ਬਰਨਾਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਉੱਘੇ ਉਦਯੋਗਿਕ ਗਰੁੱਪ ਟ੍ਰਾਈਡੈਂਟ ਬਰਨਾਲਾ ਵਿਖੇ ਪੁੱਜੇ। ਜਿੱਥੇ ਗਰੁੱਪ ਦੇ ਚੇਅਰਮੈਨ ਅਤੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਪਦਮ ਰਾਜਿੰਦਰ ਗੁਪਤਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਿੰਦਰ ਗੁਪਤਾ ਨਾਲ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਨੇ ਬੜੇ ਹੀ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ।
CM VISITED TRIDENT FACTORY (ETV Bharat) ਟ੍ਰਾਈਡੈਂਟ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਗਰੁੱਪ ਹੈ: ਮਾਨ ਨੇ ਰਾਜਿੰਦਰ ਗੁਪਤਾ ਨੂੰ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਪੰਜਾਬ ਦਾ ਹੀ ਨਹੀਂ, ਸਗੋਂ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਗਰੁੱਪ ਹੈ, ਜਿਸ ਨੇ ਵਿਦੇਸ਼ਾਂ ਵਿੱਚ ਵੀ ਆਪਣੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਹੈ।
CM VISITED TRIDENT FACTORY (ETV Bharat) ਮਾਨ ਵੱਲੋਂ ਜੋ ਵੀ ਹੁਕਮ ਸਾਨੂੰ ਦਿੱਤੇ ਜਾਣਗੇ ਪੂਰਾ ਕਰਾਂਗੇ: ਟ੍ਰਾਈਡੈਂਟ ਗਰੁੱਪ ਵਿਖੇ ਪਹੁੰਚਣ 'ਤੇ ਗੁਪਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਮੁੱਖ ਮੰਤਰੀ ਮਾਨ ਵੱਲੋਂ ਜੋ ਵੀ ਹੁਕਮ ਸਾਨੂੰ ਦਿੱਤੇ ਜਾਣਗੇ, ਅਸੀਂ ਉਸ ਨੂੰ ਪੂਰਾ ਕਰਾਂਗੇ। ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਅਸੀਂ ਪਹਿਲਾਂ ਨਾਲੋਂ ਵੱਧ ਯੋਗਦਾਨ ਪਾਵਾਂਗੇ।
ਗੁਪਤਾ ਦੀ ਹਰ ਰਾਜਨੀਤਕ ਪਾਰਟੀ ਦੀ ਸਰਕਾਰ ਵਿੱਚ ਚੰਗੀ ਪੈਠ ਰਹੀ ਹੈ: ਜ਼ਿਕਰਯੋਗ ਹੈ ਕਿ ਟਰਾਈਡੈਂਟ ਗਰੁੱਪ ਬਰਨਾਲਾ ਅਤੇ ਪਿੰਡ ਧੌਲਾ ਤੋਂ ਇਲਾਵਾ ਲੁਧਿਆਣਾ ਅਤੇ ਮੱਧ ਪ੍ਰਦੇਸ਼ ਵਿੱਚ ਟੈਕਸਟਾਇਲ ਵਿੱਚ ਲੰਮੇ ਤੋਂ ਵੱਡੀ ਭੂਮਿਕਾ ਨਿਭਾ ਰਿਹਾ ਹੈ। ਇਸ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਦੀ ਹਰ ਰਾਜਨੀਤਕ ਪਾਰਟੀ ਦੀ ਸਰਕਾਰ ਵਿੱਚ ਚੰਗੀ ਪੈਠ ਰਹੀ ਹੈ। ਰਾਜਿੰਦਰ ਗੁਪਤਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਲੈ ਕੇ ਹੁਣ ਤੱਕ ਲਗਾਤਾਰ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਚੱਲੇ ਆ ਰਹੇ ਹਨ। ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਵੀ ਰਾਜਿੰਦਰ ਗੁਪਤਾ ਨੇ ਆਪਣੇ ਆਪ ਨੂੰ ਫਿੱਟ ਕਰ ਲਿਆ ਹੈ।