ਅੰਮ੍ਰਿਤਸਰ:ਬਾਲੀਵੁੱਡ ਦੇ ਸ਼ਾਨਦਾਰ ਅਦਾਕਾਰ ਸੰਜੇ ਇਸ ਸਮੇਂ ਆਪਣੀ ਨਵੀਂ ਫਿਲਮ 'ਧੁਰੰਦਰ' ਦੀ ਸ਼ੂਟਿੰਗ ਲਈ ਪੰਜਾਬ ਪੁੱਜੇ ਹੋਏ ਹਨ, ਇਸ ਦੇ ਨਾਲ ਹੀ ਹਾਲ ਹੀ ਵਿੱਚ ਇਸ ਸ਼ਾਨਦਾਰ ਅਦਾਕਾਰ ਨੇ ਸਿੱਖ ਧਰਮ ਦੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਜੇ ਦੱਤ ਨੇ ਕਿਹਾ ਕਿ ਉਹ ਪੰਜਾਬ ਆਏ ਹਨ, ਉਨ੍ਹਾਂ ਦਾ ਆਪਣਾ ਹੀ ਹੈ ਪੰਜਾਬ, ਜਦੋਂ ਵੀ ਉਹ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਨੂੰ ਹਮੇਸ਼ਾ ਬਹੁਤ ਵਧੀਆ ਲੱਗਦਾ ਹੈ, ਖਾਸ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਖਾਣੇ ਬਹੁਤ ਪਸੰਦ ਹਨ।
ਇਸ ਦੌਰਾਨ ਜੇਕਰ ਅਦਾਕਾਰ ਦੀ ਨਵੀਂ ਫਿਲਮ ਦੀ ਗੱਲ ਕਰੀਏ ਤਾਂ 'ਜੀਓ ਸਟੂਡਿਓਜ਼' ਅਤੇ 'ਬੀ 62 ਸਟੂਡੀਓਜ਼' ਵੱਲੋਂ ਪੇਸ਼ ਕੀਤੀ ਜਾਣ ਵਾਲੀ ਇਸ ਫਿਲਮ ਨੂੰ ਨਿਰਦੇਸ਼ਕ ਯਾਮੀ ਗੌਤਮ ਦੇ ਪਤੀ ਅਦਿਤਿਆ ਧਰ ਵੱਲੋਂ ਵਿਸ਼ਾਲ ਕੈਨਵਸ ਅਧੀਨ ਹੇਠ ਫਿਲਮਬੱਧ ਕੀਤਾ ਜਾ ਰਿਹਾ ਹੈ, ਜੋ ਇਸ ਤੋਂ ਪਹਿਲਾਂ ਨੈਸ਼ਨਲ ਐਵਾਰਡ ਜੇਤੂ ਅਤੇ ਸੁਪਰ-ਡੁਪਰ ਹਿੱਟ ਰਹੀ 'ਉੜੀ' ਅਤੇ 'ਆਰਟੀਕਲ 370' ਸਮੇਤ ਕਈ ਬਿਹਤਰੀਨ ਅਤੇ ਸਫ਼ਲ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।