ਚੰਡੀਗੜ੍ਹ : ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ 'ਚ ਅੱਜ ਮਹੌਲ ਉਸ ਸਮੇਂ ਪੂਰਾ ਗਰਮਾ ਗਿਆ, ਜਦੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ। ਦੱਸ ਦੇਈਏ ਕਿ ਵਿਦਿਆਰਥੀ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਵਾਇਸ ਚਾਂਸਲਰ ਦਫ਼ਤਰ ਦੇ ਬਾਹਰ ਬੈਠੇ ਸਨ। ਜਿਸਦੇ ਚਲਦਿਆਂ ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ।
ਵਿਦਿਆਰਥੀਆਂ 'ਤੇ ਪੁਲਿਸ ਦਾ ਲਾਠੀਚਾਰ (ETV Bharat (ਪੱਤਰਕਾਰ , ਚੰਡੀਗੜ੍ਹ)) ਸੰਘਰਸ਼ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ
ਅੱਜ ਜਦੋਂ ਵਿਦਿਆਰਥੀ ਵਾਇਸ ਚਾਂਸਲਰ ਦੇ ਘਰ ਦਾ ਘਿਰਾਓ ਕਰਨ ਲਈ ਇਕੱਠੇ ਹੋ ਕੇ ਅੱਗੇ ਵਧੇ ਅਤੇ ਇਸ ਤੋਂ ਬਾਅਦ ਵਿਦਿਆਰਥੀ ਲਾਅ ਆਡੀਟੋਰੀਅਮ ਵੱਲ ਤੁਰ ਪਏ ਤਾਂ ਪੁਲਿਸ ਪ੍ਰਸ਼ਾਸ਼ਨ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਦੇ ਵਿਚਾਕਾਰ ਹੱਥੋਪਾਈ ਸ਼ੁਰੂ ਹੋ ਗਈ ਅਤੇ ਪੁਲਿਸ ਨੇ ਸੰਘਰਸ਼ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ ।
ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ
ਦਰਅਸਲ, ਇਸ ਸਮੇਂ ਦੌਰਾਨ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬ ਵਿਜ਼ਨ 2047 ਪ੍ਰੋਗਰਾਮ ਚੱਲ ਰਿਹਾ ਸੀ । ਉੱਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੰਜਾਬ ਯੂਨੀਵਰਸਿਟੀ ਪਹੁੰਚੇ ਹਨ । ਜਿਸ ਕਾਰਨ ਪੰਜਾਬ ਯੂਨੀਵਰਸਿਟੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਨ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਹਨ ।
ਵਿਦਿਆਰਥੀਆਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ
ਦੱਸ ਦੇਈਏ ਕਿ ਇਸ ਦੌਰਾਨ ਕੁਝ ਵਿਦਿਆਰਥੀਆਂ ਦੇ ਜ਼ਖਮੀ ਹੋ ਜਾਣ ਬਾਰੇ ਵੀ ਖ਼ਬਰ ਸਾਹਮਣੇ ਆਈ ਹੈ । ਇਹ ਖਬਰ ਵੀ ਮਿਲੀ ਹੈ ਕਿ ਕੁਝ ਵਿਦਿਆਰਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ ਹੈ । ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪਿੱਛੇ ਨਹੀਂ ਹੱਟਣਗੇ ।