ਪੰਜਾਬ

punjab

ETV Bharat / state

ਦਰਦਨਾਕ : ਘਰ ਦੇ ਬਾਹਰ ਖੇਡਦੇ ਹੋਏ ਬਿਜਲੀ ਦੀ ਨੰਗੀ ਤਾਰ ਨੂੰ ਚਿਪਕਿਆ ਮਾਸੂਮ ਬੱਚਾ, ਮਾਪਿਆਂ ਦਾ ਸੀ ਇਕਲੌਤਾ, ਦਿਲ ਨੂੰ ਹਲੂਣ ਕੇ ਰੱਖ ਦੇਵੇਗਾ ਪਰਿਵਾਰ ਦਾ ਵਿਰਲਾਪ - Child dies due to electrocution

Child dies due to electrocution in Mansa : ਮਾਨਸਾ ਵਿਖੇ ਬਿਜਲੀ ਦੇ ਖੰਭੇ ਤੇ ਨੰਗੀ ਤਾਰ ਦੇ ਨਾਲ ਲੱਗਣ ਕਾਰਨ ਸੱਤ ਸਾਲ ਦੇ ਬੱਚੇ ਦੀ ਮੌਕੇ ਤੇ ਮੌਤ ਹੋ ਗਈ ਹੈ ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਵੱਲੋਂ ਵਿਭਾਗ ਵਾਲੇ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

PUNJAB ELECTRIC SHOCK CHILD DEATH
ਬਿਜਲੀ ਦੇ ਝਟਕੇ ਨਾਲ ਬੱਚੇ ਦੀ ਮੌਤ (ETV Bharat Mansa)

By ETV Bharat Punjabi Team

Published : Jul 27, 2024, 4:43 PM IST

ਬਿਜਲੀ ਦੇ ਝਟਕੇ ਨਾਲ ਬੱਚੇ ਦੀ ਮੌਤ (ETV Bharat Mansa)

ਮਾਨਸਾ: ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਵਿਭਾਗ ਦੀ ਲਾਪ੍ਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਹਲਕਾ ਵਿਧਾਇਕ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰ ਨੂੰ ਆਰਥਿਕ ਮਦਦ ਦਾ ਭਰੋਸਾ ਦਿੱਤਾ ਹੈ।

ਬੱਚੇ ਖੰਭੇ ਦੇ ਕੋਲ ਖੇਡ ਰਹੇ ਸਨ :ਮਾਨਸਾ ਸ਼ਹਿਰ ਦੇ ਡੇਰਾ ਬਾਬਾ ਭਾਈ ਗੁਰਦਾਸ ਨੇੜੇ ਇੱਕ ਪਰਿਵਾਰ ਦੇ 7 ਸਾਲਾ ਬੱਚੇ ਦੀ ਖੇਡਦੇ ਸਮੇਂ ਬਿਜਲੀ ਦੇ ਖੰਭੇ ਦੀਆਂ ਨੰਗੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੇ 8 ਸਾਲ ਬਾਅਦ ਬੱਚੇ ਦਾ ਜਨਮ ਹੋਇਆ ਸੀ। ਪਰਿਵਾਰਕ ਮੈਂਬਰਾਂ ਦਾਰਾ ਸਿੰਘ, ਸੁਰਪ੍ਰੀਤ ਕੌਰ, ਰਣਵੀਰ ਸਿੰਘ ਨੇ ਦੱਸਿਆ ਕਿ ਬਿਜਲੀ ਦੇ ਖੰਭਿਆਂ ਦੀਆਂ ਤਾਰਾਂ ਨੰਗੀਆਂ ਹਨ। ਜਿਸ ਬਾਰੇ ਵਿਭਾਗ ਨੂੰ ਪਹਿਲਾਂ ਵੀ ਕਈ ਵਾਰ ਜਾਣੂ ਕਰਵਾਇਆ ਗਿਆ ਸੀ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ।

ਉਸ ਨੇ ਦੱਸਿਆ ਕਿ ਬੱਚੇ ਖੇਡ ਰਹੇ ਸਨ। ਜਿਸ ਕਾਰਨ 7 ਸਾਲਾ ਬੱਚੇ ਗੁਰਮਨ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

ਮੌਕੇ 'ਤੇ ਪਹੁੰਚੇ ਵਿਧਾਇਕ:ਮੌਕੇ 'ਤੇ ਪਹੁੰਚੇ ਵਿਧਾਇਕ ਵਿਜੇ ਸਿੰਗਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ | ਜਿਸ ਕਾਰਨ 7 ਸਾਲ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮਾਨਸਾ ਨਗਰ ਕੌਂਸਲ ਵੱਲੋਂ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details