ਚੰਡੀਗੜ੍ਹ :ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਮਨੋਨੀਤ ਕੀਤਾ ਗਿਆ ਹੈ। ਚਾਂਸਲਰ ਸਤਨਾਮ ਸਿੰਘ ਸੰਧੂ ਲੰਮੇ ਸਮੇਂ ਤੋਂ ਲੋਕ ਸਭਾ ਚੋਣਾਂ ਲਈ ਤਿਆਰੀ ਕਰ ਰਹੇ ਸਨ ਅਤੇ ਅੱਜ ਉਹਨਾਂ ਦੇ ਨਾਂ ਦੇ ਐਲਾਨ ਤੋਂ ਬਾਅਦ ਉਹ ਕਾਫੀ ਖੁਸ਼ ਵੀ ਨਜ਼ਰ ਆ ਰਹੇ ਹਨ। ਰਾਜ ਸਭਾ ਮੈਂਬਰ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਦੀ ਥਾਂ ਚੰਡੀਗੜ੍ਹ ਯੂਨੀਵਰਸਿਟੀ ਚਾਂਸਲਰ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਹੈ। ਰਾਜ ਸਭਾ ਵਿੱਚ ਉਨ੍ਹਾਂ ਦਾ ਕਾਰਜਕਾਲ ਛੇ ਸਾਲ ਦਾ ਹੋਵੇਗਾ। ਸੰਧੂ ਜਲਦੀ ਹੀ ਸਹੁੰ ਚੁੱਕਣ ਤੋਂ ਬਾਅਦ ਆਪਣਾ ਰਾਜ ਸਭਾ ਦਾ ਅਹੁਦਾ ਸੰਭਾਲਣਗੇ।
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸੰਧੂ ਜਾਣਗੇ ਰਾਜ ਸਭਾ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਰਾਜ ਸਭਾ ਦੇ ਮੈਂਬਰ ਵੱਜੋਂ ਚੁਣੇ ਗਏ ਹਨ। ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਸ਼ਟਰਪਤੀ ਨੇ ਰਾਜ ਸਭਾ ਮੈਂਬਰ ਲਈ ਨਾਮਜ਼ਦ ਕੀਤਾ ਹੈ। ਸੰਧੂ ਰਾਜ ਸਭਾ ਮੈਂਬਰ ਦੀ ਸੇਵਾਮੁਕਤੀ ਤੋਂ ਬਾਅਦ ਅਹੁਦਾ ਸੰਭਾਲਣਗੇ।
Published : Jan 30, 2024, 1:11 PM IST
ਕੌਣ ਹਨ ਸਤਨਾਮ ਸੰਧੂ:ਸਤਨਾਮ ਸਿੰਘ ਸੰਧੂ ਦਾ ਜਨਮ ਫਿਰੋਜ਼ਪੁਰ ਦੇ ਇੱਕ ਛੋਟੇ ਜਿਹੇ ਪਿੰਡ ਰਸੂਲਪੁਰ ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਕਿਸਾਨ ਸਨ ਤੇ ਉਹ ਖੁਦ ਵੀ ਕਿਸਾਨ ਬਣ ਗਏ। ਇਸ ਤੋਂ ਬਾਅਦ ਉਹ 2001 ਵਿੱਚ ਸਿੱਖਿਆ ਦੇ ਖੇਤਰ ਵਿੱਚ ਦਾਖਲ ਹੋਏ ਅਤੇ ਉਹਨਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਜੋ ਕਿ ਇੱਕ ਪ੍ਰਾਈਵੇਟ ਯੂਨੀਵਰਸਿਟੀ ਹੈ ਉਸਦੀ ਸਥਾਪਨਾ ਕੀਤੀ। ਉਹਨਾਂ ਦੇ ਸਿਆਸਤ ਵਿੱਚ ਆਉਣ ਦੀਆਂ ਪਹਿਲਾਂ ਤੋਂ ਹੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਅਤੇ ਅਖੀਰ ਹੁਣ ਉਹਨਾਂ ਦਾ ਇਹ ਸੁਫਨਾ ਵੀ ਪੂਰਾ ਹੋ ਗਿਆ ਹੈ।
ਜਗਦੀਪ ਧਨਖੜ ਨੇ ਕੀਤਾ ਸਵਾਗਤ :ਭਾਰਤ ਦੇ ਰਾਸ਼ਟਰਪਤੀ ਨੇ ਮੰਗਲਵਾਰ ਨੂੰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤਾ ਹੈ। ਜ਼ਿਕਰਯੋਗ ਹੈ ਕਿ ਉਹ ਦੇਸ਼ ਦੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਵਿੱਚੋਂ ਇੱਕ ਹੈ। ਉਥੇ ਹੀ ਇਸ ਐਲਾਨ ਤੋਂ ਬਾਅਦ ਮੀਤ ਪ੍ਰਧਾਨ ਜਗਦੀਪ ਧਨਖੜ ਨੇ ਸੰਧੂ ਦੀ ਉੱਚ ਸਦਨ ਲਈ ਨਾਮਜ਼ਦਗੀ ਸੋਸ਼ਲ ਮੀਡੀਆ ਉੱਤੇ ਲਿਖਿਆ ਹੈ,ਉਹਨਾਂ ਕਿਹਾ ਕਿ "ਮੈਂ ਸ਼੍ਰੀ ਸਤਨਾਮ ਸਿੰਘ ਸੰਧੂ ਜੀ ਦੀ ਰਾਜ ਸਭਾ ਲਈ ਨਾਮਜ਼ਦਗੀ ਦਾ ਸੁਆਗਤ ਕਰਦਾ ਹਾਂ। ਕਮਿਊਨਿਟੀ ਸੇਵਾ ਵਿੱਚ ਉਹਨਾਂ ਦਾ ਭਰਪੂਰ ਕੰਮ ਅਤੇ ਸਿੱਖਿਆ, ਨਵੀਨਤਾ ਅਤੇ ਸਿੱਖਣ ਪ੍ਰਤੀ ਉਹਨਾਂ ਦਾ ਜਨੂੰਨ ਰਾਜ ਸਭਾ ਲਈ ਤਾਕਤ ਦਾ ਵੱਡਾ ਸਰੋਤ ਹੋਵੇਗਾ। ਮੈਂ ਉਹਨਾਂ ਨੂੰ ਉਹਨਾਂ ਦੇ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।