ਵਿਸ਼ਾਲ ਮਹਾਪੰਚਾਇਤ ਦੇ ਸਾਰੇ ਕਿਸਾਨ 4:00 ਵਜੇ ਤੋਂ ਬਾਅਦ ਆਪਣਾ ਧਰਨਾ ਸਮਾਪਤ ਕਰ ਕੇ ਘਰਾਂ ਨੂੰ ਪਰਤਣਗੇ। ਜਦੋਂਕਿ ਕਿਸਾਨ ਯੂਨੀਅਨ ਉਗਰਾਹਾਂ ਵਿਧਾਨ ਸਭਾ ਵੱਲ ਮਾਰਚ ਕਰੇਗੀ। ਫਿਲਹਾਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਚੰਡੀਗੜ੍ਹ ਪੁਲਿਸ ਨਾਲ ਗੱਲਬਾਤ ਚੱਲ ਰਹੀ ਹੈ। ਉਹ ਉਗਰਾਹਾਂ ਨਿਮਕੀ ਦੇ ਸਾਰੇ ਕਿਸਾਨਾਂ ਨੂੰ ਨਾਲ ਲੈ ਕੇ ਵਿਧਾਨ ਸਭਾ 'ਚ ਜਾਣਗੇ, ਜਦਕਿ ਪੁਲਿਸ ਦਾ ਕਹਿਣਾ ਹੈ ਕਿ ਉਹ ਸਿਰਫ 11 ਲੋਕਾਂ ਨੂੰ ਹੀ ਵਿਧਾਨ ਸਭਾ 'ਚ ਜਾਣ ਦੇਵੇਗੀ।
ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਦਾ ਮਸਲਾ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਕਮੇਟੀ ਬਣਾਈ - Punjab Vidhan Sabha Session
Published : Sep 2, 2024, 10:48 AM IST
|Updated : Sep 2, 2024, 2:13 PM IST
Chandigarh Farmers Protest Live Updates: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨ ਖੇਤੀ ਨੀਤੀ ਦੇ ਮੁੱਦੇ ਨੂੰ ਲੈ ਕੇ ਅੱਜ ਯਾਨੀ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ-34 ਤੋਂ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਪ੍ਰਸ਼ਾਸਨ ਨੇ 11 ਕਿਸਾਨਾਂ ਦੇ ਗਰੁੱਪ ਨੂੰ ਅੱਗੇ ਵਧਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਕਿਸਾਨ ਆਪਣੀ ਮੰਗ 'ਤੇ ਅੜੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਮਾਰਚ ਕਰਨ ਲਈ ਇੱਥੇ ਪਹੁੰਚੇ ਹਨ ਤੇ ਮਾਰਚ ਕਰਕੇ ਹੀ ਰਹਿਣਗੇ। ਹਾਲਾਂਕਿ, ਪ੍ਰਸ਼ਾਸਨ ਨਾਲ ਅੱਜ ਕਿਸਾਨ ਜਥੇਬੰਦੀਆਂ ਦੀ ਮੁੜ ਮੀਟਿੰਗ ਵੀ ਹੈ, ਪਰ ਦੇਖਣਾ ਹੋਵੇਗਾ ਕਿ ਮੀਟਿੰਗ ਸਫ਼ਲ ਰਹੇਗੀ ਜਾਂ ਬੇਸਿੱਟਾ।
ਬੀਤੇ ਦਿਨ ਹੋਈ ਮੀਟਿੰਗ ਰਹੀ ਬੇਸਿੱਟਾ:ਇਸ ਤੋਂ ਪਹਿਲਾਂ, ਬੀਕੇਯੂ ਏਕਤਾ ਉਗਰਾਹਾਂ ਵੱਲੋਂ ਕੱਢੇ ਜਾ ਰਹੇ ਰੋਸ ਮਾਰਚ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਯੂਨੀਅਨ ਆਗੂਆਂ ਵਿਚਾਲੇ ਕਰੀਬ 3 ਘੰਟੇ ਤੱਕ ਮੀਟਿੰਗ ਚੱਲੀ। ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਪ੍ਰਸ਼ਾਸਨ ਵੱਲੋਂ ਇਸ ਮਾਰਚ ਨੂੰ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਅੱਜ ਵੀ ਇਸ ਸਬੰਧੀ ਮੁੜ ਮੀਟਿੰਗ ਹੋਣ ਦੀ ਸੰਭਾਵਨਾ ਹੈ।
LIVE FEED
4:00 ਵਜੇ ਤੋਂ ਬਾਅਦ ਧਰਨਾ ਸਮਾਪਤ ਕਰ ਕੇ ਘਰਾਂ ਨੂੰ ਪਰਤਣਗੇ ਕਿਸਾਨ
ਮੋਗਾ ਤੇ ਫ਼ਰੀਦਕੋਟ ਤੋਂ ਵੀ ਕਿਸਾਨ ਪਹੁੰਚੇ ਚੰਡੀਗੜ੍ਹ
ਪੰਜਾਬ ਦੇ ਮੋਗਾ ਜ਼ਿਲ੍ਹੇ ਅਤੇ ਫ਼ਰੀਦਕੋਟ ਜ਼ਿਲ੍ਹੇ ਤੋਂ ਕਿਸਾਨ ਯੂਨੀਅਨ ਕਾਦੀਆ ਦੇ ਕਿਸਾਨ ਚੰਡੀਗੜ੍ਹ ਲਈ ਰਵਾਨਾ ਹੋਏ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਪੰਜ ਰੋਜ਼ਾ ਧਰਨੇ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਦੇ ਸੈਕਟਰ 34 ਵਿੱਚ ਪੁੱਜੇ ਹਨ।
ਪੰਜ ਦਿਨ ਜਾਰੀ ਰਹੇਗਾ ਧਰਨਾ
ਉਗਰਾਹਾ ਜੱਥੇਬੰਦੀ ਨਾਲ ਜੁੜੇ ਕਿਸਾਨ ਐਤਵਾਰ ਨੂੰ ਚੰਡੀਗੜ੍ਹ ਸੈਕਟਰ 34 ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣ ਪਹੁੰਚ ਚੁੱਕੇ ਹਨ। ਕਿਸਾਨ ਆਗੂ ਜਗਸੀਰ ਸਿੰਘ ਜਵਾਰਕੇ ਨੇ ਕਿਹਾ ਕਿ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਨੂੰ ਲੈ ਕੇ 1 ਸਤੰਬਰ ਤੋਂ 5 ਸਤੰਬਰ ਤੱਕ ਚੰਡੀਗੜ੍ਹ ਵਿਖੇ ਪ੍ਰੋਗਰਾਮ ਉਲੀਕਿਆ ਗਿਆ ਹੈ। ਜੇਕਰ ਸਰਕਾਰ ਨੇ ਸਾਡੀ ਗੱਲ ਨਾ ਸੁਣੀ ਤਾਂ ਇਸ ਅੰਦੋਲਨ ਨੂੰ ਅੱਗੇ ਵਧਾਇਆ ਜਾ ਸਕਦਾ ਹੈ।”
ਮਹਾਂ ਪੰਚਾਇਤ ਦਾ ਸੱਦਾ ਤੇ ਟ੍ਰੈਫਿਕ ਐਡਵਾਇਜ਼ਰੀ ਜਾਰੀ
ਇਸ ਦੇ ਨਾਲ ਹੀ, ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ ਮਹਾਂ ਪੰਚਾਇਤ ਬੁਲਾਈ ਗਈ ਹੈ, ਜੋ ਸਵੇਰੇ 11 ਵਜੇ ਤੋਂ ਦੁਪਹਿਰ ਤੱਕ ਚੱਲੇਗੀ। ਕਿਸਾਨਾਂ ਦੀਆਂ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਪੁਲਿਸ ਨੇ ਕੁਝ ਸੜਕਾਂ 'ਤੇ ਆਵਾਜਾਈ ਨੂੰ ਡਾਇਵਰਟ ਕੀਤਾ ਹੈ। ਲੋਕਾਂ ਨੂੰ ਟ੍ਰੈਫਿਕ ਪੁਲਿਸ ਦੇ ਸੋਸ਼ਲ ਮੀਡੀਆ ਅਕਾਉਂਟਸ ਦੀ ਪਾਲਣਾ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ, ਤਾਂ ਜੋ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।