ਚੰਡੀਗੜ੍ਹ:ਪੰਜਾਬ 'ਚ ਝੋਨੇ ਦੀ ਖਰੀਦ ਸਣੇ ਆਵਾਜਾਈ ਦੀ ਲਾਗਤ ਵਿੱਚ ਆ ਰਹੀਆਂ ਸਮੱਸਿਆਵਾਂ, ਸਟੋਰੇਜ ਸਪੇਸ ਦੀ ਘਾਟ ਅਤੇ ਹੋਰ ਮੁੱਦਿਆਂ ਨੂੰ ਲੈਕੇ ਕਿਸਾਨ ਸੰਘਰਸ਼ ਦੇ ਰਾਹ 'ਤੇ ਹਨ। ਕਿਸਾਨਾਂ ਵਲੋਂ ਜਿਥੇ ਸੜਕਾਂ 'ਤੇ ਜਾਮ ਲਗਾਏ ਜਾ ਰਹੇ ਹਨ ਤਾਂ ਉਥੇ ਹੀ ਸਰਕਾਰ ਵਲੋਂ ਵੀ ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਕਿਸਾਨ ਜਥੇਬੰਦੀਆਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸੀਐਮ ਮਾਨ ਵਲੋਂ ਅਮਿਤ ਸ਼ਾਹ ਨਾਲ ਗੱਲਬਾਤ
ਇਸ ਵਿਚਾਲੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਗੱਲਬਾਤ ਕੀਤੀ ਹੈ। ਇਸ ਗੱਲਬਾਤ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਕਿਹਾ ਕਿ ਰਾਈਸ ਮਿਲਰਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਜੁੜੀਆਂ ਹਨ। ਭਾਵੇਂ ਉਹ ਟਰਾਂਸਪੋਟੇਸ਼ਨ ਹੋਵੇ ਜਾਂ ਕੰਪਨਸੇਸ਼ਨ ਹੋਵੇ। ਸੀਐਮ ਮਾਨ ਦਾ ਕਹਿਣਾ ਕਿ ਪੰਜਾਬ ਨਾਲ ਸੰਬੰਧਤ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ।
ਮੁੱਖ ਮੰਤਰੀ ਨੇ ਦੱਸੀਆਂ ਇਹ ਸਮੱਸਿਆਵਾਂ
ਮੁੱਖ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੋਂ ਪੋਸਟ ਕਰਦਿਆਂ ਲਿਖਿਆ ਕਿ... ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਗੱਲਬਾਤ ਹੋਈ... ਮੈਂ ਉਨ੍ਹਾਂ ਨੂੰ ਝੋਨੇ ਦੀ ਖ਼ਰੀਦ ਵਿੱਚ ਆ ਰਹੀਆਂ ਸਮੱਸਿਆਵਾਂ, ਜਿਸ ਵਿੱਚ:
1) ਆਵਾਜਾਈ ਦੀ ਲਾਗਤ ਵਿੱਚ ਆ ਰਹੀਆਂ ਸਮੱਸਿਆਵਾਂ