ਮਾਨਸਾ : ਬਿਤੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਭੀਖੀ ਨੇੜੇ ਸਥਿਤ ਟੋਲ ਪਲਾਜ਼ੇ ਦੀ ਇਮਾਰਤ ਨੂੰ ਕਿਸਾਨ ਯੂਨੀਅਨ ਵੱਲੋਂ ਪੂਰੀ ਤਰ੍ਹਾਂ ਢਾਹ ਦਿੱਤਾ ਗਿਆ। ਟੋਲ ਪਲਾਜੇ ਨੂੰ ਰਾਤ ਸਮੇਂ ਕਿਸਾਨਾਂ ਵੱਲੋਂ ਢਹਿ ਢੇਰੀ ਕੀਤੇ ਜਾਣ ਦੇ ਮਾਮਲੇ ਵਿੱਚ ਭੀਖੀ ਪੁਲਿਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਸਮੇਤ 80 ਅਣਪਛਾਤੇ ਵਿਅਕਤੀਆਂ ਤੇ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਬੰਦ ਪਈ ਟੋਲ ਪਲਾਜ਼ੇ ਦੀ ਇਮਾਰਤ ਹਾਦਸਿਆਂ ਦਾ ਕਾਰਨ ਬਣ ਰਹੀ ਸੀ। ਇਸ ਤੋਂ ਪਹਿਲਾ ਵੀ ਕਿਸਾਨ ਯੂਨੀਅਨ ਵੱਲੋਂ ਕਈ ਵਾਰ ਤੋੜਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਬਾਕੀ ਬਚੇ ਹਿੱਸੇ ਨੂੰ ਕਿਸਾਨਾਂ ਨੇ ਪੂਰੀ ਤਰ੍ਹਾਂ ਤੋੜ ਦਿੱਤਾ।
ਟੋਲ ਪਲਾਜੇ ਨੂੰ ਤੋੜਨ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਸਮੇਤ 80 ਅਣਪਛਾਤਿਆਂ 'ਤੇ ਮਾਮਲਾ ਦਰਜ
ਮਾਨਸਾ ਜ਼ਿਲ੍ਹੇ ਦੇ ਭੀਖੀ ਨੇੜੇ ਸਥਿਤ ਟੋਲ ਪਲਾਜ਼ੇ ਦੀ ਇਮਾਰਤ ਨੂੰ ਕਿਸਾਨ ਯੂਨੀਅਨ ਵੱਲੋਂ ਪੂਰੀ ਤਰ੍ਹਾਂ ਢਾਹ ਦਿੱਤਾ ਗਿਆ,ਟੋਲ ਪਲਾਜੇ ਨੂੰ ਤੋੜਨ ਦੇ ਮਾਮਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਸਮੇਤ 80 ਅਣਪਛਾਤਿਆਂ ਤੇ ਮਾਮਲਾ ਦਰਜ ਕੀਤਾ ਗਿਆ ਹੈ।
Published : Jan 28, 2024, 5:12 PM IST
ਟੋਲ ਪਲਾਜੇ ਨੂੰ ਸੜਕ ਤੋਂ ਹਟਾਉਣ ਦੀ ਕੀਤੀ ਸੀ ਮੰਗ :ਜ਼ਿਕਰਯੋਗ ਹੈ ਕਿ ਮਾਨਸਾ ਦੇ ਕਸਬਾ ਭਿੱਖੀ ਦੇ ਨਜ਼ਦੀਕ ਪਿੰਡ ਹਮੀਰਗੜ੍ਹ ਢੈਪਈ ਵਿਖੇ ਬਣੇ ਹੋਏ ਟੋਲ ਪਲਾਜੇ ਨੂੰ ਸੜਕ ਤੋਂ ਹਟਾਉਣ ਦੇ ਲਈ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਸੀ। ਕਿਉਂਕਿ ਇਸ ਟੋਲ ਪਲਾਜ਼ੇ ਦੇ ਨਾਂ ਚੱਲਣ ਕਾਰਨ ਸਿਰਫ ਚਿੱਟਾ ਹਾਥੀ ਹੋਣ ਦੀ ਚਲਦਿਆਂ ਹੀ ਇਸ ਟੋਲ ਪਲਾਜ਼ੇ ਤੇ ਹਾਦਸੇ ਹੋ ਰਹੇ ਸਨ। ਜਿੰਨਾਂ ਕਾਰਨ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਸਨ ।
ਦੱਸਣਯੋਗ ਹੈ ਕਿ ਪਹਿਲਾਂ ਦਸੰਬਰ ਮਹੀਨੇ ਤੋਂ ਕਿਸਾਨਾਂ ਵੱਲੋਂ ਇਸ ਟੋਲ ਪਲਾਜੇ ਨੂੰ ਖੁਦ ਹੀ ਢਹਿ ਢੇਰੀ ਕਰਨ ਦੇ ਲਈ ਪੱਕਾ ਮੋਰਚਾ ਲਗਾਇਆ ਹੋਇਆ ਸੀ ਅਤੇ ਕਿਸਾਨਾਂ ਵੱਲੋਂ ਪੁਲਿਸ ਦੀਆਂ ਰੋਕਾਂ ਦੇ ਚੱਲਦਿਆਂ ਵੀ ਇਸ ਟੋਲ ਪਲਾਜੇ ਨੂੰ ਤੋੜ ਦਿੱਤਾ ਗਿਆ ਸੀ ਪਰ 24,25 ਜਨਵਰੀ ਦੀ ਰਾਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਇਸ ਟੋਲ ਪਲਾਜੇ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਭੀਖੀ ਪੁਲਿਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਲਛਮਣ ਸਿੰਘ ਚੱਕ ਅਲੀਸ਼ੇਰ, ਮਹਿੰਦਰ ਸਿੰਘ ਭੈਣੀ ਬਾਘਾ ਜ਼ਿਲਾ ਪ੍ਰਧਾਨ, ਜਗਜੀਤ ਸਿੰਘ ਉਰਫ ਜੀਤ ਵਾਸੀ ਧਲੇਵਾਂ,ਧੰੰਨਜੀਤ ਸਿੰਘ ਸਾਬਕਾ ਸਰਪੰਚ ਹਮੀਰਗੜ੍ਹ ਢੈਪੀ ਦਰਸ਼ਨ ਸਿੰਘ ਹਮੀਰਗੜ੍ਹ ਢੈਪਈ,ਦੀਪ ਸਿੰਘ ਹਮੀਰਗੜ੍ਹ ਢੈਪਈ, ਰਾਜ ਸਿੰਘ ਪ੍ਰਧਾਨ ਅਲੀਸ਼ੇਰ ਕਲਾਂ ਸਮੇਤ 70, 80 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।