ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮਨਾਈ, 'ਚ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜਿੰਮੇਵਾਰੀ (ਫਿਰੋਜ਼ਪੁਰ ਪੱਤਰਕਾਰ) ਫਿਰੋਜ਼ਪੁਰ : ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸਾਥੀ ਰਹੇ ਕ੍ਰਾਂਤੀਕਾਰੀ ਬੁਕਟੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਹੁਸੈਨੀਵਾਲਾ ਪਹੁੰਚ ਕੇ ਕ੍ਰਾਂਤੀਕਾਰੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਚਰਨਜੀਤ ਸਿੰਘ, ਸ਼ਹੀਦ ਰਾਜਗੁਰੂ ਦੇ ਪੋਤੇ ਸਤਿਆਸ਼ੀਲ, ਸ਼ਹੀਦ ਸੁਖਦੇਵ ਦੇ ਪੋਤੇ ਅਨੁਜ ਥਾਪਰ, ਡਾਕਟਰ ਗਇਆ ਪ੍ਰਸ਼ਾਦ ਦੇ ਬੇਟੇ ਕ੍ਰਾਂਤੀ ਕੁਮਾਰ ਅਤੇ ਪੋਤੇ ਕੁਮਾਰ ਆਜ਼ਾਦ ਸਮੇਤ ਡਾਕਟਰ ਭਾਰਤੀ ਦੱਤ ਬਾਗਚੀ ਦਾ ਪੁੱਤਰ ਭਾਸਕਰ ਦੱਤ ਬਾਗਚੀ ਅਤੇ ਨਿਲਾਂਜਨ ਦੱਤ ਬਾਗਚੀ ਅਤੇ ਉਨ੍ਹਾਂ ਦੀ ਪਤਨੀ ਦੇਵੋਲੀਨਾ ਮੌਜੂਦ ਸਨ।
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜਿੰਮੇਵਾਰੀ: ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਬੀਕੇ ਦੱਤ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਦੇਸ਼ ਲਈ ਦਿੱਤੀ ਗਈ ਕੁਰਬਾਨੀ ਆਜ਼ਾਈ ਨਹੀਂ ਗਈ, ਦੇਸ਼ ਵਾਸੀਆਂ ਵੱਲੋਂ ਉਨ੍ਹਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ ਅਤੇ ਅੱਜ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਉਨ੍ਹਾਂ ਨਾਲ ਹੋਰਨਾਂ ਸ਼ਹੀਦਾਂ ਦੇ ਪਰਿਵਾਰ ਵੀ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਹੁਸੈਨੀਵਾਲਾ ਵਿਖੇ ਆਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ੍ਰੀ ਬੀ.ਕੇ.ਦੱਤ ਦੀ ਇੱਛਾ ਸੀ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਹੁਸੈਨੀਵਾਲਾ ਵਿਖੇ ਕੀਤਾ ਜਾਵੇ ਅਤੇ ਸਮਾਧੀ ਬਣਾਈ ਜਾਵੇ, ਜੋ ਕਿ ਸਰਕਾਰ ਨੇ ਉਨ੍ਹਾਂ ਦੀ ਇੱਛਾ ਪੂਰੀ ਕੀਤੀ ਹੈ। ਉਨ੍ਹਾਂ ਦੀ ਸਮਾਧੀ ਵੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਬਣਾਈ ਗਈ ਹੈ। ਉਨ੍ਹਾਂ ਕਿਹਾ ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ ਹੋਏ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜਿੰਮੇਵਾਰੀ।
ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾ. ਬਾਗਚੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਦੇਸ਼ ਲਈ ਦਿੱਤੀ ਗਈ ਕੁਰਬਾਨੀ ਆਜ਼ਾਈਂ ਨਹੀਂ ਗਈ। ਦੇਸ਼ ਵਾਸੀਆਂ ਵੱਲੋਂ ਅੱਜ ਵੀ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਇੱਛਾ ਸੀ ਕਿ ਉਨ੍ਹਾਂ ਦਾ ਸਸਕਾਰ ਹੁਸੈਨੀਵਾਲਾ ਵਿਖੇ ਕੀਤਾ ਜਾਵੇ ਅਤੇ ਸਮਾਧੀ ਬਣਾਈ ਜਾਵੇ ਤੇ ਸਰਕਾਰ ਨੇ ਉਨ੍ਹਾਂ ਦੀ ਇੱਛਾ ਪੂਰੀ ਕੀਤੀ ਹੈ। ਉਨ੍ਹਾਂ ਆਖਿਆ ਕਿ ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ ਹੋਏ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਉਨ੍ਹਾਂ ਸਾਰਿਆਂ ਦੀ ਜ਼ਿੰਮੇਵਾਰੀ ਹੈ ਤੇ ਸਮੁੱਚਾ ਦੇਸ਼ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ ਰਹੇਗਾ। ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨੇ ਸ਼ਹਿਰ ਦੇ ਤੂੜੀ ਬਾਜ਼ਾਰ ਵਿਖੇ ਸ਼ਹੀਦਾਂ ਨਾਲ ਜੁੜੀ ਯਾਦਗਾਰ ਇਮਾਰਤ ਨੂੰ ਵੀ ਦੇਖਿਆ ਜਿੱਥੇ ਕੌਮ ਦੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਉਸ ਦੌਰ ਵਿੱਚ ਆ ਕੇ ਰਿਹਾ ਕਰਦੇ ਸਨ ਤੇ ਮੀਟਿੰਗਾਂ ਕਰਦੇ ਸਨ।
ਕ੍ਰਾਂਤੀਕਾਰੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਸਰਧਾਂਜਲੀ ਦੇਣ ਪੁੱਜੇ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਖਿਆ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਜਿਸ ਦੇ ਫਲਸਰੂਪ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਗੇ ਤੋਂ ਵੀ ਹਰ ਸਾਲ ਇਥੇ ਆਉਣ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ। ਉਪਰੰਤ ਹਾਰਮਨੀ ਆਯੂਰਵੈਦਿਕ ਕਾਲਜ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਲਈ ਕਾਲਜ ਦੇ ਡਾਇਰੈਕਟਰ ਯੋਗੇਸ਼ ਬਾਂਸਲ ਵੱਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਲਈ ਸਨਮਾਨ ਸਮਾਰੋਹ ਦਾ ਕਰਵਾਇਆ ਗਿਆ ਤੇ ਸਮਾਜਸੇਵੀ ਇੰਦਰ ਚਾਵਲਾ ਵੱਲੋਂ 125 ਪੌਦੇ ਵੰਡੇ ਗਏ ਜੋ ਕਿ ਹੁਸੈਨੀਵਾਲਾ ਵਿੱਚ ਲਾਏ ਜਾਣਗੇ। ਡੀਪੀਆਰਓ ਅਮਰੀਕ ਸਿੰਘ, ਸਟੇਟ ਅਵਾਰਡੀ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਅਸ਼ੋਕ ਬਹਿਲ ਵੱਲੋਂ ਵੀ ਪਰਿਵਾਰਕ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ।