ਅੰਮ੍ਰਿਤਸਰ: ਦੇਸ਼ ਦੇ 75 ਵੇਂ ਗਣਤੰਤਰ ਦਿਵਸ ਦੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਬੀਐਸਐਫ ਰੇਂਜਰਾਂ ਨੂੰ ਮਠਿਆਈਆਂ ਭੇਂਟ ਕੀਤੀਆਂ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਪੂਰੇ ਭਾਰਤ ਵਿੱਚ ਗਣਤੰਤਰ ਦਿਵਸ ਮਣਾਇਆ ਜਾ ਰਿਹਾ ਹੈ ਅਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ।
75 ਵੇਂ ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀਐਸਐਫ ਵੱਲੋਂ ਲਹਿਰਾਇਆ ਗਿਆ ਤਿਰੰਗਾ - Attari Wagah border
ਅੰਮ੍ਰਿਤਸਰ ਵਿੱਚ ਬੀਐਸਐਫ ਵੱਲੋਂ ਅਟਾਰੀ ਵਗਾਹ ਸਰਹੱਦ 'ਤੇ ਵੀ ਤਿਰੰਗਾ ਲਹਿਰਾਇਆ ਗਿਆ ਅਤੇ ਇਸ ਮੌਕੇ ਜਿੱਥੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ, ਉੱਥੇ ਹੀ ਦੁਸ਼ਮਣਾਂ ਨੂੰ ਚਿਤਾਵਨੀ ਵੀ ਦਿੱਤੀ ਗਈ।
Published : Jan 26, 2024, 2:14 PM IST
ਲਹਿਰਾਇਆ ਤਿਰੰਗਾ:75ਵੇਂ ਗਣਤੰਤਰ ਦਿਵਸ ਮੌਕੇ 'ਤੇ ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ 'ਤੇ ਸਾਂਝੇ ਚੈਕ ਪੁਆਇੰਟ ਅਟਾਰੀ ਵਿਖੇ ਬੀਐਸਐਫ ਦੇ ਡੀਆਈਜੀ ਸੰਜੇ ਗੌੜ ਦੀ ਵੱਲੋਂ ਤਿਰੰਗਾ ਲਹਿਰਾਇਆ । ਡੀਆਈਜੀ ਸੰਜੇ ਗੌੜ ਵੱਲੋਂ ਬੀਐਸਐਫ ਦੇ ਜਵਾਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਪਰੇਡ ਦੀ ਸਲਾਮੀ ਲਈ। ਇਸ ਮੌਕੇ ਬੀ.ਐਸ.ਐਫ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਅਮਨ-ਸ਼ਾਂਤੀ ਬਣੀ ਰਹੇ। ਬੀਐਸਐਫ ਦੇ ਡੀਆਈਜੀ ਸੰਜੇ ਗੌੜ ਨੇ ਦੁਸ਼ਮਣਾਂ ਨੂੰ ਚਿਤਾਵਨੀ ਵੀ ਦਿੱਤੀ ਅਤੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਾਵੇਂ ਉਹ ਗੁਆਂਢੀ ਦੇਸ਼ ਹੀ ਕਿਉਂ ਨਾ ਹੋਵੇ। ਇਸ ਮੌਕੇ ਸਾਰਿਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
- ਪੰਜਾਬ ਸਰਕਾਰ ਵਲੋਂ ਅਯੁੱਧਿਆ 'ਚ ਹੋਏ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮਾਂ ਦਾ ਬਾਈਕਾਟ !, ਨਾ ਕੀਤੀ ਛੁੱਟੀ ਤੇ ਨਾ ਹੀ ਕਰਵਾਇਆ ਕੋਈ ਸੂਬਾ ਪੱਧਰੀ ਸਮਾਗਮ
- ਲੁਧਿਆਣਾ 'ਚ CM ਮਾਨ ਨੇ ਲਹਿਰਾਇਆ ਤਿਰੰਗਾ, ਕਿਹਾ- ਪੰਜਾਬੀ ਕੁਰਬਾਨੀਆਂ ਨਾਲ ਲੈਕੇ ਆਏ ਨੇ ਰਿਪਬਲਿਕ ਡੇ
- ਲੁਧਿਆਣਾ 'ਚ ਮੁੱਖ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਕਾਲੀਆਂ ਝੰਡੀਆਂ ਲੈ ਪੁੱਜੇ ਮੁਲਾਜ਼ਮ, ਆਖੀਆਂ ਵੱਡੀਆਂ ਗੱਲਾਂ
- 26 January Republic Day: 26 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਗਣਤੰਤਰ ਦਿਵਸ, ਪੜ੍ਹੋ ਪੂਰੀ ਖ਼ਬਰ
ਪਿਛਲੇ ਸਾਲ ਦੀ ਕਾਮਯਾਬੀ: ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਡੀਆਈਜੀ ਸੰਜੇ ਗੋੜ ਨੇ ਕਿਹਾ ਕਿ ਪਿਛਲੇ ਸਾਲ 2023 ਦੇ ਵਿੱਚ ਬੀਐਸਐਫ ਨੇ 107 ਦੇ ਕਰੀਬ ਡਰੋਨ ਕਾਬੂ ਕੀਤੇ ਅਤੇ 442 ਕਿਲੋ ਚਿੱਟਾ ਵੀ ਜ਼ਬਤ ਕੀਤੀ। ਬੀਐਸਐਫ ਸੁਰੱਖਿਆ ਫੋਰਸ ਤਨਦੇਹੀ ਦੇ ਨਾਲ ਪੂਰੀ ਤਰ੍ਹਾਂ ਦਿਨ ਰਾਤ ਆਪਣੀ ਡਿਊਟੀ ਨਿਭਾ ਰਹੀ ਹੈ।