ਪੰਜਾਬ

punjab

ETV Bharat / state

ਮੌੜ ਮੰਡੀ 'ਚ ਸ਼ਰੇਆਮ ਹੋਇਆ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਉੱਤੇ ਜਾਨਲੇਵਾ ਹਮਲਾ - Clash At Truck Union - CLASH AT TRUCK UNION

Clash At Truck Union Maur Mandi: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਟਰੱਕ ਯੂਨੀਅਨ ਵਿੱਚ ਬੈਠੇ ਜਸਪਾਲ ਸਿੰਘ ਅਠਿਆਨੀ ਨਾਂ ਦੇ ਨੌਜਵਾਨ ਨੂੰ ਕਰੀਬ ਇੱਕ ਦਰਜਨ ਹਮਲਾਵਰਾਂ ਨੇ ਤੇਜਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੁੱਟਿਆ। ਘਟਨਾ ਤੋਂ ਬਾਅਦ ਹਮਲਾਵਰ ਟਰੱਕ ਯੂਨੀਅਨ ਤੋਂ ਫਰਾਰ ਹੋ ਗਏ। ਪੜ੍ਹੋ ਪੂਰੀ ਖਬਰ...

Truck union Maur mandi of Bathinda
ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਉੱਤੇ ਜਾਨਲੇਵਾ ਹਮਲਾ (Etv Bharat Bathinda)

By ETV Bharat Punjabi Team

Published : Jul 8, 2024, 9:11 AM IST

Updated : Jul 8, 2024, 9:54 AM IST

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਉੱਤੇ ਜਾਨਲੇਵਾ ਹਮਲਾ (Etv Bharat Bathinda)

ਬਠਿੰਡਾ: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਜਦੋਂ ਟਰੱਕ ਯੂਨੀਅਨ ਵਿੱਚ ਬੈਠੇ ਜਸਪਾਲ ਸਿੰਘ ਅਠਿਆਨੀ ਨਾਮ ਦੇ ਨੌਜਵਾਨ ਨੂੰ ਕਰੀਬ ਇੱਕ ਦਰਜਨ ਹਮਲਾਵਰਾਂ ਨੇ ਤੇਜਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੁੱਟਿਆ। ਇਸ ਘਟਨਾ ਤੋਂ ਬਾਅਦ ਹਮਲਾਵਰ ਟਰੱਕ ਯੂਨੀਅਨ ਤੋਂ ਫਰਾਰ ਹੋ ਗਏ ਅਤੇ ਜ਼ਖਮੀ ਨੌਜਵਾਨ ਨੂੰ ਪਹਿਲਾਂ ਮੌੜ ਮੰਡੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਫਿਰ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਰੈਫਰ ਕੀਤਾ ਗਿਆ।

ਕਤਲ ਕੇਸ ਦੀ ਰੰਜਿਸ਼:ਜਖ਼ਮੀ ਨੌਜਵਾਨ ਜਸਪਾਲ ਸਿੰਘ ਅਠਿਆਨੀ ਦੇ ਭਰਾ ਸੁਖਪਾਲ ਸਿੰਘ ਨਹੀਂ ਦੱਸਿਆ ਕਿ ਕੁਝ ਸਾਲ ਪਹਿਲਾਂ ਇੱਕ ਕਤਲ ਹੋਇਆ ਸੀ ਇਸ ਕਤਲ ਦੇ ਮੁਲਜ਼ਮ ਜੇਲ੍ਹ ਵਿੱਚ ਹਨ। ਪਰ ਫਿਰ ਵੀ ਹਮਲਾਵਰਾਂ ਵੱਲੋਂ ਉਨ੍ਹਾਂ ਦੇ ਭਰਾ ਨੂੰ ਉਸ ਕਤਲ ਕੇਸ ਦੀ ਰੰਜਿਸ਼ ਤਹਿਤ ਅੱਜ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ। ਹਮਲਾਵਰਾਂ ਵੱਲੋਂ ਜਸਪਾਲ ਸਿੰਘ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਗਈਆਂ ਹਨ ਜਦੋਂ ਕਿ ਉਸਦੀ ਇੱਕ ਬਾਜੂ ਪਹਿਲਾਂ ਹੀ ਕੰਮ ਨਹੀਂ ਕਰਦੀ।

ਘਟਨਾ ਦੇ ਵਾਪਰ ਜਾਣ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਨਹੀਂ ਪਹੁੰਚਿਆ: ਉਨ੍ਹਾਂ ਕਿਹਾ ਕਿ ਇਹ ਘਟਨਾ ਦੇ ਵਾਪਰ ਜਾਣ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਨਹੀਂ ਪਹੁੰਚਿਆ। ਉਹ ਆਪਣੀ ਪ੍ਰਾਈਵੇਟ ਗੱਡੀ ਰਾਹੀਂ ਹੀ ਜਸਪਾਲ ਨੂੰ ਇਲਾਜ ਲਈ ਬਠਿੰਡਾ ਲੈ ਕੇ ਆਏ ਹਨ। ਜਸਪਾਲ ਸਿੰਘ ਦੀ ਮਾਤਾ ਦਾ ਕਹਿਣਾ ਹੈ ਕਿ ਮੁਲਜ਼ਮਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੁਲਿਸ ਪ੍ਰਸ਼ਾਸਨ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰੇ, ਕਿਉਂਕਿ ਉਨ੍ਹਾਂ ਨੂੰ ਆਪਣੀ ਜਾਨ ਅਤੇ ਮਾਲ ਦਾ ਪਹਿਲਾਂ ਹੀ ਖਤਰਾ ਹੈ।

ਨੌਜਵਾਨ ਦੀਆਂ ਲੱਤਾਂ ਅਤੇ ਬਾਹਾਂ ਬੁਰੀ ਤਰ੍ਹਾਂ ਜਖ਼ਮੀ :ਪਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਤੋਂ ਜਲਦ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਹਸਪਤਾਲ ਦੇ ਡਾਕਟਰ ਲਵਪ੍ਰੀਤ ਦਾ ਕਹਿਣਾ ਹੈ ਕਿ ਜਖ਼ਮੀ ਨੌਜਵਾਨ ਦਾ ਇਲਾਜ ਕੀਤਾ ਜਾ ਰਿਹਾ ਹੈ। ਨੌਜਵਾਨ ਦੀਆਂ ਲੱਤਾਂ ਅਤੇ ਬਾਹਾਂ ਬੁਰੀ ਤਰ੍ਹਾਂ ਜਖ਼ਮੀ ਹੋ ਗਈਆਂ ਹਨ। ਉਸਦੀ ਹਾਲਤ ਬਹੁਤ ਗੰਭੀਰ ਹੈ।

Last Updated : Jul 8, 2024, 9:54 AM IST

ABOUT THE AUTHOR

...view details