ਲੁਧਿਆਣਾ:ਪ੍ਰਕਾਸ਼ ਨਗਰ ਦੇ ਵਿੱਚ ਬਣ ਰਹੇ ਇੱਕ ਹਸਪਤਾਲ ਦੀ ਬੇਸਮੈਂਟ ਦੇ ਕਰਕੇ ਨੇੜੇ ਤੇੜੇ ਦੇ ਘਰਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਜਿਸ ਕਰਕੇ ਕਈ ਘਰਾਂ ਦੀਆਂ ਕੰਧਾਂ ਟੁੱਟ ਗਈਆਂ ਅਤੇ ਵੱਡਾ ਮਾਲੀ ਨੁਕਸਾਨ ਹੋਇਆ ਹੈ। ਹਾਲਾਂਕਿ ਸੁੱਖ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਬੇਸਮੈਂਟ ਜਿਆਦਾ ਡੂੰਘੀ ਹੋਣ ਕਰਕੇ ਲੋਕਾਂ ਦੀਆਂ ਘਰਾਂ ਦੀਆਂ ਨੀਹਾਂ ਕਮਜ਼ੋਰ ਹੋ ਗਈਆਂ ਅਤੇ ਪਿੱਛੇ ਦੀਆਂ ਕੰਧਾਂ ਟੁੱਟ ਗਈਆਂ। ਅੱਜ ਸਵੇਰ ਤੋਂ ਲਗਾਤਾਰ ਮੀਂਹ ਵੀ ਪੈ ਰਿਹਾ ਸੀ ਜਿਸ ਕਰਕੇ ਇਹ ਨੁਕਸਾਨ ਹੋਰ ਵੱਡਾ ਹੋ ਗਿਆ ਮੌਕੇ ਉੱਤੇ ਨਗਰ ਨਿਗਮ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਹੈ।
ਵਿਧਾਇਕ ਨੇ ਦਿੱਤਾ ਭਰੋਸਾ:ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਹਸਪਤਾਲ ਬਣਾਇਆ ਜਾ ਰਿਹਾ ਸੀ ਜਿਸ ਕਰਕੇ ਇਹ ਵੱਡਾ ਨੁਕਸਾਨ ਹੋਇਆ ਹੈ। ਮੌਕੇ ਉੱਤੇ ਹਲਕੇ ਦੇ ਐਮਐਲਏ ਗੁਰਪ੍ਰੀਤ ਗੋਗੀ ਵੀ ਪਹੁੰਚੇ। ਜਿਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਅਸੀਂ ਇਸ ਦੀ ਜਾਂਚ ਕਰਵਾ ਰਹੇ ਹਾਂ। ਉਹਨਾਂ ਕਿਹਾ ਕਿ ਜਦੋਂ ਤੱਕ ਘਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਹੀਂ ਹੁੰਦੀ ਉਦੋਂ ਤੱਕ ਇਹ ਇਮਾਰਤ ਨੂੰ ਨਹੀਂ ਬਣਨ ਦਿੱਤਾ ਜਾਵੇਗਾ। ਜਦੋਂ ਕਿ ਸਥਾਨਕ ਲੋਕਾਂ ਨੇ ਕਿਹਾ ਕਿ ਇਹ ਇਮਾਰਤ ਗੈਰ ਕਾਨੂੰਨੀ ਢੰਗ ਦੇ ਨਾਲ ਬਣ ਰਹੀ ਸੀ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਨੂੰ ਕਿਹਾ ਗਿਆ ਸੀ ਕਿ ਇਹ ਸਿਰਫ ਇੱਥੇ ਹਸਪਤਾਲ ਬਣਾਏ ਜਾਣਾ ਹੈ ਪਰ ਜਦੋਂ 50 ਤੋਂ 60 ਫੁੱਟ ਡੂੰਘੀ ਬੇਸਮੈਂਟ ਪੁੱਟ ਦਿੱਤੀ ਗਈ ਤਾਂ ਲੋਕਾਂ ਨੂੰ ਪਹਿਲਾਂ ਹੀ ਇਸ ਦਾ ਡਰ ਸਤਾ ਰਿਹਾ ਸੀ ਅਤੇ ਅੱਜ ਉਹੀ ਹੋਇਆ ਜਿਸ ਦਾ ਖਤਰਾ ਸੀ।
- ਹਲਕੀ ਬਾਰਿਸ਼ ਕਾਰਨ ਲੁਧਿਆਣਾ 'ਚ ਬਣੇ ਹੜ੍ਹ ਵਰਗੇ ਹਾਲਾਤ, ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਦਾਅਵਿਆਂ ਦਾ ਪਰਦਾਫਾਸ਼ - Flood occurred in Ludhiana
- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ - rain IN Punjab
- ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਹੁਣ 24 ਘੰਟੇ ਖੁੱਲ੍ਹਣਗੀਆਂ ਦੁਕਾਨਾਂ, ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫੈਸਲਾ - Shops open 24 hours Chandigarh