ਪੰਜਾਬ

punjab

ETV Bharat / state

ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਦਿੱਤੇ ਨਿਯੁਕਤੀ ਪੱਤਰ - Job given to farmer family members

Joining letter to farmer family members: ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ।

Cabinet Minister Aman Arora gave appointment letters to the families of the farmers who were martyred in the farmers' movement
ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਦਿੱਤੇ ਨਿਯੁਕਤੀ ਪੱਤਰ (SANGRUR REPORTER)

By ETV Bharat Punjabi Team

Published : Jul 15, 2024, 3:00 PM IST

ਸੰਗਰੂਰ :ਕਿਸਾਨੀ ਨਾਲ ਜੁੜੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਤਕਰੀਬਨ 13 ਮਹੀਨੇ ਅੰਦੋਲਨ ਕੀਤਾ ਗਿਆ ਅਤੇ ਦਿੱਲੀ ਦੀਆਂ ਦਰਾਂ ਦੇ ਵਿੱਚ ਬਹਿ ਕੇ ਆਪਣੀਆਂ ਮੰਗਾਂ ਨੂੰ ਮਨਵਾਇਆ ਗਿਆ। ਉਸ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਵੀ ਹੋ ਗਏ ਸਨ। ਉਹਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਲੀ ਮਦਦ ਅਤੇ ਘਰ ਦੇ ਵਿੱਚ ਇੱਕ-ਇੱਕ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਅੱਜ ਉਹ ਹੀ ਵਾਅਦਾ ਪੂਰਾ ਕਰਦੇ ਹੋਏ ਪੀੜਤ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦਿੰਦੇ ਹੋਏ ਸੰਗਰੂਰ ਦੇ ਸੁਨਾਮ ਵਿਖੇ ਨਿਯੁਕਤੀ ਪੱਤਰ ਵੰਡੇ ਗਏ।

ਸ਼ਹੀਦਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਪੂਰਾ :ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪੰਜਾਬ ਦੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਅਦਾ ਪੂਰਾ ਕਰਦੇ ਹੋਏ ਅੱਜ ਸੁਨਾਮ ਵਿਖੇ 13 ਪਰਿਵਾਰਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਬੜੀ ਇੱਕ ਦੁੱਖ ਦੀ ਗੱਲ ਸੀ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਇੰਨਾ ਸੰਘਰਸ਼ ਕਰਨਾ ਪਿਆ। ਉਹਨਾਂ ਕਿਹਾ ਕਿ ਹਮੇਸ਼ਾ ਹੀ ਸੈਂਟਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾਂਦਾ ਹੈ ਪਰ ਸਲਾਮ ਹੈ ਕਿਸਾਨ ਵੀਰਾਂ ਨੂੰ ਜਿੰਨ੍ਹਾਂ ਨੇ ਆਪਣੇ ਹੱਕੀ ਮੰਗਾਂ ਦੇ ਲਈ ਇਹ ਜੰਗ ਜਾਰੀ ਰੱਖੀ ਅਤੇ ਆਪਣੀਆਂ ਮੰਗਾਂ ਮਨਵਾ ਕੇ ਵਾਪਸ ਆਏ।

ਅਮਨ ਅਰੋੜਾ ਅੱਗੇ ਕਹਿੰਦੇ ਹਨ ਕਿ ਸੈਂਟਰ ਸਰਕਾਰ ਵੱਲੋਂ ਤਸ਼ੱਦਦ ਕੀਤੇ ਜਾਣ ਮਗਰੋਂ ਜੋ ਕਿਸਾਨ ਵੀਰ ਉੱਥੇ ਸ਼ਹੀਦ ਹੋ ਗਏ ਸਨ ਤਾਂ ਪੰਜਾਬ ਸਰਕਾਰ ਵੱਲੋਂ ਉਨਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਅਤੇ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਜੋ ਕੱਲ ਬਾਰਡਰਾਂ ਦੇ ਉੱਤੇ ਬੈਠੇ ਕਿਸਾਨਾਂ ਦੀ ਮੀਟਿੰਗ ਹੋਈ ਸੀ, ਉਸ ਵਿੱਚ ਕਿਸਾਨਾਂ ਨੇ ਕਿਹਾ ਕਿ ਸਾਡੇ ਵੱਲੋਂ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ ਗਈ ਹੈ। ਉਸ ਉੱਤੇ ਆਮ ਆਦਮੀ ਪਾਰਟੀ ਵੱਲੋਂ ਕਿਹਾ ਗਿਆ ਕਿ ਜੋ ਕਿਸਾਨਾਂ ਦੇ ਉੱਤੇ ਤਸ਼ੱਦਦ ਹੋਇਆ ਹੈ, ਉਹ ਬਿਲਕੁਲ ਵੀ ਸਹਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਸਾਨੂੰ ਆਪਣੇ ਹੱਕੀ ਮੰਗਾਂ ਦੇ ਲਈ ਇੰਨੀ ਦੇਰ ਤੋਂ ਸੰਘਰਸ਼ ਕਰਨਾ ਪੈ ਰਿਹਾ ਹੈ। ਜਿਸ ਦੇ ਵਿੱਚ ਸਾਡੇ ਪਰਿਵਾਰ ਦੇ ਮੈਂਬਰ ਸ਼ਹੀਦੀ ਪਾ ਗਏ ਸਨ। ਜਿਸ ਕਾਰਨ ਅੱਜ ਪੰਜਾਬ ਸਰਕਾਰ ਵੱਲੋਂ ਸਾਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਾਡੇ ਘਰ ਦਾ ਚੂਲਾ ਬਲਦਾ ਹੋ ਗਿਆ ਹੈ।

ABOUT THE AUTHOR

...view details