ਕਪੂਰਥਲਾ : ਕਪੂਰਥਲਾ ਸੀ.ਆਈ.ਏ ਸਟਾਫ਼ ਦੀ ਟੀਮ ਨੂੰ ਉਸ ਮੌਕੇ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਪਿੰਡ ਲੱਖਣ ਕਲਾਂ ਨੇੜੇ ਕਾਰ ਵਿੱਚ ਸਵਾਰ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਤਿੰਨ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੇ ਪਦਾਰਥ ਕਿਸ ਪਾਸੋਂ ਲੈਂਦੇ ਸਨ ਅਤੇ ਕਿਸ ਨੂੰ ਇਹ ਨਸ਼ੀਲੇ ਪਦਾਰਥ ਸਪਲਾਈ ਕਰਨ ਜਾ ਰਹੇ ਸਨ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਦੇ ਸਬ ਇੰਸਪੈਕਟਰ ਲਾਭ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਲੱਖਣ ਕਲਾਂ ਨੇੜੇ ਅਪਰਾਧਿਕ ਅਨਸਰਾਂ ਦੀ ਭਾਲ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਤੋਂ ਪਹਿਲੇ ਟੀ ਪੁਆਇੰਟ 'ਤੇ ਪਹੁੰਚਿਆ ਤਾਂ ਇਕ ਚਿੱਟੇ ਰੰਗ ਦੀ ਐਕਸਯੂਵੀ ਕਾਰ (ਪੀਬੀ-08-ਈਪੀ-2555) ਸੜਕ ਦੇ ਕਿਨਾਰੇ ਖੜ੍ਹੀ ਸੀ। ਜਿਸ ਦਾ ਡਰਾਈਵਰ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕਾਰ ਨੂੰ ਦੂਜੇ ਪਾਸੇ ਭਜਾ ਦਿੱਤਾ। ਉਪਰੰਤ ਪੁਲਿਸ ਟੀਮ ਨੇ ਕਾਰ ਦਾ ਪਿੱਛਾ ਕੀਤਾ, ਉਸਨੂੰ ਰੋਕਿਆ ਅਤੇ ਕਾਰ ਵਿੱਚ ਸਵਾਰ ਤਿੰਨ ਲੋਕਾਂ ਤੋਂ ਪੁੱਛਗਿੱਛ ਕੀਤੀ।