ਪੰਜਾਬ

punjab

ETV Bharat / state

ਮੁੱਖ ਮੰਤਰੀ ਭਗਵੰਤ ਮਾਨ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਟੇਕਿਆ ਮੱਥਾ - ਬਗਲਾਮੁਖੀ ਧਾਮ ਲੁਧਿਆਣਾ

ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੌਰੇ 'ਤੇ ਸਨ। ਇਸ ਦੌਰਾਨ ਉਨ੍ਹਾਂ ਨੇ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਅਰਦਾਸ ਕਰਨ ਇਥੇ ਆਏ ਹਨ।

Baglamukhi Dham Ludhiana
Baglamukhi Dham Ludhiana

By ETV Bharat Punjabi Team

Published : Feb 17, 2024, 7:27 PM IST

ਲੁਧਿਆਣਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ:ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ। ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ।

ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ: ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਸੁਭਾਗਾ ਹੈ ਅਤੇ ਇਹ ਅਸਥਾਨ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਕਾਰਾਤਮਕਤਾ ਦਾ ਸੋਮਾ ਹੈ।

ਲੋਕਾਂ ਦੀਆਂ ਉਮੀਦਾਂ 'ਤੇ ਉਤਰ ਰਹੇ ਹਾਂ ਖਰੇ:ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ 'ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

ਪੰਜਾਬ ਹਮੇਸ਼ਾ ਦੇਸ਼ ਦਾ ਮੋਹਰੀ ਸੂਬਾ :ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦਾ ਮੋਹਰੀ ਸੂਬਾ ਰਿਹਾ ਹੈ। ਫਿਰ ਚਾਹੇ ਉਹ ਅਜ਼ਾਦੀ ਦੀ ਲਹਿਰ ਹੋਵੇ ਜਾਂ ਹਰੀ ਕ੍ਰਾਂਤੀ ਹੋਵੇ। ਅਸੀਂ ਸਾਰੇ ਇੱਕ ਹਾਂ ਅਤੇ ਸਾਨੂੰ ਸਾਡੇ ਧਰਮਾਂ, ਗੁਰੂਆਂ ਅਤੇ ਗ੍ਰੰਥਾਂ ਨੇ ਇੱਕ ਹੋ ਕੇ ਰਹਿਣਾ ਸਿਖਾਇਆ ਹੈ।

ਪਰਮਾਤਮਾ ਨੇ ਮੈਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ:ਅਸੀਂ ਉਸ ਧਰਤੀ ਦੇ ਵਾਸੀ ਹਾਂ ਜਿੱਥੇ ਪੈਰ-ਪੈਰ 'ਤੇ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ। ਮੈਨੂੰ ਮਾਣ ਹੈ ਕਿ ਪਰਮਾਤਮਾ ਨੇ ਮੈਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਪਰਮਾਤਮਾ ਲੋਕ ਭਲਾਈ ਤੇ ਪੰਜਾਬ ਦੇ ਵਿਕਾਸ ਕਾਰਜਾਂ ਲਈ ਇਮਾਨਦਾਰੀ ਨਾਲ ਕੰਮ ਕਰਨ ਦਾ ਬਲ ਬਖ਼ਸ਼ੇ।

ABOUT THE AUTHOR

...view details