ਪੰਜਾਬ

punjab

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਨੂੰ ਲੈ ਕੇ ਗਰਮਾਈ ਸਿਆਸਤ, ਕੈਬਨਿਟ ਮੰਤਰੀ ਲਾਲ ਚੰਦ ਨੇ ਦਿੱਤੀ ਸਫ਼ਾਈ - Minister Lal Chand Kataruchakk

By ETV Bharat Punjabi Team

Published : Aug 8, 2024, 3:45 PM IST

Minister Lalchand Kataruchak meeting in Ludhiana: ਲੁਧਿਆਣਾ 'ਚ ਅੱਜ ਕੈਬਨਿਟ ਮੰਤਰੀ ਲਾਲ ਚੰਦ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਸੂਬੇ 'ਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

MINISTER LAL CHAND KATARUCHAKK
ਲਾਰੈਂਸ ਬਿਸ਼ਨੋਈ ਦੀ ਵੀਡੀਓ ਨੂੰ ਲੈ ਕੇ ਗਰਮਾਈ ਸਿਆਸਤ (ETV Bharat)

ਲਾਰੈਂਸ ਬਿਸ਼ਨੋਈ ਦੀ ਵੀਡੀਓ ਨੂੰ ਲੈ ਕੇ ਗਰਮਾਈ ਸਿਆਸਤ (ETV Bharat)

ਲੁਧਿਆਣਾ:ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਨੂੰ ਲੈ ਕੇ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਐਸਆਈਟੀ ਦੀ ਰਿਪੋਰਟ ’ਤੇ ਪੰਜਾਬ ਵਿੱਚ ਗਰਮਾਈ ਸਿਆਸਤ ਦੇ ਸਬੰਧ ਵਿੱਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਗੈਂਗਸਟਰਾਂ ਅਤੇ ਅਪਰਾਧੀ ਅਨਸਰਾਂ ਖ਼ਿਲਾਫ਼ ਸਖ਼ਤ ਹੈ, ਜਿਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਲੁਧਿਆਣਾ 'ਚ ਅੱਜ ਕੈਬਨਿਟ ਮੰਤਰੀ ਲਾਲ ਚੰਦ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਈ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਵਿਕਾਸ ਸੰਬੰਧੀ ਗੱਲਬਾਤ ਕੀਤੀ ਗਈ ਅਤੇ ਅਫਸਰਾਂ ਤੋਂ ਜਾਣਕਾਰੀ ਲਈ ਗਈ। ਇਸ ਬੈਠਕ ਵਿੱਚ ਅਧਿਕਾਰੀਆਂ ਦੇ ਨਾਲ-ਨਾਲ ਸਥਾਨਕ ਵਿਧਾਇਕ ਵੀ ਮੌਜੂਦ ਰਹੇ। ਇਸ ਤਰ੍ਹਾਂ ਦੀਆਂ ਹੋਰ ਬੈਠਕਾਂ ਕਰਨ ਲਈ ਵੀ ਜਾਣਕਾਰੀ ਦਿੱਤੀ ਗਈ ਹੈ। ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਹਰ ਰੋਜ਼ ਵੱਧ ਰਹੀ ਹੈ, ਮੀਟਿੰਗ ਵਿੱਚ ਉਸ ਦਿਸ਼ਾ ਵਿੱਚ ਕੰਮ ਕੀਤਾ ਜਾਵੇਗਾ।

ਗੈਂਗਸਟਰਾਂ ਵਿਰੁੱਧ ਸਖ਼ਤ ਹੈ ਸੂਬਾ ਸਰਕਾਰ:ਉਨ੍ਹਾਂ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਕਫ਼ ਬੋਰਡ ਵਿੱਚ ਸੋਧ ਸੰਬੰਧੀ ਲਿਆਂਦੇ ਜਾ ਰਹੇ ਬਿੱਲ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਸੰਸਦੀ ਬੋਰਡ ਦੇ ਗਠਨ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ ਪਰ ਜਿਸ ਤਰ੍ਹਾਂ ਅਕਾਲੀ ਦਲ ਸੂਬੇ ਵਿੱਚ ਨਿਘਾਰ ਵੱਲ ਵੱਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਇਸੇ ਤਰ੍ਹਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸੰਬੰਧੀ ਐਸਆਈਟੀ ਦੀ ਰਿਪੋਰਟ 'ਤੇ ਉਠਾਏ ਜਾ ਰਹੇ ਸਵਾਲਾਂ ਦੇ ਸੰਬੰਧ 'ਚ ਉਨ੍ਹਾਂ ਕਿਹਾ ਕਿ ਸਰਕਾਰ ਸੂਬੇ 'ਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ABOUT THE AUTHOR

...view details