ਪੰਜਾਬ

punjab

ETV Bharat / state

ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਨੇ 175993 ਵੋਟਾਂ ਦੇ ਫਰਕ ਨਾਲ ਕੀਤੀ ਜਿੱਤ ਦਰਜ, ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ - Lok Sabha elections in Jalandhar - LOK SABHA ELECTIONS IN JALANDHAR

ਜਲੰਧਰ ਤੋਂ ਰਿਜ਼ਰਵ ਸੀਟ ਉੱਤੇ ਚੋਣ ਲੜ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਪਿੱਛੇ ਛੱਡ ਦਿਆਂ ਹਰਾ ਦਿੱਤਾ ਹੈ। ਲੋਕ ਸਭਾ ਹਲਕਾ ਜਲੰਧਰ ਤੋਂ 175993 ਵੋਟਾਂ ਦੇ ਫਰਕ ਨਾਲ ਨੇ ਜਿੱਤ ਦਰਜ ਕੀਤੀ ਹੈ।

LOK SABHA ELECTIONS IN JALANDHAR
ਜਲੰਧਰ 'ਚ ਇੱਕ ਲੱਖ ਵੋਟ ਤੋਂ ਅੱਗੇ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ (ਪੰਜਾਬ ਡੈਸਕ)

By ETV Bharat Punjabi Team

Published : Jun 4, 2024, 12:19 PM IST

Updated : Jun 4, 2024, 4:16 PM IST

ਜਿੱਤ ਦਾ ਜਸ਼ਨ ਮਨਾਉਂਦੇ ਕਾਂਗਰਸੀ (ਜਲੰਧਰ ਰਿਪੋਟਰ)

ਜਲੰਧਰ: ਪੰਜਾਬ ਅਤੇ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੀ ਵੋਟਿੰਗ ਮਗਰੋਂ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ। ਪੰਜਾਬ ਦੀਆਂ ਕਈ ਸੀਟਾਂ ਉੱਤੇ ਫਸਵਾਂ ਮੁਕਾਬਲਾ ਜਾਰੀ ਹੈ ਅਤੇ ਇਨ੍ਹਾਂ ਸੀਟਾਂ ਵਿੱਚੋਂ ਜਲੰਧਰ ਲੋਕ ਸਭਾ ਸੀਟ ਦਾ ਨਤੀਜਾ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਚੰਨੀ ਦੇ ਹੱਕ ਵਿੱਚ ਗਿਆ ਹੈ। ਜਲੰਧਰ ਲੋਕ ਸਭਾ ਸੀਟ ਤੋਂ ਚਰਨਜੀਤ ਚੰਨੀ ਨੇ ਕਿਸੇ ਵੀ ਉਮੀਦਵਾਰ ਨੂੰ ਮੌਕਾ ਨਾ ਦਿੰਦਿਆਂ 175993 ਵੋਟਾਂ ਦੀ ਲੀਡ ਨਾਲ ਮਾਤ ਦਿੱਤੀ ਹੈ।

ਲੋਕਾਂ ਨੇ ਮਨਾਇਆ ਜਸ਼ਨ (ਜਲੰਧਰ ਰਿਪੋਟਰ)

ਵੱਡੀ ਜਿੱਤ ਵੱਲ ਚਰਨਜੀਤ ਚੰਨੀ: ਲਗਾਤਾਰ ਆ ਰਹੇ ਰੁਝਾਨਾਂ ਵਿੱਚ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਦੀ ਲੀਡ ਲਗਾਤਾਰ ਮਜ਼ਬੂਤ ਹੋ ਰਹੀ ਸੀ। ਆਪਣੇ ਵਿਰੋਧੀ ਉਮੀਦਵਾਰਾਂ ਜਿਵੇਂ ਭਾਜਪਾ ਦੇ ਸੁਸ਼ੀਲ ਰਿੰਕੂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ ਵੱਡੇ ਫਰਕ ਨਾਲ ਪਛਾੜ ਦਿੱਤਾ। ਵੋਟਾਂ ਦੇ ਰੁਝਾਨਾਂ ਤੋਂ ਇਹ ਅੰਦਾਜ਼ਾ ਸਹਿਜੇ ਲਗਾਇਆ ਜਾ ਰਿਹਾ ਸੀ ਕਿ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਜਲੰਧਰ ਲੋਕ ਸਭਾ ਦੀ ਸੀਟ ਕਾਂਗਰਸ ਦੀ ਝੋਲੀ ਵਿੱਚ ਪਾਉਣਗੇ।

ਕਾਂਗਰਸ ਦੇ ਦਿੱਗਜ ਆਗੂ:ਜੇਕਰ ਚਰਨਜੀਤ ਸਿੰਘ ਚੰਨੀ ਬਾਰੇ ਗੱਲ ਕਰੀਏ ਤਾਂ ਉਹ ਕਾਂਗਰਸ ਦੇ ਇੱਕ ਉੱਘੇ ਸਿਆਸਤਦਾਨ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵੀ ਹਨ। ਉਹ 2007 ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਹਨ ਅਤੇ ਦੋ ਵਾਰ ਖਰੜ ਨਗਰ ਕੌਂਸਲ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਚਰਨਜੀਤ ਚੰਨੀ ਕਾਂਗਰਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਥਾਪੇ ਗਏ ਸਨ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਿਰਫ ਤਿੰਨ ਮਹੀਨੇ ਹੀ ਰਿਹਾ ਪਰ ਇਸ ਸਮੇਂ ਦੌਰਾਨ ਚੰਨੀ ਲੋਕਾਂ ਦੇ ਦਿਲਾਂ ਅੰਦਰ ਥਾਂ ਬਣਾਉਣ ਵਿੱਚ ਕਾਮਯਾਬ ਰਹੇ।

Last Updated : Jun 4, 2024, 4:16 PM IST

ABOUT THE AUTHOR

...view details