ਅੰਮ੍ਰਿਤਸਰ :ਇਹਨੀਂ ਦਿਨੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸਮੂਹ ਕੌਮ ਨੂੰ ਸ਼ਹੀਦਾਂ ਦੀ ਯਾਦ ਵਿੱਚ ਸ਼ਗਨਾਂ ਦੇ ਕਾਰਜਾਂ ਨੂੰ ਨਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਉਥੇ ਹੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ 10 ਮਿੰਟ ਤੱਕ ਮੂਲ ਮੰਤਰ ਦੇ ਜਾਪ ਕੀਤੇ ਗਏ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ 2024 (8 ਪੋਹ) ਵਾਲੇ ਦਿਨ ਵਿਸ਼ਵ ਭਰ ਵਿਚ ਵੱਸਦੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ।
ਸ਼ਹਾਦਤ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ
ਇਸ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਤੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਹਨਾਂ ਦੇ ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤ ਵੱਲੋਂ ਬੈਠ ਕੇ 10 ਮਿੰਟ ਤੱਕ ਮੂਲ ਮੰਤਰ ਦੇ ਪਾਠ ਦਾ ਜਾਪ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੂੰ ਅਪੀਲ