ਚੰਡੀਗੜ੍ਹ:ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੇ ਦਿਨ ਨੇੜੇ ਆਉਂਦੇ ਹੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਉਮੀਦਵਾਰਾਂ ਨਾਲ ਮੀਟਿੰਗ ਕਰ ਰਹੇ ਹਨ। ਚੋਣ ਯੋਜਨਾ ਹਰ ਉਮੀਦਵਾਰ ਅਤੇ ਵਿਧਾਇਕ ਨੂੰ ਮਿਲ ਕੇ ਦੱਸੀ ਜਾ ਰਹੀ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਅਤੇ ਪਟਿਆਲਾ ਲੋਕ ਸਭਾ ਸੀਟ ਸਬੰਧੀ ਮੀਟਿੰਗ ਕੀਤੀ ਗਈ।
ਅੰਮ੍ਰਿਤਸਰ ਵਿੱਚ ਵੀ ਮੀਟਿੰਗ:ਆਮ ਆਦਮੀ ਪਾਰਟੀ ਵੱਲੋ ਅੰਮ੍ਰਿਤਸਰ ਵਿਖੇ ਗੁਰੂ ਨਾਨਕ ਆਡੀਟੋਰੀਅਮ ਵਿਖੇ ਕਾਰਜ ਕਾਰੀ ਮੀਟਿੰਗ ਕੀਤੀ ਜਾ ਰਹੀ ਹੈ। ਇਸ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਨੇਤਾ ਪਹੁੰਚਣਗੇ। ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਵਰਕਰਾਂ ਤੇ ਨੇਤਾਵਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਹਰ ਵਰਕਰ ਤੇ ਆਗੂ ਦਾ ਮਕਸਦ ਪੰਜਾਬ ਦੇ ਵਿੱਚ 13 ਦੀਆਂ 13 ਲੋਕ ਸਭਾ ਸੀਟਾਂ ਜਿੱਤ ਕੇ ਭਗਵੰਤ ਮਾਨ ਤੇ ਆਮ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਝੋਲੀ ਵਿੱਚ ਪਾਉਣੀਆਂ ਹਨ।