ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਰੁਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਦੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉੱਥੇ ਹੀ ਪੰਜਾਬ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਸ਼ਾਂਤੀ ਪੂਰਵਕ ਢੰਗ ਨਾਲ ਬਿਨਾਂ ਕਿਸੇ ਲੜਾਈ ਝਗੜੇ ਤੋਂ ਨੇਪਰੇ ਚੜ ਸਕਣ ਤਾਂ ਇਸ ਨੂੰ ਲੈ ਕੇ ਵੀ ਲਾਲਜੀਤ ਸਿੰਘ ਭੁੱਲਰ ਨੇ ਅਰਦਾਸ ਕੀਤੀ।
ਮੰਤਰੀ ਲਾਲਜੀਤ ਭੁੱਲਰ ਦਰਬਾਰ ਸਾਹਿਬ ਹੋਏ ਨਤਮਸਤਕ (ETV Bharat (ਪੱਤਰਕਾਰ, ਅੰਮ੍ਰਿਤਸਰ)) ਲੜਾਈ ਝਗੜੇ ਤੋਂ ਬਿਨਾਂ ਇਹ ਪੰਚਾਇਤੀ ਚੋਣਾਂ ਹੋ ਜਾਣ
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਅੱਜ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ ਅਤੇ ਨਤਮਸਤਕ ਹੋ ਕੇ ਉਨ੍ਹਾਂ ਨੇ ਅਰਦਾਸ ਕੀਤੀ ਹੈ ਕਿ ਪੰਜਾਬ ਅੰਦਰ ਪੰਚਾਇਤੀ ਚੋਣਾਂ ਹੋ ਰਹੀਆਂ ਹਨ ਉਹ ਸ਼ਾਂਤੀ ਪੂਰਵਕ ਢੰਗ ਨਾਲ ਨੇਪੜੇ ਚੜ ਸਕਣ। ਇਸ ਦੌਰਾਨ ਕਿਹਾ ਕਿ ਬਿਨਾਂ ਕਿਸੇ ਲੜਾਈ ਝਗੜੇ ਤੋਂ ਸ਼ਾਂਤੀ ਨਾਲ ਇਹ ਪੰਚਾਇਤੀ ਚੋਣਾਂ ਹੋ ਜਾਣ।
ਪਿੰਡਾਂ ਅੰਦਰ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਪੱਟੀ ਹਲਕੇ ਵਿੱਚ 113 ਪੰਚਾਇਤਾਂ ਦੀਆਂ ਚੋਣਾਂ ਹਨ ਅਤੇ ਜਿਸ ਨੂੰ ਲੈ ਕੇ ਵੀ ਉਨ੍ਹਾਂ ਵੱਲੋਂ ਅਰਦਾਸ ਕੀਤੀ ਗਈ ਹੈ ਕਿ ਇਹ ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਪੰਚਾਇਤਾਂ ਬਣਨ ਅਤੇ ਪਿੰਡਾਂ ਅੰਦਰ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਹੋ ਸਕੇ।
ਪਾਰਟੀਬਾਜੀ ਨੂੰ ਲੈ ਕੇ ਵੀ ਭੇਦਭਾਵ ਨਹੀਂ
ਉੱਥੇ ਹੀ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਹੈ ਤੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਪਿਆਰ ਕਰਦੇ ਹਨ। ਕਿਹਾ ਕਿ ਪਿੰਡਾਂ ਅੰਦਰ ਬਿਨਾਂ ਕਿਸੇ ਭੇਦ ਭਾਵ ਤੋਂ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀਬਾਜੀ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਵੀ ਭੇਦਭਾਵ ਨਹੀਂ ਕੀਤਾ ਜਾਵੇਗਾ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤਯਾਬੀ ਨੂੰ ਵੀ ਲੈ ਕੇ ਉਹ ਅਰਦਾਸ ਕਰਦੇ ਹਨ ਕਿ ਉਹ ਜਲਦੀ ਠੀਕ ਹੋਣ ਅਤੇ ਲੋਕਾਂ ਵਿੱਚ ਆਉਣ।