ਅੰਮ੍ਰਿਤਸਰ:ਪੰਜਾਬ ਵਿੱਚ ਇਹਨੀ ਦਿਨੀਂ ਵਾਢੀਆਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਵੱਲੋਂ ਫਸਲ ਦੀ ਕਟਾਈ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਤੋਂ ਜਲਦੀ ਅਨਾਜ ਮੰਡੀਆਂ 'ਚ ਸੁੱਟ ਕੇ ਮਿਹਨਤ ਦਾ ਮੁੱਲ ਪਾਇਆ ਜਾ ਸਕੇ ਪਰ ਅਜਿਹੇ ਵਿੱਚ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਅੰਮ੍ਰਿਤਸਰ ਵਿੱਚ ਕਣਕ ਦੀ ਕਟਾਈ ਕਰਨ ਲਈ ਆਏ ਕੰਬਾਈਨ ਚਾਲਕ ਦੀ ਕਰੰਟ ਲੱਗਣ ਨਾਲ ਹੋਈ ਮੌਤ ਹੋ ਗਈ। ਇਸ ਤੋਂ ਬਾਅਦ ਕਿਸਾਨ ਅਤੇ ਖੇਤ ਮਜਦੂਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਪਰ ਉੱਥੇ ਹੀ ਖੇਤ 'ਚ ਕੰਮ ਕਰਦੇ ਮਜਦੂਰਾਂ ਨੇ ਰੋਸ ਵੀ ਪ੍ਰਗਟਾਇਆ ਹੈ।
ਅੰਮ੍ਰਿਤਸਰ 'ਚ ਕੰਬਾਈਨ ਚਾਲਕ ਦੀ ਕਰੰਟ ਲੱਗਣ ਨਾਲ ਹੋਈ ਮੌਤ, ਸਾਥੀਆਂ ਨੇ ਲਾਇਆ ਧਰਨਾ - Farmer died Amritsar - FARMER DIED AMRITSAR
ਅੰਮ੍ਰਿਤਸਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਚੈਨਪੁਰ ਨੇੜੇ ਕਣਕ ਦੀ ਵਾਢੀ ਕਰਦੇ ਸਮੇਂ ਕੰਬਾਈਨ ਚਾਲਕ ਫੋਰਮੈਨ ਕਾਲਾ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋ ਗਈ।
Published : Apr 25, 2024, 11:04 AM IST
ਬਿਜਲ਼ੀ ਦੀ ਤਾਰਾਂ ਨਾਲ ਟਕਰਾਈ ਕੰਬਾਈਨ ਨਾਲ ਵਾਪਰਿਆ ਹਾਦਸਾ: ਜਾਣਕਾਰੀ ਅਨੁਸਾਰ ਉਕਤ ਕੰਬਾਈਨ ਚਾਲਕ ਸੰਗਰੂਰ ਦਾ ਰਹਿਣ ਵਾਲਾ ਸੀ । ਜੋ ਕਿ ਪਿੰਡ ਚੈਨਪੁਰ ਕਿਸਾਨ ਆਗੂ ਸਾਹਬ ਸਿੰਘ ਦੀ ਕਣਕ ਦੀ ਵਾਢੀ ਕਰਨ ਦੇ ਲਈ ਆਇਆ ਸੀ ਜਦੋਂ ਪਿੰਡ ਚੈਨਪੁਰ ਦੇ ਨਵੇਂ ਬਣੇ ਪੁਲ ਕੋਲ ਕਿਸੇ ਹੋਰ ਵਾਹਨ ਨੂੰ ਰਾਹ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਦੀ ਕੰਬਾਈਨ ਬਿਜਲੀ ਦੀ ਤਾਰ ਨਾਲ ਟਕਰਾ ਗਈ। ਜਿਸ ਕਾਰਨ ਡਰਾਈਵਰ ਮੁਖ਼ਤਿਆਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਪਿੰਡ ਚੈਨਪੁਰ ਦੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਅਵਤਾਰ ਸਿੰਘ ਬਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਾਵਰਕੌਮ ਦੇ ਐਸ.ਡੀ.ਓ.ਚੋਗਾਵਾ ਨੂੰ 4 ਅਪ੍ਰੈਲ 2024 ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਪਰ ਪਾਵਰਕੌਮ ਨੇ ਇਸ ਦੀ ਪ੍ਰਵਾਹ ਨਹੀਂ ਕੀਤੀ। ਜਿਸ ਕਾਰਨ ਅੱਜ ਇਹ ਦਰਦਨਾਕ ਹਾਦਸਾ ਵਾਪਰ ਗਿਆ।
- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਨੇ ਮੋਗਾ 'ਚ ਕੀਤਾ ਚੋਣ ਪ੍ਰਚਾਰ, ਕਿਹਾ- ਖੇਤਰੀ ਪਾਰਟੀ ਦਾ ਸਾਥ ਦੇਣ ਲੋਕ - Rajwinder campaigned in moga
- ਉਮੀਦਵਾਰ ਹਰਸਿਮਰਤ ਕੌਰ ਬਾਦਲ ਪੁੱਜੇ ਉੜੀਆ ਕਲੋਨੀ, ਅੱਗ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ, ਸੂਬਾ ਸਰਕਾਰ ਨੂੰ ਲਪੇਟਿਆ - fire accident in bathinda
- ਲੁਧਿਆਣਾ ਦੇ ਸਾਬਕਾ ਵਿਧਾਇਕ ਨੇ AAP ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਲੋਕ ਸਭਾ ਟਿਕਟ ਨਾ ਮਿਲਣ ਤੋਂ ਸੀ ਨਾਰਾਜ਼ - AAP Leader Resigned
302 ਦਾ ਪਰਚਾ ਕਰਵਾਉਣ ਦੀ ਮੰਗ:ਕਿਸਾਨ ਆਗੂ ਨੇ ਇਥੋਂ ਤੱਕ ਕਿਹਾ ਕਿ ਪਾਵਰ ਕੌਮ ਦੇ ਅਧਿਕਾਰੀ ਮੌਕਾ ਵੇਖਣ ਨੂੰ ਹੀ ਨਹੀਂ ਆਏ, ਜਿਹਦੇ ਚਲਦੇ ਅਸੀਂ ਮੰਗ ਕਰਦੇ ਹਾਂ ਕਿ ਇਸ ਹਲਕੇ ਦੇ ਜੇਈ ਉੱਤੇ 302 ਦਾ ਪਰਚਾ ਦਰਜ ਕੀਤਾ ਜਾਵੇ ਕਿਉਂਕਿ ਵਿਭਾਗ ਅਤੇ ਉਕਤ ਅਧਿਕਾਰੀ ਦੀ ਲਾਪ੍ਰਵਾਹੀ ਨਾਲ ਕੰਬਾਈਨ ਚਾਲਕ ਵਿਅਕਤੀ ਦੀ ਮੌਤ ਹੋਈ ਹੈ।