ਮੋਗਾ: ਜ਼ਿਲ੍ਹੇ ਵਿੱਚ ਇੱਕ ਭਰਾ ਨੇ ਆਪਣੀ ਸਕੀ ਭੈਣ ਦੇ ਸਿਰ ਵਿੱਚ ਬੇਸਬਾਲ ਮਾਰਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਿਕ ਲੜਕੀ ਦੀ ਉਮਰ 20 ਸਾਲ ਦੀ ਸੀ ਅਤੇ ਭਰਾ ਉਸ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ। ਮੌਕੇ 'ਤੇ ਪਹੁੰਚੀ ਥਾਣਾ ਸਮਾਲਸਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਭਰਾ ਨੇ ਭੈਣ ਦਾ ਕੀਤਾ ਕਤਲ, ਸਿਰ ‘ਚ ਮਾਰਿਆ ਬੇਸਬਾਲ - BROTHER MURDERED SISTER
ਮੋਗਾ ਵਿੱਚ ਇੱਕ ਭਰਾ ਨੇ ਆਪਣੀ ਸਕੀ ਭੈਣ ਦੇ ਸਿਰ ਵਿੱਚ ਬੇਸਬਾਲ ਮਾਰਕੇ ਕਤਲ ਕਰ ਦਿੱਤਾ।
Published : Dec 27, 2024, 6:32 PM IST
ਪੀੜਤ ਪਰਿਵਾਰ ਨੇ ਦਿੱਤੀ ਜਾਣਕਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਨਾਨੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਭੈਣ-ਭਰਾਵਾਂ ਵਿੱਚ ਬਹੁਤ ਪਿਆਰ ਸੀ, ਪਤਾ ਨਹੀਂ ਕੀ ਹੋਇਆ, ਜਿਸ ਕਾਰਨ ਭਰਾ ਨੇ ਦਰਵਾਜ਼ਾ ਬੰਦ ਕਰ ਕੇ ਉਸ ਦੀ ਭੈਣ ਦੀ ਕੁੱਟਮਾਰ ਕਰਨ ਲੱਗਾ, ਜਿਸ ਕਾਰਨ ਭੈਣ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ ਹੈ। ਅਸੀਂ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਭਰਾ ਆਪਣੀ ਭੈਣ ਦੇ ਚਰਿੱਤਰ ਉੱਤੇ ਸ਼ੱਕ ਕਰਦਾ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ।