ਹੈਦਰਾਬਾਦ: ਪੂਰੇ ਪੰਜਾਬ 'ਚ ਹੁਣ ਪੰਚਾਇਤੀ ਚੋਣਾਂ ਦਾ ਸ਼ੋਰ ਹੈ।ਇੰਨਾਂ੍ਹ ਚੋਣਾਂ ਨੂੰ ਲੈ ਕੇ ਵੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਤੋਂ ਇਲਾਵਾ ਇਸ ਵਾਰ ਪੰਚਾਂ ਅਤੇ ਸਰਪੰਚਾਂ ਲਈ ਕੁੱਝ ਸ਼ਰਤਾਂ ਰੱਖੀਆਂ ਗਈਆਂ ਹਨ।ਜੋ ਵੀ ਇੰਨ੍ਹਾਂ ਸ਼ਰਤਾਂ 'ਤੇ ਖਰ੍ਹੇ ਉਤਰਨਗੇ ਉਹ ਹੀ ਚੋਣਾਂ ਲੜ ਸਕਣਗੇ। ਪੰਜਾਬ ਵਿਚ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ‘ਕੋਈ ਬਕਾਇਆ ਨਹੀਂ’ ਦਾ ਸਰਟੀਫਿਕੇਟ ਪੇਸ਼ ਕਰਨਾ ਪਵੇਗਾ। ਮਤਲਬ, ਹੁਣ ‘ਡਿਫਾਲਟਰ’ ਚੋਣ ਨਹੀਂ ਲੜ ਸਕਣਗੇ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਪੰਚਾਇਤ ਚੋਣਾਂ ਦੇ ਉਮੀਦਵਾਰਾਂ ਨੂੰ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਲੈਣ ਲਈ ਕਿਹਾ ਗਿਆ ਹੈ।
ਹਲਫ਼ੀਆ ਬਿਆਨ
ਚੋਣ ਕਮਿਸ਼ਨ ਦਾ ਕਹਿਣਾ ਹੈ ਕਿ "ਜਿਨ੍ਹਾਂ ਉਮੀਦਵਾਰਾਂ ਕੋਲ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਨਹੀਂ ਹੋਵੇਗਾ, ਉਹ ਇਸ ਦੀ ਥਾਂ ਹਲਫ਼ੀਆ ਬਿਆਨ ਦੇ ਸਕਦੇ ਹਨ। ਹਲਫ਼ੀਆ ਬਿਆਨ ’ਚ ਉਹ ਪੰਚਾਇਤੀ ਸੰਸਥਾਵਾਂ ਦਾ ਕੋਈ ਬਕਾਇਆ ਨਾ ਹੋਣ ਤੇ ਪੰਚਾਇਤੀ ਜ਼ਮੀਨ ’ਤੇ ਕੋਈ ਨਾਜਾਇਜ਼ ਕਬਜ਼ਾ ਨਾ ਕੀਤੇ ਜਾਣ ਬਾਰੇ ਬਿਆਨ ਕਰਨਗੇ"।