ਚੰਡੀਗੜ੍ਹ:ਇੱਕ ਪਾਸੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਜਿੱਥੇ ਇਸ ਮਾਮਲੇ 'ਚ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਸੋਮਵਾਰ 19 ਫਰਵਰੀ ਨੂੰ ਸੁਪਰੀਮ ਕੋਰਟ 'ਚ ਪੇਸ਼ ਹੋਣਾ ਹੈ। ਇਸ ਦੌਰਾਨ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ 'ਚ ਵੱਡਾ ਝਟਕਾ ਲੱਗਣ ਜਾ ਰਿਹਾ ਹੈ।
‘ਆਪ’ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ: ਸੂਤਰਾਂ ਦੀ ਮੰਨੀਏ ਤਾਂ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਵਿਧਾਇਕ ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ। ਇਹ ਕੌਂਸਲਰ ਦਿੱਲੀ ਜਾਂ ਗੁਰੂਗ੍ਰਾਮ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰ ਇਹ ਵੀ ਕਹਿ ਰਹੇ ਹਨ ਕਿ ਇਹ ਤਿੰਨੋਂ ਕੌਂਸਲਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਏ ਕੌਂਸਲਰਾਂ ਵਿੱਚ ਇੱਕ ਅਜਿਹਾ ਕੌਂਸਲਰ ਵੀ ਹੈ ਜੋ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ।