ਪੰਜਾਬ

punjab

ETV Bharat / state

ਸ੍ਰੀ ਚਮਕੌਰ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਲੜਕੇ ਅਤੇ ਲੜਕੀਆਂ ਦੇ ਕਬੱਡੀ ਮੈਚ, ਰੂਪਨਗਰ ਪੁਲਿਸ ਵੱਲੋਂ ਆਰੰਭੀ ਗਈ ਮੁਹਿੰਮ - campaign started by Rupnagar Police

Campaign started by Rupnagar Police: ਸ੍ਰੀ ਚਮਕੌਰ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਲੜਕੇ ਅਤੇ ਲੜਕੀਆਂ ਦੇ ਕਬੱਡੀ ਮੈਚ, ਰੂਪਨਗਰ ਪੁਲਿਸ ਵੱਲੋਂ ਮੁਹਿੰਮ ਆਰੰਭੀ ਗਈ ਹੈ। ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤੀ ਇਨਾਮਾਂ ਦੀ ਵੰਡ ਕੀਤੀ ਗਈ ਹੈ। ਲੜਕਿਆਂ ਵਿੱਚ ਕੋਚਿੰਗ ਸੈਂਟਰ ਆਸਪੁਰ ਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਵਿੱਚ ਸ੍ਰੀ ਚਮਕੌਰ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਪੜ੍ਹੋ ਪੂਰੀ ਖਬਰ...

campaign started by Rupnagar Police
ਰੂਪਨਗਰ ਪੁਲਿਸ ਵੱਲੋਂ ਆਰੰਭੀ ਗਈ ਮੁਹਿੰਮ (ETV Bharat (ਪੱਤਰਕਾਰ, ਰੂਪਨਗਰ))

By ETV Bharat Punjabi Team

Published : Sep 1, 2024, 2:49 PM IST

ਰੂਪਨਗਰ ਪੁਲਿਸ ਵੱਲੋਂ ਆਰੰਭੀ ਗਈ ਮੁਹਿੰਮ (ETV Bharat (ਪੱਤਰਕਾਰ, ਰੂਪਨਗਰ))

ਰੂਪਨਗਰ:ਰੂਪਨਗਰ ਪੁਲਿਸ ਵੱਲੋਂ ਸਮਾਜ ਵਿੱਚੋ ਨਸ਼ੇ ਦੇ ਕੋਹੜ ਰੂਪੀ ਦੈਂਤ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਇਸੇ ਲੜੀ ਤਹਿਤ ਨਸ਼ਿਆ ਦੇ ਮਨੁੱਖੀ ਜੀਵਨ ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸ੍ਰੀ ਚਮਕੌਰ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਕਬੱਡੀ ਮੈਚ (ਲੜਕੇ ਅਤੇ ਲੜਕੀਆਂ) ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕਬੱਡੀ ਮੈਚਾਂ ਦੌਰਾਨ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਇਨਾਮਾਂ ਦੀ ਵੰਡ ਕੀਤੀ ਗਈ।

ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ ਉਤੇ ਕਾਰਵਾਈ:ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਸ਼੍ਰੀਮਤੀ ਨਲੰਬਰੀ ਜਗਦਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਜਿੱਥੇ ਨਸ਼ਿਆਂ ਦੀ ਖਾਤਮੇ ਲਈ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ ਉਤੇ ਕਾਰਵਾਈ ਕੀਤੀ ਗਈ ਹੈ, ਉੱਥੇ ਹੀ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਮੈਦਾਨਾਂ ਨਾਲ ਜੋੜਿਆ ਜਾ ਰਿਹਾ ਹੈ, ਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਕਿਸ਼ੋਰ ਅਵਸਥਾ ਦੇ ਬੱਚਿਆ ਨੂੰ ਜਾਗਰੂਕ ਵੀ ਕੀਤਾ: ਉਨ੍ਹਾਂ ਆਪਣੇ ਸੰਬੋਧਨ ਵਿੱਚ ਨੌਜਵਾਨਾ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਤੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆ ਦੇ ਖਾਤਮੇ ਲਈ ਜ਼ਿਲ੍ਹਾ ਪੁਲਿਸ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਇਸ ਸੰਬੰਧੀ ਆਪਣੇ ਆਸ-ਪਾਸ ਕਿਸ਼ੋਰ ਅਵਸਥਾ ਦੇ ਬੱਚਿਆ ਨੂੰ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਅਰੰਭੀ ਗਈ ਇਹ ਮੁਹਿੰਮ ਭਵਿੱਖ ਵਿੱਚ ਵੀ ਇਸੀ ਤਰ੍ਹਾਂ ਜਾਰੀ ਰਹੇਗੀ।

ਇਸ ਖੇਡ ਟੂਰਨਾਮੈਂਟ ਵਿੱਚ 30 ਅਗਸਤ ਅਤੇ 31 ਅਗਸਤ ਦੋ ਦਿਨ ਲੜਕੇ ਅਤੇ ਲੜਕੀਆਂ ਦੇ ਕਬੱਡੀ ਦੇ ਮੈਚ ਕਰਵਾਏ ਗਏ। ਜਿੰਨ੍ਹਾਂ ਵਿੱਚ ਕੋਚਿੰਗ ਸੈਂਟਰ ਆਸਪੁਰ ਨੇ ਪਹਿਲਾ ਸਥਾਨ, ਘਨੌਲੀ ਕਲੱਬ ਨੇ ਦੂਜਾ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਖੇਡ ਮੁਕਾਬਲਿਆਂ ਵਿੱਚ ਸ੍ਰੀ ਚਮਕੌਰ ਸਾਹਿਬ ਦੀ ਟੀਮ ਨੇ ਪਹਿਲਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਐੱਸਪੀ ਹੈਡਕੁਆਟਰ ਰਾਜਪਾਲ ਸਿੰਘ ਹੁੰਦਲ, ਡੀਐੱਸਪੀ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ ਅਤੇ ਐੱਸਐੱਚਓ ਸ੍ਰੀ ਚਮਕੌਰ ਸਾਹਿਬ ਰੋਹਿਤ ਸ਼ਰਮਾ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਕਲੱਬਾਂ ਦੇ ਮੈਂਬਰ, ਇਲਾਕੇ ਦੇ ਮੋਹਤਬਰ ਪਤਵੰਤੇ ਸੱਜਣਾਂ, ਨੌਜਵਾਨਾ ਅਤੇ ਆਮ ਲੋਕਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

ABOUT THE AUTHOR

...view details