ਪੰਜਾਬ

punjab

ETV Bharat / state

ਅੰਮ੍ਰਿਤਸਰ ਸਰਹੱਦੀ ਇਲਾਕੇ 'ਚ ਤਸਕਰ ਕੋਲੋਂ 2 ਕਰੋੜ ਬਰਾਮਦ, ਸੂਚਨਾ ਤੋਂ ਬਾਅਦ BSF ਨੇ ਕੀਤੀ ਬਰਾਮਦਗੀ - BSF Recover Drug Money

ਲੋਕ ਸਭਾ ਚੋਣਾਂ ਮੁੱਕਦੇ ਹੀ ਬੀਐਸਐਫ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਿਥੇ ਉਨ੍ਹਾਂ ਵਲੋਂ ਸਰਹੱਦੀ ਇਲਾਕੇ 'ਚ ਤਸਕਰ ਦੇ ਘਰ ਛਾਪਾ ਮਾਰ ਕੇ ਦੋ ਕਰੋੜ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਤਸਕਰ ਕੋਲੋਂ 2 ਕਰੋੜ ਰੁਪਏ ਬਰਾਮਦ
ਤਸਕਰ ਕੋਲੋਂ 2 ਕਰੋੜ ਰੁਪਏ ਬਰਾਮਦ (ETV BHARAT)

By ETV Bharat Punjabi Team

Published : Jun 5, 2024, 9:32 AM IST

Updated : Jun 5, 2024, 2:17 PM IST

ਤਸਕਰ ਕੋਲੋਂ 2 ਕਰੋੜ ਰੁਪਏ ਬਰਾਮਦ (ETV BHARAT)

ਚੰਡੀਗੜ੍ਹ: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਦੇ ਕਰੀਬ ਜ਼ਬਤ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਦੋ ਕਰੋੜ ਡਰੱਗ ਮਨੀ ਬਰਾਮਦ:ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਸ਼ੱਕੀ ਦੇ ਘਰੋਂ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਤਸਕਰਾਂ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਕੱਕੜ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਕਿ ਬੀਐਸਐਫ ਵਲੋਂ ਹੈਰੋਇਨ ਅਤੇ ਡਰੱਗ ਮਨੀ ਦੀ ਗੁਪਤ ਸੂਚਨਾ ਮਿਲਣ 'ਤੇ ਰੇਡ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਸਫ਼ਲਤਾ ਹਾਸਲ ਹੋਈ ਹੈ।

ਤਲਾਸ਼ੀ ਮੁਹਿੰਮ ਅਜੇ ਵੀ ਜਾਰੀ: ਜਾਣਕਾਰੀ ਅਨੁਸਾਰ ਅੱਗੇ ਕਰੰਸੀ ਦੀ ਗਿਣਤੀ ਅਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਕ ਕਰੋੜ 97 ਲੱਖ 65 ਹਜ਼ਾਰ 470 ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਬਰਾਮਦਗੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਲਈ ਫੋਰਸ ਦੀ ਮਜ਼ਬੂਤ ​​ਵਚਨਬੱਧਤਾ ਨੂੰ ਦਰਸਾਉਂਦੀ ਹੈ।

Last Updated : Jun 5, 2024, 2:17 PM IST

ABOUT THE AUTHOR

...view details