ਪੰਜਾਬ

punjab

ETV Bharat / state

CBI ਵਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਬਿਆਨ, ਕਿਹਾ- ਕੇਜਰੀਵਾਲ ਝੁਕੇਗਾ ਨਹੀਂ ... - CM Mann on Kejriwal Arrest

CM Mann Reaction On Kejriwal Arrest: ਦਿੱਲੀ ਸ਼ਰਾਬ ਨੀਤੀ ਘੁਟਾਲੇ ਨੂੰ ਲੈਕੇ ਈਡੀ ਤੋਂ ਸੀਬੀਆਈ ਵਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਜਿਸ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕੇਜਰੀਵਾਲ ਦੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਕਿ ਇਹ ਤਸਵੀਰ ਤਾਨਾਸ਼ਾਹੀ ਦੇ ਖਿਲਾਫ਼ ਸੰਘਰਸ਼ ਦੀ ਹੈ।

ਭਗਵੰਤ ਮਾਨ ਤੇ ਕੇਜਰੀਵਾਲ
ਭਗਵੰਤ ਮਾਨ ਤੇ ਕੇਜਰੀਵਾਲ (ETV BHARAT)

By ETV Bharat Punjabi Team

Published : Jun 27, 2024, 3:51 PM IST

ਚੰਡੀਗੜ੍ਹ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਦਿਨ ਪਰ ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਥੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਉਨ੍ਹਾਂ ਨੂੰ ਈਡੀ ਵਲੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਥੇ ਹੀ ਹੁਣ ਸੀਬੀਆਈ ਵਲੋਂ ਵੀ ਸ਼ਿਕੰਜਾ ਕੱਸਿਆ ਗਿਆ ਹੈ ਤੇ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਅਦਾਲਤ 'ਚ ਪੇਸ਼ ਕਰਕੇ ਸੀਬੀਆਈ ਨੇ ਤਿੰਨ ਦਿਨਾਂ ਰਿਮਾਂਡ ਹਾਸਲ ਕੀਤਾ ਹੈ।

ਮੁੱਖ ਮੰਤਰੀ ਮਾਨ ਦਾ ਨਿਸ਼ਾਨਾ: ਉਥੇ ਹੀ ਇਸ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਸ਼ੇਅਰ ਕਰਦਿਆਂ ਲਿਖਿਆ ਕਿ, ਇਹ ਤਸਵੀਰ ਤਾਨਾਸ਼ਾਹੀ ਵਿਰੁੱਧ ਸੰਘਰਸ਼ ਦੀ ਹੈ, ਅਰਵਿੰਦ ਕੇਜਰੀਵਾਲ ਝੁਕੇਗਾ ਨਹੀਂ ਭਾਵੇਂ ਜਿੰਨਾ ਮਰਜ਼ੀ ਜ਼ੁਲਮ ਕਰ ਲਓ। ਈਡੀ ਅਦਾਲਤ ਤੋਂ ਜ਼ਮਾਨਤ ਤੋਂ ਬਾਅਦ ਸੀਬੀਆਈ ਦੀ ਗ੍ਰਿਫ਼ਤਾਰੀ ਭਾਜਪਾ ਦੇ ਇਸ਼ਾਰੇ 'ਤੇ ਸੀਬੀਆਈ ਦੀ ਸ਼ਰੇਆਮ ਦੁਰਵਰਤੋਂ ਹੈ। ਜਿਸ ਤਰ੍ਹਾਂ ਤੁਸੀਂ ਸ਼ਿਸ਼ਟਾਚਾਰ ਅਤੇ ਰਾਜਨੀਤੀ ਭੁੱਲ ਚੁੱਕੇ ਹੋ, ਤੁਹਾਡਾ ਨਾਮ ਵੀ ਜ਼ਾਲਮਾਂ ਵਿੱਚ ਲਿਖਿਆ ਜਾਵੇਗਾ।

ਸੀਬੀਆਈ ਦੇ ਰਿਮਾਂਡ 'ਤੇ ਕੇਜਰੀਵਾਲ: ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਸੀਬੀਆਈ ਵਲੋਂ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਲਿਆ ਕੇ ਰਾਊਜ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਥੇ ਸੀਬੀਆਈ ਨੂੰ ਕੇਜਰੀਵਾਲ ਦਾ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਹੈ। ਹਾਲਾਂਕਿ ਜਾਂਚ ਏਜੰਸੀ ਵਲੋਂ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ।

ਦਿੱਲੀ ਦਾ ਚਰਚਿਤ ਸ਼ਰਾਨ ਨੀਤੀ ਘੁਟਾਲਾ:ਦੱਸ ਦਈਏ ਕਿ ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜ ਗਈ ਸੀ। ਜਿਸ ਦੇ ਚੱਲਦੇ ਉਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਘੱਟ ਗਿਆ ਅਤੇ ਉਨ੍ਹਾਂ ਨੂੰ ਚਾਹ-ਨਾਸ਼ਤਾ ਦਿੱਤਾ ਗਿਆ। ਕਾਬਿਲੇਗੌਰ ਹੈ ਕਿ 25 ਜੂਨ ਦੀ ਰਾਤ ਨੂੰ ਸੀਬੀਆਈ ਨੇ ਤਿਹਾੜ ਜੇਲ੍ਹ ਵਿੱਚ ਜਾ ਕੇ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਸਨ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ 'ਤੇ ਆਬਕਾਰੀ ਨੀਤੀ ਘੁਟਾਲੇ ਦਾ ਇਲਜ਼ਾਮ ਹੈ।

ABOUT THE AUTHOR

...view details