ਪੰਜਾਬ

punjab

ETV Bharat / state

ਚੰਡੀਗੜ੍ਹ ਸੈਕਟਰ 10 ਬੰਬ ਬਲਾਸਟ ਦੇ ਮੁਲਜ਼ਮਾਂ ਨੂੰ ਇੱਕ ਵਾਰ ਫਿਰ ਤੋਂ ਕੀਤਾ ਗਿਆ ਅਦਾਲਤ 'ਚ ਪੇਸ਼, ਜਾਣੋ ਅੱਪਡੇਟ - Chandigarh sector 10 bomb blast - CHANDIGARH SECTOR 10 BOMB BLAST

Chandigarh sector 10 bomb blast case: ਚੰਡੀਗੜ੍ਹ ਹੈਂਡ ਗ੍ਰੇਨੇਡ ਬਲਾਸਟ ਮਾਮਲੇ 'ਚ ਮੁਲਜ਼ਮਾਂ ਦੀ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ ਹੈ ਅਤੇ 20 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ ਭੇਜੇ ਗਏ ਹਨ। ਪੜ੍ਹੋ ਪੂਰੀ ਖ਼ਬਰ...

Chandigarh sector 10 bomb blast case
ਮੁਲਜ਼ਮਾਂ ਨੂੰ ਇੱਕ ਵਾਰ ਫਿਰ ਤੋਂ ਕੀਤਾ ਗਿਆ ਅਦਾਲਤ 'ਚ ਪੇਸ਼ (ETV Bharat (ਪੱਤਰਕਾਰ, ਅੰਮ੍ਰਿਤਸਰ))

By ETV Bharat Punjabi Team

Published : Sep 16, 2024, 11:21 AM IST

ਮੁਲਜ਼ਮਾਂ ਨੂੰ ਇੱਕ ਵਾਰ ਫਿਰ ਤੋਂ ਕੀਤਾ ਗਿਆ ਅਦਾਲਤ 'ਚ ਪੇਸ਼ (ETV Bharat (ਪੱਤਰਕਾਰ, ਅੰਮ੍ਰਿਤਸਰ))

ਅੰਮ੍ਰਿਤਸਰ:ਚੰਡੀਗੜ੍ਹ ਦੇ ਸੈਕਟਰ 10 ਵਿੱਚ ਹੋਏ ਹੈਂਡ ਗ੍ਰੇਨੇਡ ਮਾਮਲੇ ਦੇ ਵਿੱਚ ਪੁਲਿਸ ਨੂੰ ਸਫਲਤਾਵਾਂ ਮਿਲਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਅਤੇ ਪੁਲਿਸ ਵੱਲੋਂ ਲਗਾਤਾਰ ਹੀ ਇਨ੍ਹਾਂ ਦੇ ਰਿਮਾਂਡ ਵੀ ਹਾਸਿਲ ਕੀਤੇ ਜਾ ਰਹੇ ਹਨ। ਇਸ ਲੜੀ ਦੇ ਤਹਿਤ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਰਿਮਾਂਡ ਲਏ ਜਾ ਰਹੇ ਹਨ।

ਹੁਣ ਤੱਕ ਚਾਰ ਲੋਕਾਂ ਦੀ ਗ੍ਰਿਫਤਾਰੀ

ਦੱਸ ਦੇਈਏ ਕਿ ਇਸ ਮਾਮਲੇ ਤਹਿਤ ਅੱਜ ਇੱਕ ਵਾਰ ਫਿਰ ਦੋ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਮਾਨਯੋਗ ਕੋਰਟ ਦੇ ਵਿੱਚ ਇਨ੍ਹਾਂ ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ਅਤੇ 20 ਤਰੀਕ ਤੱਕ ਰਿਮਾਂਡ ਲਿਆ ਗਿਆ ਹੈ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਤੱਕ ਚਾਰ ਲੋਕਾਂ ਦੀ ਗ੍ਰਿਫਤਾਰੀ ਇਸ ਕੇਸ ਦੇ ਵਿੱਚ ਹੋ ਚੁੱਕੀ ਹੈ।

ਹਥਿਆਰ ਵੀ ਬਰਾਮਦ ਕੀਤੇ ਗਏ

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ ਦੇ ਵਿੱਚ ਹੋਏ ਹੈਂਡ ਗ੍ਰੇਨੇਡ ਮਾਮਲੇ ਤੋਂ ਬਾਅਦ ਪੰਜਾਬ ਪੁਲਿਸ ਉਤੇ ਵੀ ਕਈ ਸਵਾਲੀਆਂ ਨਿਸ਼ਾਨ ਖੜੇ ਕੀਤੇ ਜਾ ਰਹੇ ਸਨ। ਜਿਸ ਨੂੰ ਲੈ ਕੇ ਹੁਣ ਪੰਜਾਬ ਪੁਲਿਸ ਵੱਲੋਂ ਇਸ ਕੇਸ ਦੇ ਵਿੱਚ ਹੁਣ ਤੱਕ ਚਾਰ ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜਿਸ ਦੇ ਅਧਾਰ ‘ਤੇ ਪੁਲਿਸ ਦੇ ਵੱਲੋਂ ਇਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਵੀ ਚੈੱਕ ਕਰ ਰਹੇ ਹਾਂ ਤਾਂ ਜੋ ਇਨ੍ਹਾਂ ਤੋਂ ਹੋਰ ਵੀ ਇਨਪੁੱਟ ਪ੍ਰਾਪਤ ਹੋ ਸਕੇ।

ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਜੋ ਸੈਕਟਰ 10 ਦੇ ਵਿੱਚ ਜੋ ਹੈਂਡ ਗ੍ਰੇਨੇਡ ਬਲਾਸਟ ਹੋਇਆ ਹੈ ਉਸ ਨੂੰ ਲੈ ਕੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਕਿਉਂਕਿ ਉਹ ਇੱਕ ਵੱਖਰਾ ਮਾਮਲਾ ਹੈ। ਉੱਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਰਹੇ ਹਾਂ ਤੇ ਫਾਰਵਰਡ ਅਤੇ ਬੈਕਵਰਡ ਲਿੰਕ ਦੇਖ ਰਹੇ ਹਾਂ ਅਤੇ ਸਾਨੂੰ ਆਸ ਹੈ ਕਿ ਇਨ੍ਹਾਂ ਤੋਂ ਹੋਰ ਵੀ ਖੁਲਾਸੇ ਹੋ ਸਕਦੇ ਹਨ।

ਪੁਲਿਸ ਵੱਲੋਂ ਹੁਣ 20 ਤਰੀਕ ਤੱਕ ਰਿਮਾਂਡ

ਹੁਣ ਵੇਖਣਾ ਹੋਵੇਗਾ ਕਿ ਪੁਲਿਸ ਕਦੋਂ ਤੱਕ ਇੰਨ੍ਹਾਂ ਤੋਂ ਹੋਰ ਖੁਲਾਸੇ ਕਰਦੇ ਹਨ ਜਾਂ ਪੁਲਿਸ ਦੇ ਹੱਥ ਖਾਲੀ ਨਜ਼ਰ ਆਉਂਦੇ ਹਨ। ਪਰ, ਪੁਲਿਸ ਵੱਲੋਂ ਹੁਣ 20 ਤਰੀਕ ਤੱਕ ਰਿਮਾਂਡ ਇਨ੍ਹਾਂ ਦਾ ਮਾਣਯੋਗ ਕੋਰਟ ਤੋਂ ਹਾਸਿਲ ਕੀਤਾ ਹੈ।

ABOUT THE AUTHOR

...view details