਲ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਕਿਸਾਨ ਜੱਥੇਬੰਦੀ ਨੇ ਸਰਕਾਰਾਂ ਦੀਆਂ ਨੀਤੀਆਂ ਕਾਰਪੋਰੇਟ ਪੱਖੀ ਅਤੇ ਵਪਾਰੀ ਵਿਰੋਧੀ ਕਰਾਰ ਦਿੱਤੀਆਂ ਹਨ। ਜ਼ਿਮਨੀ ਚੋਣਾਂ ਦੌਰਾਨ ਵਪਾਰੀ ਵਰਗ ਨੂੰ ਨਾਲ ਲੈ ਕੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਛੋਟੇ ਵਪਾਰ ਅਤੇ ਦੁਕਾਨਦਾਰੀ ਨੂੰ ਬਚਾਉਣ ਲਈ ਸਵਾਲ ਕਰਨ ਦਾ ਐਲਾਨ ਕੀਤਾ ਹੈ।
ਬੀਕੇਯੂ ਉਗਰਾਹਾਂ ਵੱਲੋਂ ਕਾਰਪੋਰੇਟ ਘਰਾਣਿਆਂ ਵਿਰੁੱਧ ਸੰਘਰਸ਼ (ETV Bharat (ਪੱਤਰਕਾਰ , ਬਰਨਾਲਾ)) ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਵਾਲ ਕਰਨ ਸੰਬੰਧੀ ਸੱਦਾ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਮਨੀ ਚੋਣਾਂ ਚੱਲ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਉਹ ਆਪਣੇ ਛੋਟੇ ਦੁਕਾਨਦਾਰ ਅਤੇ ਵਪਾਰੀ ਭਰਾਵਾਂ ਨੂੰ ਜਾਗਰੂਕ ਕਰਨ ਦਾ ਹੋਕਾ ਦੇ ਰਹੇ ਹਨ। ਇਸ ਤਹਿਤ ਉਨ੍ਹਾਂ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਵਾਲ ਕਰਨ ਸੰਬੰਧੀ ਸੱਦਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਸਾਰੇ ਕਿਸਾਨਾਂ-ਮਜ਼ਦੂਰਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ 'ਤੇ ਲੱਗੇ ਹਨ, ਉੱਥੇ ਹੀ ਸਾਰਾ ਪਰਚੂਨ ਦਾ ਵਪਾਰ, ਸ਼ਹਿਰਾਂ ਦੇ ਬਜ਼ਾਰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਸਰਕਾਰਾਂ ਦਾ ਜ਼ੋਰ ਲੱਗਿਆ ਹੋਇਆ ਹੈ।
ਦੁਕਾਨਦਾਰੀ ਅਤੇ ਛੋਟੇ ਵਪਾਰ ਨੂੰ ਖਤਮ ਕਰਨ 'ਤੇ ਤੁਲੇ
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ ਵਿੱਚ ਇਸ ਸਮੇਂ ਪਰਚੂਨ ਵਪਾਰ ਵਿੱਚ ਕਰੀਬ 10 ਕਰੋੜ ਕਾਰੋਬਾਰੀ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਖੇਤੀ ਅਤੇ ਕਿਸਾਨੀ ਨੂੰ ਖਤਮ ਕਰਨ ਦੇ ਨਾਲ ਨਾਲ ਛੋਟੇ ਵਪਾਰ ਅਤੇ ਦੁਕਾਨਦਾਰੀ ਨੂੰ ਖਤਮ ਕਰਨ ਵਾਲੀਆਂ ਹਨ। ਵੱਡੀਆਂ ਕਾਰਪੋਰੇਟ ਕੰਪਨੀਆਂ ਅਤੇ ਵੱਡੇ ਸ਼ੋਪਿੰਗ ਮਾਲ ਸਾਡੇ ਬਾਜ਼ਾਰ ਦੀ ਦੁਕਾਨਦਾਰੀ ਅਤੇ ਛੋਟੇ ਵਪਾਰ ਨੂੰ ਖਤਮ ਕਰਨ 'ਤੇ ਤੁਲੇ ਹੋਏ ਹਨ। ਜਿਸ ਕਰਕੇ ਉਹ ਆਪਣੇ ਵਪਾਰੀ ਭਰਾਵਾਂ ਨੂੰ ਇਹ ਸੱਦਾ ਦੇ ਰਹੇ ਹਨ ਕਿ ਵੋਟਾਂ ਮੰਗਣ ਵਾਲੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੇ ਰੁਜ਼ਗਾਰ ਸਬੰਧੀ ਸਵਾਲ ਕਰਨ।
ਛੋਟੇ ਕਾਰੋਬਾਰੀ ਗਲੀ ਮਹੱਲਿਆਂ ਵਿੱਚੋਂ ਹੋ ਰਹੇ ਅਲੋਪ
ਉਨ੍ਹਾਂ ਨੇਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਹਾ ਕਿ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਮੰਨਿਆ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਛੋਟੇ ਕਾਰੋਬਾਰੀ ਗਲੀ ਮਹੱਲਿਆਂ ਵਿੱਚੋਂ ਅਲੋਪ ਹੋ ਰਹੇ ਹਨ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 10 ਕਰੋੜ ਭਾਰਤੀ ਪਰਚੂਨ ਵਪਾਰ ਦੇ ਛੋਟੇ ਦੁਕਾਨਦਾਰਾਂ ਦਾ ਖ਼ਾਤਮਾ ਹੋ ਜਾਣਾ ਅਤੇ ਬੇਰੁਜ਼ਗਾਰੀ ਵਿੱਚ ਵਾਧਾ ਹੋ ਜਾਣਾ ਹੈ। ਜਿਸ ਕਰਕੇ ਉਹ ਆਪਣੇ ਦੁਕਾਨਦਾਰ ਅਤੇ ਵਪਾਰੀ ਭਰਾਵਾਂ ਨੂੰ ਇਨਾਂ ਸਿਆਸੀ ਲੋਕਾਂ ਨੂੰ ਸਵਾਲ ਕਰਨ ਦਾ ਸੱਦਾ ਦੇ ਰਹੇ ਹਨ।
ਪਰਾਲੀ ਦੇ ਪਰਚਿਆਂ ਦੇ ਵਿਰੋਧ ਵਿੱਚ ਆਪਣਾ ਰੋਸ ਜ਼ਾਹਰ
ਉੱਥੇ ਹੀ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਮਾਮਲੇ ਵਿੱਚ ਹਾਲਾਤ ਹੋਰ ਵੀ ਮਾੜੇ ਹੁੰਦੇ ਜਾ ਰਹੇ ਹਨ। ਅਗੇਤੀ ਅਤੇ ਬੇਮੌਸਮੀ ਧੁੰਦ ਪੈਣ ਕਾਰਨ ਝੋਨੇ ਦੀ ਫਸਲ ਵਿੱਚ ਨਮੀ ਹੋਰ ਵਧਣ ਲੱਗੀ ਹੈ। ਉੱਥੇ ਦੀ ਜਥੇਬੰਦੀ ਲਗਾਤਾਰ ਸਰਕਾਰ ਨੂੰ ਇਹ ਮੰਗ ਕਰ ਰਹੀ ਹੈ ਕਿ ਨਮੀ ਦੀ ਮਾਤਰਾ 22 ਫੀਸਦੀ ਕੀਤੀ ਜਾਣੀ ਚਾਹੀਦੀ ਹੈ। ਤਾਂ ਕਿ ਕਿਸਾਨਾਂ ਦੀ ਫਸਲ ਵਿਕ ਸਕੇ। ਉੱਥੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਟੋਲ ਪਲਾਜਿਆਂ ਨੂੰ ਉਨ੍ਹਾਂ ਦੇ ਧਰਨੇ ਕਾਰਨ 50 ਕਰੋੜ ਦੇ ਹੋਏ ਨੁਕਸਾਨ ਦੇ ਦਾਅਵੇ ਸਬੰਧੀ ਕਿਹਾ ਕਿ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨਾਂ ਦੇ ਧਰਨਿਆਂ ਦਾ ਮਕਸਦ ਕਿਸੇ ਨੂੰ ਕੋਈ ਨੁਕਸਾਨ ਪਹੁੰਚਾਉਣਾ ਨਹੀਂ ਹੈ। ਉਹ ਝੋਨੇ ਦੀ ਖਰੀਦ, ਡੀਏਪੀ ਖਾਦ ਦੀ ਘਾਟ ਅਤੇ ਕਿਸਾਨਾਂ ਉੱਪਰ ਧੜਾ-ਧੜ ਕੀਤੇ ਜਾ ਰਹੇ ਪਰਾਲੀ ਦੇ ਪਰਚਿਆਂ ਦੇ ਵਿਰੋਧ ਵਿੱਚ ਆਪਣਾ ਰੋਸ ਜ਼ਾਹਰ ਕਰਨ ਲਈ ਬੈਠੇ ਸਨ। ਉੱਥੇ ਹੀ ਉਨ੍ਹਾਂ ਕਿਹਾ ਕਿ ਪਰਾਲੀ ਦੀ ਸਮੱਸਿਆ ਦਾ ਕੇਂਦਰ ਅਤੇ ਸੂਬਾ ਸਰਕਾਰਾਂ ਕੋਈ ਹੱਲ ਨਹੀਂ ਕਰ ਸਕੀਆਂ, ਜਿਸ ਕਾਰਨ ਪੰਜਾਬ ਵਿੱਚ ਪਰਾਲੀ ਨੂੰ ਸਾੜਨਾ ਕਿਸਾਨਾਂ ਦੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਜਿਨਾਂ ਕਿਸਾਨਾਂ ਉੱਪਰ ਪਰਚੇ ਜਾਂ ਜੁਰਮਾਨੇ ਕੀਤੇ ਜਾ ਰਹੇ ਹਨ ਉਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।