ਪੰਜਾਬ

punjab

ETV Bharat / state

ਜਲੰਧਰ ਤੋਂ ਨਵ ਨਿਯੁਕਤ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ 'ਚ ਨਤਮਸਤਕ ਹੋਏ - Channi paid obeisance - CHANNI PAID OBEISANCE

ਚਰਨਜੀਤ ਸਿੰਘ ਚੰਨੀ ਜਿੱਤ ਤੋਂ ਬਾਅਦ ਗੁਰਦੁਆਰਾ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਉਹ ਬਹੁਤ ਭਾਗਾਂ ਵਾਲੇ ਨੇ ਜੋ ਮੁੜ ਤੋਂ ਇਸ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ।

Charanjit Singh Channi paid obeisance at Shri Chamkaur Sahib Gurudwara Sri Katalgarh Sahib
ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ 'ਚ ਨਤਮਸਤਕ ਹੋਏ (Charanjit Singh Channi)

By ETV Bharat Punjabi Team

Published : Jun 5, 2024, 10:45 PM IST

ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ 'ਚ ਨਤਮਸਤਕ ਹੋਏ (Charanjit Singh Channi)

ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਲੰਧਰ ਤੋਂ ਨਵ ਨਿਯੁਕਤ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਚੰਨੀ ਨੇ ਕਿਹਾ ਕਿ ਉਹ ਜਲੰਧਰ ਦੇ ਸਾਰੇ ਵੋਟਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਹਨਾਂ ਨੂੰ ਬਹੁਤ ਵੱਡੇ ਵੋਟ ਮਾਰਜਨ ਨਾਲ ਚੋਣਾਂ 'ਚ ਜਿੱਤ ਹਾਸਿਲ ਕਰਵਾਈ ਹੈ। ਉਹਨਾਂ ਨੇ ਕਿਹਾ ਹੁਣ ਤੱਕ ਜੋ ਵੀ ਉਹਨਾਂ ਨੂੰ ਮਿਿਲਆ ਉਸ ਵਿੱਚ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਿਕ ਧਰਤੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦਾ ਅਹਿਮ ਯੋਗਦਾਨ ਹੈ। ਉਹ ਇੱਥੇ ਨਤਮਸਤਕ ਹੋਣ ਤੋਂ ਬਾਅਦ ਹਰ ਕੰਮ ਸ਼ੁਰੂ ਕਰਦੇ ਹਨ।

ਗੁਰੂ ਸਾਹਿਬ ਦਾ ਆਸ਼ੀਰਵਾਦ: ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਵੱਡੀ ਆਸਥਾ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਿਕ ਧਰਤੀ ਦੇ ਨਾਲ ਹੈ। ਇਸ ਤੋਂ ਪਹਿਲਾਂ ਤਿੰਨ ਵਾਰ ਇੱਥੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਨੇ ਜਿਸ 'ਚ ਇੱਕ ਵਾਰ ਕੈਬਿਨਟ ਮੰਤਰੀ, ਇੱਕ ਵਾਰੀ ਵਿਰੋਧੀ ਧਿਰ ਦੇ ਨੇਤਾ ਅਤੇ ਇੱਕ ਵਾਰ 110 ਦਿਨ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵੀ ਰਹੇ ਹਨ।

ਕੁਝ ਅਜਿਹਾ ਹੀ ਇਸ ਵਾਰੀ ਦੇਖਣ ਨੂੰ ਮਿਲਿਆ ਹੈ ਜਦੋਂ ਉਹ ਜਲੰਧਰ ਗਏ ਅਤੇ ਉਸ ਜਗ੍ਹਾ ਦੇ ਉੱਤੇ ਲੋਕ ਸਭਾ ਚੋਣਾਂ ਵਿੱਚ ਜਿੱਤਣ ਤੋਂ ਬਾਅਦ ਸਭ ਤੋਂ ਪਹਿਲਾਂ ਨਤਮਸਤਕ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ।ਜਿੱਥੇ ਉਹਨਾਂ ਨੇ ਕਿਹਾ ਕਿ ਸਿੰਘਾਂ, ਸ਼ਹੀਦਾਂ ਅਤੇ ਸਾਹਿਬਜ਼ਾਦਿਆਂ ਦਾ ਅਸ਼ੀਰਵਾਦ ਲੈਣ ਲਈ ਇਸ ਜਗ੍ਹਾ ਉੱਤੇ ਪਹੁੰਚੇ ਹਨ ਅਤੇ ਕੋਈ ਵੀ ਸ਼ੁਭ ਕੰਮ ਕਰਨ ਤੋਂ ਪਹਿਲਾਂ ਉਹ ਇਸ ਜਗ੍ਹਾ ਉੱਤੇ ਆ ਕੇ ਨਤਮਸਤਕ ਹੁੰਦੇ ਹਨ ਅਤੇ ਬਾਅਦ ਵਿੱਚ ਉਸ ਕੰਮ ਨੂੰ ਸ਼ੁਰੂ ਕਰਦੇ ਹਨ ।

ABOUT THE AUTHOR

...view details