ਪੰਜਾਬ

punjab

ETV Bharat / state

27 ਫਰਵਰੀ ਨੂੰ ਹੋਣਗੀਆਂ ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ, ਨਵੇਂ ਮੇਅਰ ਹੋਣਗੇ ਰਿਟਰਨਿੰਗ ਅਫਸਰ - ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ

Chandigarh Mayor Election Updates: ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਮੰਗਲਵਾਰ 27 ਫਰਵਰੀ ਨੂੰ ਹੋਣਗੀਆਂ।

Chandigarh Senior Deputy Mayor and Deputy Mayor elections will be held on February 27
27 ਫਰਵਰੀ ਨੂੰ ਹੋਣਗੀਆਂ ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ

By ETV Bharat Punjabi Team

Published : Feb 24, 2024, 11:58 AM IST

ਚੰਡੀਗੜ੍ਹ:ਹਾਲ ਹੀ ਵਿੱਚ ਚੰਡੀਗੜ੍ਹ ਦੇ ਮੇਅਰ ਚੋਣ ਵਿੱਚ ਘਪਲੇ ਦੇ ਮਾਮਲੇ 'ਚ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਧੌਲਰ ਦੀ ਜਿੱਤ ਦਾ ਐਲਾਨ ਕੀਤਾ ਸੀ। ਹੁਣ ਮੰਗਲਵਾਰ ਯਾਨੀ 27 ਫਰਵਰੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਣੀਆਂ ਹਨ। ਜਿਸ ਲਈ ਨਵੇਂ ਮੇਅਰ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ।

ਡਿਪਟੀ ਮੇਅਰ ਦੇ ਅਹੁਦੇ ਲਈ ਮੰਗਲਵਾਰ ਨੂੰ ਮੁੜ ਚੋਣਾਂ:ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਮੰਗਲਵਾਰ ਨੂੰ ਮੁੜ ਚੋਣਾਂ ਹੋਣੀਆਂ ਹਨ। ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 38 ਅਨੁਸਾਰ ਨਗਰ ਨਿਗਮ ਨੂੰ ਆਪਣੇ ਚੁਣੇ ਹੋਏ ਮੈਂਬਰਾਂ ਵਿੱਚੋਂ ਇੱਕ ਨੂੰ ਚੇਅਰਮੈਨ ਚੁਣਨ ਦਾ ਅਧਿਕਾਰ ਹੈ। ਜਿਸ ਨੂੰ ਮੇਅਰ ਕਿਹਾ ਜਾਂਦਾ ਹੈ। ਹੋਰ ਮੈਂਬਰਾਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵਜੋਂ ਸੇਵਾ ਕਰਨ ਲਈ ਚੁਣਿਆ ਜਾਂਦਾ ਹੈ।

ਕਮਿਸ਼ਨਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਰੈਗੂਲੇਸ਼ਨ 1996 ਦੇ ਰੈਗੂਲੇਸ਼ਨ 3(1) ਅਨੁਸਾਰ ਚੋਣਾਂ 27 ਫਰਵਰੀ ਨੂੰ ਸਵੇਰੇ 10 ਵਜੇ ਵਿਧਾਨ ਸਭਾ ਹਾਲ ਵਿੱਚ ਕਰਵਾਈਆਂ ਜਾਣਗੀਆਂ। ਨਵ-ਨਿਯੁਕਤ ਮੇਅਰ ਕੁਲਦੀਪ ਕੁਮਾਰ ਧੌਲਰ ਇਸ ਚੋਣ ਵਿੱਚ ਰਿਟਰਨਿੰਗ ਅਫ਼ਸਰ ਵੱਜੋਂ ਸਾਰੀ ਚੋਣ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣਗੇ। ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਚੋਣ ਪ੍ਰਕਿਰਿਆ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਸੁਰੱਖਿਆ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਮੁੱਚੀ ਚੋਣ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ।

ਕੀ ਹੈ ਪੂਰਾ ਮਾਮਲਾ:ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਜਿਸ ਵਿੱਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ। ਭਾਜਪਾ ਦੇ ਮਨੋਜ ਸੋਨਕਰ ਨੇ ਮੇਅਰ ਦੀ ਚੋਣ 16 ਵੋਟਾਂ ਨਾਲ ਜਿੱਤੀ ਸੀ। ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੀਆਂ 20 ਵਿੱਚੋਂ 8 ਵੋਟਾਂ ਰੱਦ ਹੋ ਗਈਆਂ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਈ। ਸੁਪਰੀਮ ਕੋਰਟ ਨੇ 30 ਜਨਵਰੀ ਦੇ ਨਤੀਜਿਆਂ ਨੂੰ ਰੱਦ ਕਰਦਿਆਂ ‘ਆਪ’ ਪਾਰਟੀ ਦੇ ਉਮੀਦਵਾਰ ਨੂੰ ਜੇਤੂ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਮਾਮਲਾ ਹਾਈਕੋਰਟ ਤੱਕ ਪਹੁੰਚਿਆ ਅਤੇ ਇਸ ਨੂੰ ਲੈਕੇ ਹੰਗਾਮਾ ਵੀ ਹੋਇਆ।

ABOUT THE AUTHOR

...view details