ਪੰਜਾਬ

punjab

ETV Bharat / state

ਕੈਬਿਨਟ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਲਹਿਰਾਇਆ ਝੰਡਾ, ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ - Chetan Jora Majra hoisted flag - CHETAN JORA MAJRA HOISTED FLAG

ਮਾਨਸਾ ਵਿਖੇ 78 ਵਾਂ ਆਜ਼ਾਦੀ ਦਿਹਾੜਾ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ ਵਿਖੇ ਧੂਮ ਧਾਮ ਦੇ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਾਲਾ ਸ਼ਿਰਕਤ ਕੀਤੀ ਗਈ ਅਤੇ ਉਨਾਂ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਵੀ ਕੀਤੀ ਗਈ।

Cabinet Minister Chetan Singh Jora Majra hoisted the flag and congratulated the countrymen
ਕੈਬਿਨੇਟ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਲਹਿਰਾਇਆ ਝੰਡਾ, ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ (MANSA REPORTER)

By ETV Bharat Punjabi Team

Published : Aug 15, 2024, 3:04 PM IST

ਕੈਬਿਨੇਟ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਲਹਿਰਾਇਆ ਝੰਡਾ, ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ (MANSA REPORTER)

ਮਾਨਸਾ :ਅੱਜ ਦੇਸ਼ ਭਰ ਵਿੱਚ 78 ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ ਵੱਖ ਸ਼ਹਿਰਾਂ ਵਿੱਚ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਹੀ ਤਹਿਤ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ ਵਿਖੇ ਕੈਬਿਨਟ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਵੱਲੋਂ ਵੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਹਨਾਂ ਨੇ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ ਹਾਂ ਆਜ਼ਾਦੀ ਘੁਲਾਟੀਆਂ ਨੂੰ ਨਮਨ ਕੀਤਾ। ਇਸ ਮੌਕੇ ਉਹਨਾਂ ਮਾਨਸਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੀ ਆਜ਼ਾਦੀ ਦੇ ਵਿੱਚ ਹਿੱਸਾ ਪਾਉਣ ਵਾਲੇ ਮਹਾਨ ਯੋਧਿਆਂ ਨੂੰ ਯਾਦ ਕਰਦਿਆਂ ਉਹਨਾਂ ਯੋਧਿਆਂ ਨੂੰ ਸਦਾ ਦੇ ਲਈ ਯਾਦ ਰੱਖਣ ਦੇ ਲਈ ਕਿਹਾ ਗਿਆ।

ਪੰਜਾਬ ਸਰਕਾਰ ਦੀਆਂ ਗਿਣਵਾਈਆਂ ਉਪਲਭਦੀਆਂ :ਇਸ ਮੌਕੇ ਉਹਨਾਂ ਵੱਲੋਂ ਜੰਗੀ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਉਥੇ ਹੀ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦਾ ਵਿਕਾਸ ਅਤੇ ਪੱਧਰ ਤੇ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਬੁਨਿਆਦੀ ਸਹੂਲਤਾਂ ਦੇਣ ਦੇ ਲਈ ਹਰ ਤਰਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਦੌਰਾਨ ਉਹਨਾਂ ਜੰਗੀ ਵਿਧਵਾਵਾਂ ਤੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਤੇ ਰੈਡ ਕ੍ਰਾਸ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲ ਵੀ ਵੰਡੇ ਗਏ। ਸਮਾਜ ਸੇਵਾ ਦੇ ਖੇਡਾਂ ਅਤੇ ਹੋਰ ਵੱਖ-ਵੱਖ ਕਿੱਤਿਆਂ ਦੇ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਵਿਅਕਤੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਕੇ ਆਜ਼ਾਦੀ ਦਿਹਾੜੇ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ ਗਿਆ।

ABOUT THE AUTHOR

...view details