ਲੁਧਿਆਣਾ:ਦੁਗਰੀ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਗੱਡੀ ਵਿੱਚ ਜਾ ਰਹੇ ਵਕੀਲ ਦਾ ਪਿੱਛਾ ਕਰ ਪੁਰਾਣੀ ਰੰਜਿਸ਼ ਦੇ ਚਲਦਿਆਂ ਫਾਇਰ ਕੀਤੇ ਗਏ। ਇਸ ਹਮਲੇ ਵਿੱਚ ਵਕੀਲ ਦੇ ਦੋ ਗੋਲੀਆਂ ਬਾਂਹ ਵਿੱਚ ਲੱਗੀਆਂ ਹਨ। ਜਿਸ ਤੋਂ ਬਾਅਦ ਜ਼ਖਮੀ ਹਾਲਤ 'ਚ ਉਸ ਨੂੰ ਲੁਧਿਆਣਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਹੋਏ ਵਕੀਲ ਦੀ ਸ਼ਨਾਖਤ ਸੁਖਮੀਤ ਸਿੰਘ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦੇ ਜਿਲ੍ਹਾ ਅਦਾਲਤ ਵਿੱਚ ਹੀ ਪ੍ਰੈਕਟਿਸ ਕਰਦਾ ਹੈ। ਇਹ ਹਮਲਾ ਦੇਰ ਸ਼ਾਮ ਕੀਤਾ ਗਿਆ ਹੈ।
ਪੁਲਿਸ ਵੱਲੋਂ ਜਾਂਚ ਸ਼ੁਰੂ: ਉੱਥੇ ਹੀ ਮੌਕੇ 'ਤੇ ਪਹੁੰਚ ਪੁਲਿਸ ਵੱਲੋਂ ਜਾਂਚ ਆਰੰਭ ਦਿੱਤੀ ਗਈ ਹੈ। ਜਿਸ ਨੂੰ ਲੈ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਕੀਲ ਉੱਪਰ ਹਮਲੇ ਦੀ ਘਟਨਾ ਨੂੰ ਦੁਗਰੀ ਮਾਰਕੀਟ ਦੇ ਫੇਸ ਵਨ ਚੌਂਕ ਵਿੱਚ ਅੰਜਾਮ ਦਿੱਤਾ ਗਿਆ। ਉਹਨਾਂ ਨੇ ਇਹ ਵੀ ਕਿਹਾ ਕੀ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਵੀ ਗ੍ਰਿਫ਼ਤਾਰੀ ਨਹੀਂ ਹੋਈ।