ਪੰਜਾਬ

punjab

ETV Bharat / state

ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਅਤੇ ਭੈਣ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - paid obeisance to Sri Darbar Sahib - PAID OBEISANCE TO SRI DARBAR SAHIB

ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਅਤੇ ਉਨ੍ਹਾਂ ਦੀ ਭੈਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਉਨ੍ਹਾਂ ਹਰ ਵਾਰ ਦੀ ਤਰ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ। ਉਨ੍ਹਾਂ ਦੇ ਨਾਲ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਨਤਮਸਤਕ
ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਨਤਮਸਤਕ (ETV BHARAT)

By ETV Bharat Punjabi Team

Published : Jun 29, 2024, 5:37 PM IST

ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਨਤਮਸਤਕ (ETV BHARAT)

ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਰੋਜ਼ਾਨਾਂ ਹੀ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਵਾਸਤੇ ਪਹੁੰਚਦੇ ਹਨ। ਉਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਉਹਨਾਂ ਦੀ ਭੈਣ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉੱਥੇ ਹੀ ਭਗਵੰਤ ਮਾਨ ਦੀ ਮਾਤਾ ਅਤੇ ਭੈਣ ਵੱਲੋਂ ਮੀਡੀਆ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ ਅਤੇ ਉਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਪ੍ਰੀਕਰਮਾ ਕਰਕੇ ਗੁਰੂਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਉੱਥੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉੱਤੇ ਅੱਜ ਪਰਿਵਾਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚਿਆ।

ਮਾਤਾ ਤੇ ਭੈਣ ਦਰਬਾਰ ਸਾਹਿਬ ਨਤਮਸਤਕ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੌਕੇ 'ਤੇ ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਅਲੱਗ-ਅਲੱਗ ਜਗ੍ਹਾ 'ਤੇ ਪਹੁੰਚ ਕੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ ਜਾ ਰਹੀ ਹੈ। ਉਥੇ ਦੂਸਰੇ ਪਾਸੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਮਨਾਇਆ ਜਾ ਰਿਹਾ ਹੈ। ਉੱਥੇ ਦੂਸਰੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਤੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬੇਟੀ ਨਿਆਮਤ ਕੌਰ ਨੂੰ ਨਾਲ ਲੈਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।

ਮੀਡੀਆ ਤੋਂ ਬਣਾ ਕੇ ਰੱਖੀ ਦੂਰੀ:ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚੋਂ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਵੀ ਉਹਨਾਂ ਵੱਲੋਂ ਕੀਤੀ ਗਈ। ਉਨ੍ਹਾਂ ਹਰ ਵਾਰ ਦੀ ਤਰ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ। ਉਨ੍ਹਾਂ ਦੇ ਨਾਲ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਹਮੇਸ਼ਾ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾਂਦਾ ਹੈ।

ABOUT THE AUTHOR

...view details