ਪੰਜਾਬ

punjab

ETV Bharat / state

ਬਲੱਡ ਸੁਸਾਇਟੀ ਅਤੇ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬੁਟਿਆਂ ਦਾ ਇਨਾਮ - traffic rules - TRAFFIC RULES

blood society and traffic police: ਬਰਨਾਲਾ ਜ਼ਿਲ੍ਹੇ ਵਿੱਚ ਬਲੱਡ ਸੁਸਾਇਟੀ ਅਤੇ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬੂਟੇ ਵੰਡੇ ਗਏ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਪੜ੍ਹੋ ਪੂਰੀ ਖਬਰ...

blood society and traffic police
ਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬੁਟਿਆਂ ਦਾ ਇਨਾਮ (Etv Bharat (ਬਰਨਾਲਾ , ਪੱਤਰਕਾਰ))

By ETV Bharat Punjabi Team

Published : Aug 9, 2024, 9:10 PM IST

ਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬੁਟਿਆਂ ਦਾ ਇਨਾਮ (Etv Bharat (ਬਰਨਾਲਾ , ਪੱਤਰਕਾਰ))

ਬਰਨਾਲਾ:ਬਰਨਾਲਾ ਜ਼ਿਲ੍ਹੇ ਵਿੱਚ ਬਲੱਡ ਸੁਸਾਇਟੀ ਅਤੇ ਟ੍ਰੈਫਿਕ ਪੁਲਿਸ ਦੀ ਸਾਂਝੀ ਪਹਿਲਕਦਮੀ ਕੀਤੀ ਗਈ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬੂਟੇ ਵੰਡੇ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। 500 ਦੇ ਕਰੀਬ ਛਾਂਦਾਰ, ਫੁੱਲਦਾਰ ਅਤੇ ਫਲਦਾਰ ਪੌਦੇ ਵੰਡੇ ਗਏ ਹਨ। ਟ੍ਰੈਫਿਕ ਪੁਲਿਸ ਅਧਿਕਾਰੀਆਂ ਅਤੇ ਸੁਸਾਇਟੀ ਦੇ ਆਗੂਆਂ ਨੇ ਲੋਕਾਂ ਨੂੰ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।

1500 ਦੇ ਕਰੀਬ ਬੂਟੇ ਲੋਕਾਂ ਵਿੱਚ ਵੰਡੇ: ਇਸ ਮੌਕੇ ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਐੱਸਐੱਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੂਟੇ ਵੰਡਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਟ੍ਰੈਫਿਕ ਪੁਲਿਸ ਹੁਣ ਤੱਕ 1500 ਦੇ ਕਰੀਬ ਬੂਟੇ ਲੋਕਾਂ ਵਿੱਚ ਵੰਡ ਚੁੱਕੀ ਹੈ। ਅੱਜ ਬਲੱਡ ਸੁਸਾਇਟੀ ਬਰਨਾਲਾ ਦੇ ਸਹਿਯੋਗ ਨਾਲ 500 ਦੇ ਕਰੀਬ ਬੂਟੇ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਵੀ ਜ਼ਰੂਰੀ ਹੈ ਤਾਂ ਜੋ ਸਾਡਾ ਵਾਤਾਵਰਨ ਸ਼ੁੱਧ ਅਤੇ ਹਰਾ ਭਰਾ ਰਹੇ।

ਸੁਸਾਇਟੀ ਵੱਲੋਂ ਪੌਦੇ ਵੰਡਣ ਦੀ ਮੁਹਿੰਮ ਪਹਿਲਾਂ ਵਾਂਗ ਜਾਰੀ: ਇਸ ਮੌਕੇ ਅੰਮ੍ਰਿਤਪਾਲ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬਲੱਡ ਸੁਸਾਇਟੀ ਵੱਲੋਂ ਟ੍ਰੈਫਿਕ ਪੁਲੀਸ ਦੇ ਸਹਿਯੋਗ ਨਾਲ ਬੂਟੇ ਵੰਡੇ ਗਏ ਹਨ। ਸੁਸਾਇਟੀ ਵੱਲੋਂ ਪੌਦੇ ਵੰਡਣ ਦੀ ਮੁਹਿੰਮ ਪਹਿਲਾਂ ਵਾਂਗ ਜਾਰੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬੂਟੇ ਦਿੱਤੇ ਜਾ ਰਹੇ ਹਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ।

ABOUT THE AUTHOR

...view details