ਪੰਜਾਬ

punjab

ETV Bharat / state

ਬੀਕੇਯੂ ਉਗਰਾਹਾਂ ਨੇ AAP ਤੇ BJP ਉਮੀਦਵਾਰਾਂ ਦੇ ਘਰਾਂ ਤੋਂ ਹਟਾ ਕੇ ਡੀਸੀ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ - PROTEST IN FRONT OF DC OFFICE

ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਡੀਸੀ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ।

PROTEST IN FRONT OF DC OFFICE
ਡੀਸੀ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ (ETV Bharat (ਪੱਤਰਕਾਰ , ਬਰਨਾਲਾ))

By ETV Bharat Punjabi Team

Published : Nov 12, 2024, 6:14 PM IST

ਬਰਨਾਲਾ : ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਅੱਜ ਡੀਸੀ ਦਫ਼ਤਰ ਬਰਨਾਲਾ ਵਿਖੇ‌ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਝੋਨੇ ਦੀ ਖ਼ਰੀਦ ਨਾ ਹੋਣ ਅਤੇ ਡੀਏਪੀ ਦੀ ਘਾਟ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜੱਥੇਬੰਦੀ ਨੇ ਮੀਤ ਹੇਅਰ ਦੀ ਕੋਠੀ ਅਤੇ ਕੇਵਲ ਢਿੱਲੋਂ ਦੀ ਕੋਠੀ ਤੋਂ ਪੱਕਾ ਧਰਨਾ ਡੀਸੀ ਦਫ਼ਤਰ ਵੱਲ ਤਬਦੀਲ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੁਣ ਝੋਨੇ ਦੀ ਲਿਫਟਿੰਗ ਅਤੇ ਡੀਏਪੀ ਦੇ ਮੁੱਦੇ ’ਤੇ ਵਿਧਾਨ ਸਭਾ ਉਪ ਚੋਣਾਂ ਵਿੱਚ ਲੜ ਰਹੇ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।

ਡੀਸੀ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ (ETV Bharat (ਪੱਤਰਕਾਰ , ਬਰਨਾਲਾ))



ਕਿਸਾਨ ਮਜਬੂਰੀ 'ਚ ਸੰਘਰਸ਼ ਦੇ ਰਾਹ 'ਤੇ ਆਏ

ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਦੇ ਕਾਫਲੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਗਸ਼ਤ ਕਰਨਗੇ ਅਤੇ ਖਰੀਦ ਜਾਂ ਅਦਾਇਗੀ ਵਿੱਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸੇ ਤਰ੍ਹਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਫੈਸਲੇ ਅਨੁਸਾਰ, ਸਰਕਾਰ ਵੱਲੋਂ ਪਰਾਲੀ ਨੂੰ ਬਿਨਾਂ ਸਾੜੇ ਦੇ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਕਿਸਾਨਾਂ ਨੂੰ ਉਪਲੱਬਧ ਨਹੀਂ ਕਰਵਾਈਆਂ ਗਈਆਂ ਹਨ ਜਿਸ ਕਾਰਨ ਉਹ ਪਰਾਲੀ ਸਾੜਨ ਲਈ ਮਜਬੂਰ ਹਨ। ਇਸ ਤੋਂ ਪਹਿਲਾਂ ਕਿਸਾਨਾਂ ਨੇ ਬਰਨਾਲਾ ਅਤੇ ਗਿੱਦੜਬਾਹਾ ਵਿੱਚ ਭਾਜਪਾ ਅਤੇ ‘ਆਪ’ ਦੇ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਇਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਮਜਬੂਰੀ 'ਚ ਸੰਘਰਸ਼ ਦੇ ਰਾਹ 'ਤੇ ਆਏ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਵਿੱਚ ਹੋਰਨਾਂ ਜ਼ਿਲ੍ਹਿਆਂ ਦੇ ਲੋਕ ਵੀ ਸ਼ਮੂਲੀਅਤ ਕਰਨਗੇ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਭਾਜਪਾ ਤੇ 'ਆਪ' ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੇ ਘਰਾਂ ਦੇ ਬਾਹਰ ਠੋਸ ਮੋਰਚੇ ਲਗਾਏ ਗਏ ਸਨ।

ਡੀਸੀ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ (ETV Bharat (ਪੱਤਰਕਾਰ , ਬਰਨਾਲਾ))



ਕਿਸਾਨ ਮੰਡੀਆਂ ਵਿੱਚ ਰੁਲ ਰਿਹਾ

ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਪੱਧਰੀ ਦੇ ਸੱਦੇ 'ਤੇ ਝੋਨੇ ਦੀ ਮਾੜr ਖਰੀਦ ਨੂੰ ਲੈ ਕੇ, ਡੀਏਪੀ ਦੇ ਮਾੜੇ ਪ੍ਰਬੰਧ ਨੂੰ ਲੈ ਕੇ, ਪਰਾਲੀ ਦੇ ਪਾਏਂ ਪਰਚਿਆਂ ਨੂੰ ਲੈ ਕੇ ਡੀਸੀ ਦਫ਼ਤਰ ਬਰਨਾਲਾ ਦਾ ਜ਼ਿਲ੍ਹਾ ਮਾਨਸਾ, ਮਾਲੇਰਕੋਟਲਾ ਸੰਗਰੂਰ ਵੱਲੋਂ ਹਜ਼ਾਰਾਂ ਗਿਣਤੀ ਵਿੱਚ ਕਿਸਾਨ ਮਜ਼ਦੂਰ ਤੇ ਔਰਤਾਂ ਨੇ ਮਕੁੰਮਲ ਘਿਰਾਓ ਕੀਤਾ ਗਿਆ ਹੈ। ਇੱਕ ਪਾਸੇ ਚੌਣਾਂ ਦਾ ਰੌਲਾ ਪਾਇਆ ਜਾ ਰਿਹਾ ਹੈ। ਦੁਸਰੇ ਪਾਸੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਡੀਏਪੀ ਦੀ ਘਾਟ ਨੂੰ ਲੈਕੇ ਬਿਜਾਈ ਲੇਟ ਹੋ ਰਹੀ ਹੈ। ਪਰਾਲੀ ਨੂੰ ਲੈ ਕੇ ਕਿਸਾਨਾ ਉਪਰ ਧੜਾਂ ਧੜ ਪਰਚੇ ਪਾਏਂ ਜਾ ਰਹੇ ਹਨ, ਇਹ ਗੱਲ ਨਾ ਬਰਦਾਸ਼ਤ ਕਰਨ ਯੋਗ ਹਨ।

ਡੀਸੀ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ (ETV Bharat (ਪੱਤਰਕਾਰ , ਬਰਨਾਲਾ))

14 ਤੋਂ 19 ਨਵੰਬਰ ਤੱਕ ਬਰਨਾਲਾ ਅਤੇ ਗਿੱਦੜਬਾਹਾ ਵਿੱਚ ਮੋਰਚਾ

ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 14 ਤੋਂ 19 ਨਵੰਬਰ ਤੱਕ ਬਰਨਾਲਾ ਅਤੇ ਗਿੱਦੜਬਾਹਾ ਚੋਣ ਹਲਕਿਆਂ ਵਿੱਚ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਿਰੁੱਧ ਪਿੰਡ-ਪਿੰਡ ਰੋਡ ਮਾਰਚ ਕੀਤੇ ਜਾਣਗੇ। ਕਿਸਾਨ ਵਿਰੋਧੀ ਪੁਆੜਿਆਂ ਦੀ ਜੜ੍ਹ ਕਾਰਪੋਰੇਟ ਘਰਾਣਿਆਂ ਨੀਤੀਆਂ, ਪ੍ਰਤੀ ਵੋਟ ਪਾਰਟੀਆਂ ਦੀ ਨੀਤੀਆ ਨੰਗੀਆਂ ਕੀਤੀਆਂ ਜਾਣਗੀਆਂ। 14 ਨਵੰਬਰ ਨੂੰ ਡੀ ਮਾਰਟ ਬਰਨਾਲਾ ਅੱਗੇ 19 ਨਵੰਬਰ ਤੱਕ ਮੋਰਚਾ ਲਾਇਆ ਜਾਵੇਗਾ , ਜਿਸਦੀ ਕਿ ਪਹਿਲਾਂ ਹੀ ਸਾਰੀ ਵਿਉਂਤ ਬਣਾਈ ਜਾਇਆ ਕਰੇਗੀ। ਇਸ ਵਿੱਚ ਮਾਨਸਾ , ਬਰਨਾਲਾ , ਮਾਲੇਰਕੋਟਲਾ ,ਸੰਗਰੂਰ ਵੱਲੋਂ ਲਾਇਆ ਜਾਵੇਗਾ। ਜੇਕਰ ਉਪਰੋਕਤ ਮੰਗਾਂ ਵੱਲ ਧਿਆਨ ਦਿੱਤਾ ਗਿਆ ਤਾਂ ਆਉਣ ਵਾਲੇ ਐਕਸ਼ਨ ਤਿੱਖੇ ਕੀਤੇ ਜਾਣਗੇ।

ABOUT THE AUTHOR

...view details