ਪੰਜਾਬ

punjab

10 ਜੁਲਾਈ ਨੂੰ ਪੰਜਾਬ ਵਿੱਚ ਵੋਟਿੰਗ, ਜਾਣੋ ਕਿੱਥੇ ਹੋਵੇਗੀ ਜ਼ਿਮਨੀ ਚੋਣ - By Poll In Jalandhar West

By ETV Bharat Punjabi Team

Published : Jun 10, 2024, 1:46 PM IST

By Poll In Jalandhar : ਪੰਜਾਬ 'ਚ ਜਲੰਧਰ ਦੇ ਪੱਛਮੀ ਹਲਕੇ 'ਚ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਹ ਜਾਣਕਾਰੀ ਦਿੱਤੀ ਹੈ। ਜਾਣੋ ਕਦੋ ਹੋ ਰਹੀ ਜਲੰਧਰ ਵਿੱਚ ਜ਼ਿਮਨੀ ਚੋਣ, ਪੜ੍ਹੋ ਪੁੂਰੀ ਖ਼ਬਰ।

By Election In Jalandhar
By Election In Jalandhar (Etv Bharat (ਪੱਤਰਕਾਰ, ਚੰਡੀਗੜ੍ਹ))

ਚੰਡੀਗੜ੍ਹ: ਹਾਲ ਹੀ ਵਿੱਚ , ਪੰਜਾਬ 'ਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋ ਚੁੱਕੀ ਹੈ। ਹੁਣ ਇੱਕ ਵਾਰ ਫਿਰ ਤੋਂ ਜਲੰਧਰ ਵਾਸੀ ਵੋਟ ਪਾਉਣ ਲਈ ਤਿਆਰ ਹੋ ਜਾਣ। ਦੱਸ ਦਈਏ ਕਿ ਜਲੰਧਰ ਪੱਛਮੀ 'ਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 21 ਜੂਨ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ ਹੈ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਅੱਜ ਤੋਂ ਚੋਣ ਜ਼ਾਬਤਾ ਲਾਗੂ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਜਲੰਧਰ ਵਿੱਚ ਜ਼ਿਮਨੀ ਚੋਣ (Etv Bharat (ਪੱਤਰਕਾਰ, ਚੰਡੀਗੜ੍ਹ))

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਸੀਟ: ਸ਼ੀਤਲ ਅੰਗੁਰਾਲ, ਜੋ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਸੀ (ਭਾਜਪਾ ਵਿੱਚ ਸ਼ਾਮਲ ਹੋ ਗਈ ਹੈ), ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਸਾਲ 27 ਮਾਰਚ ਨੂੰ ਸਾਬਕਾ 'ਆਪ' ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਹੁਣ ਭਾਜਪਾ ਵਿੱਚ) ਨਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਉਕਤ ਅਸਤੀਫਾ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੱਕ ਪ੍ਰਵਾਨ ਨਹੀਂ ਕੀਤਾ ਗਿਆ। ਪਰ ਵੋਟਿੰਗ ਤੋਂ ਦੋ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਅੰਗੁਰਾਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ। ਇਸ ਸਬੰਧੀ ਹੁਣ ਉਕਤ ਸੀਟ 'ਤੇ ਉਪ ਚੋਣ ਹੋਣ ਜਾ ਰਹੀ ਹੈ। 3 ਜੂਨ ਨੂੰ ਵਿਧਾਨ ਸਭਾ ਸਪੀਕਰ ਨੇ ਸ਼ੀਤਲ ਅੰਗੁਰਾਲ ਨੂੰ ਵੈਰੀਫਿਕੇਸ਼ਨ ਲਈ ਬੁਲਾਇਆ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦਾ ਅਸਤੀਫਾ ਸਪੀਕਰ ਨੇ ਪ੍ਰਵਾਨ ਕਰ ਲਿਆ ਸੀ।

ABOUT THE AUTHOR

...view details