ਪੰਜਾਬ

punjab

ETV Bharat / state

ਸੁਖਬੀਰ ਬਾਦਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ, 'ਆਪ' ਨੇ ਪੰਜਾਬ ਬਚਾਓ ਯਾਤਰਾ 'ਚ ਬੱਚਿਆਂ ਦੀ ਦੁਰਵਰਤੋ ਦਾ ਲਾਇਆ ਦੋਸ਼ - Complaint against Sukhbir Badal - COMPLAINT AGAINST SUKHBIR BADAL

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ। ਉਥੇ ਹੀ ਆਮ ਆਦਮੀ ਪਾਰਟੀ ਵਲੋਂ ਸੁਖਬੀਰ ਬਾਦਲ ਦੀ ਇਸ ਯਾਤਰਾ ਦੌਰਾਨ ਬੱਚਿਆਂ ਦੀ ਹੋਈ ਦੁਰਵਰਤੋ ਦਾ ਇਲਜ਼ਾਮ ਲਗਾਉਂਦਿਆਂ ਚੋਣ ਕਮਿਸ਼ਨ ਨੂੰ ਸਿਕਾਇਤ ਦਿੱਤੀ ਹੈ।

ਸੁਖਬੀਰ ਬਾਦਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ
ਸੁਖਬੀਰ ਬਾਦਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ

By ETV Bharat Punjabi Team

Published : Apr 9, 2024, 5:47 PM IST

ਸੁਖਬੀਰ ਬਾਦਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ‘ਆਪ’ ਲੀਡਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੂੰ ਸੌਂਪੀ ਗਈ। ‘ਆਪ’ ਆਗੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਆਗੂ ਕਾਨੂੰਨ ਤੋੜਨ ਦੇ ਆਦੀ ਹਨ। ਲੋਕ ਸਭਾ ਚੋਣ ਜ਼ਾਬਤਾ 16 ਮਾਰਚ 2024 ਨੂੰ ਲਾਗੂ ਹੋ ਗਿਆ ਸੀ। ਇਸ ਤੋਂ ਬਾਅਦ ਕਮਿਸ਼ਨ ਵੱਲੋਂ ਇੱਕ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਗਿਆ ਕਿ ਸਰਕਾਰੀ ਕੰਮ ਕਿਸ ਤਰ੍ਹਾਂ ਕੀਤਾ ਜਾਵੇ ਪਰ ਅਕਾਲੀ ਦਲ ਦੇ ਆਗੂ ਇਸ ਨੂੰ ਸਵੀਕਾਰ ਨਹੀਂ ਕਰ ਰਹੇ ਹਨ।

ਬੱਚਿਆਂ ਦੀ ਦੁਰਵਰਤੋ ਦਾ ਇਲਜ਼ਾਮ:ਹਰਪਾਲ ਚੀਮਾ ਨੇ ਇਲਜ਼ਾਮ ਲਾਏ ਕਿ ਅਕਾਲੀ ਲੀਡਰ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਯਾਤਰਾ 6 ਅਪ੍ਰੈਲ ਨੂੰ ਰਾਏਕੋਟ ਪਹੁੰਚੀ ਸੀ, ਜਿਥੇ ਉਸ ਸਮੇਂ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਛੋਟੇ ਬੱਚਿਆਂ ਦੀ ਉਨ੍ਹਾਂ ਵਲੋਂ ਦੁਰਵਰਤੋਂ ਕੀਤੀ ਗਈ ਹੈ। ਅਕਾਲੀ ਆਗੂ ਨੇ ਮਾਈਕ ਫੜਾ ਕੇ ਬੱਚਿਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕਰਨ। ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਇੱਕ ਸਕ੍ਰਿਪਟ ਲਿਖੀ ਗਈ ਅਤੇ ਬੱਚਿਆਂ ਨੂੰ ਦਿੱਤੀ ਗਈ। ਉਨ੍ਹਾਂ ਇਸ ਸਬੰਧੀ ਸਾਰੇ ਤੱਥ ਚੋਣ ਕਮਿਸ਼ਨ ਨੂੰ ਵੀ ਸੌਂਪ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਬਾਲ ਮਜ਼ਦੂਰੀ ਐਕਟ ਤਹਿਤ ਕਾਰਵਾਈ ਕੀਤੀ ਜਾਵੇ।

ਖੁਦ ਨੂੰ ਬਚਾਉਣ ਲਈ ਕੱਢ ਰਿਹਾ ਅਕਾਲੀ ਦਲ ਯਾਤਰਾ: ‘ਆਪ’ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਬਚਾਓ ਯਾਤਰਾ ਨਹੀਂ ਕੱਢ ਰਿਹਾ ਜਦਕਿ ਆਪ ਬਚਾਓ ਯਾਤਰਾ ਕੱਢੀ ਜਾ ਰਹੀ ਹੈ ਕਿਉਂਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ। ਇਸ ਮੌਕੇ ‘ਆਪ’ ਦੇ ਵਫ਼ਦ ਵਿੱਚ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰੱਸਟ, ਸੰਨੀ ਆਹਲੂਵਾਲੀਆ, ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਤੇ ਤਰੁਨਪ੍ਰੀਤ ਸੋਂਧ ਸ਼ਾਮਲ ਸਨ।

ਅਕਾਲੀ ਦਲ ਕਰ ਚੁੱਕਾ ਭਾਜਪਾ ਦੀ ਸ਼ਿਕਾਇਤ: ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਖ਼ਿਲਾਫ਼ ਚੋਣ ਕਮਿਸ਼ਨ ਦੇ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਲਾਲਪੁਰਾ ਭਾਜਪਾ ਆਗੂ ਵਜੋਂ ਕੰਮ ਕਰ ਰਹੇ ਹਨ ਜਦਕਿ ਉਹ ਸੰਵਿਧਾਨਕ ਅਹੁਦੇ 'ਤੇ ਹਨ।

ABOUT THE AUTHOR

...view details