ਪੰਜਾਬ

punjab

ETV Bharat / state

ਪਟਿਆਲਾ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ 'ਚੋਂ ਗੈਰ ਹਾਜ਼ਿਰ ਕੈਪਟਨ ਅਮਰਿੰਦਰ ਸਿੰਘ - PM Modi Patiala Visit - PM MODI PATIALA VISIT

PM Modi Patiala Visit: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਸਿਹਤ ਸਬੰਧੀ ਸਮੱਸਿਆਵਾਂ ਕਾਰਨ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ।

Captain Amarinder will not attend PM Modi's rally in patiala
ਪਟਿਆਲਾ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ 'ਚੋਂ ਗੈਰ ਹਾਜ਼ਿਰ ਕੈਪਟਨ ਅਮਰਿੰਦਰ ਸਿੰਘ (ETV BHARAT)

By ETV Bharat Punjabi Team

Published : May 23, 2024, 4:53 PM IST

Updated : May 23, 2024, 5:35 PM IST

ਚੰਡੀਗੜ੍ਹ : ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਰੈਲੀ ਕਰਨ ਆ ਰਹੇ ਹਨ। ਜਿਥੇ ਉਹ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਰੈਲੀ ਕਰਨਗੇ ਪਰ ਇਸ ਦੌਰਾਨ ਮਹਾਰਾਣੀ ਪਰਨੀਤ ਕੌਰ ਦੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੈਰ ਹਾਜ਼ਿਰ ਰਹਿਣਗੇ। ਦਰਅਸਲ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਉਹ ਦਿੱਲੀ ਹਸਪਤਾਲ ਵਿੱਚ ਭਰਤੀ ਹਨ, ਜਿਸ ਕਾਰਨ ਉਹ ਰੈਲੀ ਵਿੱਚ ਸ਼ਾਮਿਲ ਨਹੀਂ ਹੋਣਗੇ। ਉਨ੍ਹਾਂ ਦੀ ਬੇਟੀ ਜੈਇੰਦਰ ਕੌਰ ਨੇ ਸਪੱਸ਼ਟ ਕੀਤਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਹੋਰ ਆਰਾਮ ਕਰਨ ਲਈ ਕਿਹਾ ਇਸ ਕਰਕੇ ਉਹ ਨਹੀਂ ਆ ਸਕੇ। ਅੱਜ ਦੀ ਵੱਡੀ ਰੈਲੀ ਵਿੱਚੋਂ ਉਨ੍ਹਾਂ ਦਾ ਗੈਰਹਾਜ਼ਰ ਹੋਣਾ ਪਾਰਟੀ ਤੇ ਉਮੀਦਵਾਰ ਲਈ ਝਟਕਾ ਹੈ।

ਪੀਐਮ ਦੌਰੇ 'ਤੇ ਵਧਾਈ ਸਖਤੀ :ਦੱਸਣਯੋਗ ਹੈ ਕਿ ਕੁਝ ਹੀ ਸਮੇਂ 'ਚ ਪੀਐੱਮ ਮੋਦੀ ਹੈਲੀਕਾਪਟਰ ਰਾਹੀਂ ਪਟਿਆਲਾ ਦੇ ਯਾਦਵਿੰਦਰਾ ਸਟੇਡੀਅਮ ਪਹੁੰਚਣਗੇ। ਇਸ ਤੋਂ ਬਾਅਦ ਉਹ ਬਾਈ ਰੋਡ ਤੋਂ ਹੁੰਦੇ ਹੋਏ 450 ਸੁਰੱਖਿਆ ਮੁਲਾਜ਼ਮਾਂ ਦੀ ਪਹਿਰੇ ਹੇਠ ਪੋਲੋ ਗਰਾਊਂਡ ਪੁੱਜਣਗੇ। ਮੋਦੀ ਦੇ ਦੌਰੇ ਲਈ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਦੇ ਕਰੀਬ 5 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ।

ਕਿਸਾਨਾਂ ਨੇ ਕੀਤੀ ਵਿਰੋਧ ਦੀ ਤਿਆਰੀ :ਮੋਦੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਰੋਧ ਕਾਰਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਕਿਸਾਨਾਂ ਤੇ ਮਜ਼ਦੂਰਾਂ ਨੇ ਦੋ ਦਿਨ ਪਹਿਲਾਂ ਜਗਰਾਓਂ ਵਿੱਚ ਮਹਾਂਪੰਚਾਇਤ ਵੀ ਰੱਖੀ ਸੀ। ਇਸ ਵਿੱਚ ਉਨ੍ਹਾਂ ਫੈਸਲਾ ਕੀਤਾ ਸੀ ਕਿ ਉਹ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ। ਕਿਸਾਨਾਂ ਦੇ ਜਥਿਆਂ ਨੇ ਪਟਿਆਲਾ ਵੱਲ ਚਾਲੇ ਪਾਏ ਹਨ ਪਰ ਉਨ੍ਹਾਂ ਨੂੰ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ 2 ਦਿਨ ਪਹਿਲਾਂ ਜਗਰਾਉਂ ਵਿੱਚ ਮਹਾਂਪੰਚਾਇਤ ਕਰਵਾਈ ਸੀ।

Last Updated : May 23, 2024, 5:35 PM IST

ABOUT THE AUTHOR

...view details