ਪਠਾਨਕੋਟ :ਭਾਰਤੀ ਜੂਨੀਅਰ ਹਾਕੀ ਟੀਮ ਲਗਾਤਾਰ ਬੁਲੰਦੀਆਂ ਨੂੰ ਛੂਹ ਰਹੀ ਹੈ ਅਤੇ ਹੁਣ ਉਸ ਨੇ ਤੀਜੀ ਵਾਰ ਪੁਰਸ਼ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਇਸ ਵਾਰ ਟੂਰਨਾਮੈਂਟ ਦੇ ਫਾਈਨਲ ਮੈਚ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 5-3 ਨਾਲ ਕਰਾਰੀ ਹਾਰ ਦਿੱਤੀ ਹੈ ਅਤੇ ਇਸ ਹਾਕੀ ਟੀਮ ਵਿੱਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਭਾਰਤੀ ਟੀਮ ਦੇ ਗੋਲਕੀਪਰ ਪ੍ਰਿੰਸ ਦੀਪ ਸਿੰਘ ਨੇ ਪਠਾਨਕੋਟ ਦਾ ਮਾਣ ਵਧਾਇਆ, ਪ੍ਰਿੰਸ ਦੀਪ ਸਿੰਘ ਪਠਾਨਕੋਟ ਦੇ ਛੋਟੇ ਜਿਹੇ ਪਿੰਡ ਚੌਹਾਨਾ ਦਾ ਰਹਿਣ ਵਾਲਾ ਹੈ। ਅੱਜ ਪਠਾਨਕੋਟ ਪਹੁੰਚਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੀ ਵਿਸ਼ੇਸ਼ ਤੌਰ 'ਤੇ ਪਠਾਨਕੋਟ ਰੇਲਵੇ ਸਟੇਸ਼ਨ ਪਹੁੰਚੇ ਹਨ।
ਭਾਰਤੀ ਟੀਮ ਦੇ ਗੋਲਕੀਪਰ ਪ੍ਰਿੰਸ ਦੀਪ ਸਿੰਘ ਨੇ ਪਾਕਿਸਤਾਨ ਨੂੰ ਦਿੱਤੀ ਕਰਾਰੀ ਹਾਰ, ਕੈਬਨਿਟ ਮੰਤਰੀ ਵੱਲੋਂ ਕੀਤਾ ਗਿਆ ਸਵਾਗਤ - HOCKEY PLAYER
ਪਠਾਨਕੋਟ ਦੇ ਛੋਟੇ ਜਿਹੇ ਪਿੰਡ ਚੌਹਾਨਾ ਦੇ ਹਾਕੀ ਖਿਡਾਰੀ ਪ੍ਰਿੰਸ ਦੀਪ ਸਿੰਘ ਨੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
Published : Dec 13, 2024, 6:57 PM IST
ਭਾਰਤੀ ਟੀਮ ਦੇ ਗੋਲਕੀਪਰ ਪ੍ਰਿੰਸ ਦੀਪ ਸਿੰਘ ਦੇ ਪਠਾਨਕੋਟ ਪਹੁੰਚਣ 'ਤੇ ਜਿੱਥੇ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਉੱਥੇ ਹੀ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਿੰਸ ਦੀਪ ਸਿੰਘ ਨੇ ਕਿਹਾ ਕਿ ਅੱਜ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੇ ਆਪਣੇ ਦੇਸ਼ ਅਤੇ ਪਠਾਨਕੋਟ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਜਿੱਥੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਹੈ। ਉੱਥੇ ਹੀ ਸਥਾਨਕ ਲੋਕਾਂ ਨੇ ਵੀ ਉਸ ਦੇ ਜਜ਼ਬੇ ਨੂੰ ਸਲਾਮ ਕੀਤਾ ਅਤੇ ਉਸ ਦੀ ਮਿਹਨਤ ਨੂੰ ਦੇਖਦਿਆਂ ਹੋਰਨਾਂ ਨੌਜਵਾਨਾਂ ਨੂੰ ਵੀ ਉਸ ਨੂੰ ਆਪਣਾ ਰੋਲ ਮਾਡਲ ਬਣਾਉਣ ਦੀ ਅਪੀਲ ਕੀਤੀ।
ਪ੍ਰਿੰਸ ਦੀਪ ਸਿੰਘ ਦਾ ਸਵਾਗਤ ਕਰਨ ਪਹੁੰਚੇ ਕੈਬਨਿਟ ਮੰਤਰੀ
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਪ੍ਰਿੰਸ ਦੀਪ ਸਿੰਘ ਦਾ ਸਵਾਗਤ ਕਰਨ ਪਹੁੰਚੇ। ਇਸੇ ਮੌਕੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਪ੍ਰਿੰਸ ਦੀਪ ਸਿੰਘ ਨੇ ਨਾ ਸਿਰਫ਼ ਪਠਾਨਕੋਟ ਬਲਕਿ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਇਸ ਦਾ ਮਾਣ ਮਿਲ ਸਕੇ।